ਮੋਹਾਲੀ (ਰਣਬੀਰ, ਜੱਸੀ) : ਮੋਹਾਲੀ ਜ਼ਿਲ੍ਹੇ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਸਕੂਲਾਂ ਨੂੰ ਫੌਰੀ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ ਅਤੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਹੈ। ਬੱਚਿਆਂ ਨੂੰ ਲੈਣ ਆਏ ਮਾਪਿਆਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਿਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਉਨ੍ਹਾਂ 'ਚ ਸ਼ਿਵਾਲਿਕ ਪਬਲਿਕ ਸਕੂਲ, ਪੈਰਾਗੋਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-71 ਮਾਨਵ ਮੰਗਲ ਸਕੂਲ, ਇਨਫਿਟ ਜੀਸਸ ਸਮੇਤ ਕਈ ਹੋਰ ਸਕੂਲ ਸ਼ਾਮਲ ਹਨ।
ਇਹ ਵੀ ਪੜ੍ਹੋ : ਬਿਜਲੀ ਦਾ ਬਿੱਲ ਭਰਨ ਨੂੰ ਲੈ ਕੇ ਵੱਡੀ ਰਾਹਤ, ਖ਼ਪਤਕਾਰਾਂ ਲਈ CPDL ਨੇ ਲਿਆ ਅਹਿਮ ਫ਼ੈਸਲਾ
ਫਿਲਹਾਲ ਜਿਨ੍ਹਾਂ ਸਕੂਲਾਂ ਨੂੰ ਧਮਕੀ ਮਿਲੀ ਹੈ, ਉੱਥੇ ਪੁਲਸ ਵਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸਕੂਲਾਂ 'ਚ ਮੋਹਾਲੀ ਪੁਲਸ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਟੀਮਾਂ ਪੁੱਜ ਚੁੱਕੀਆਂ ਹਨ। ਪੁਲਸ ਵਲੋਂ ਸਕੂਲ ਦੀਆਂ ਇਮਾਰਤਾਂ, ਖੇਡ ਮੈਦਾਨਾਂ ਅਤੇ ਪਾਰਕਿੰਗ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਆ ਰਿਹਾ ਵੱਡਾ ਪ੍ਰਾਜੈਕਟ, ਕੇਂਦਰ ਨੇ ਦਿੱਤੀ ਮਨਜ਼ੂਰੀ (ਵੀਡੀਓ)
ਅਚਾਨਕ ਹੋਈ ਛੁੱਟੀ ਕਾਰਨ ਸਕੂਲਾਂ ਦੇ ਬਾਹਰ ਮਾਪਿਆਂ ਦੀ ਭਾਰੀ ਭੀੜ ਇਕੱਠੀ ਹੋ ਗਈ, ਜਿਸ ਕਾਰਨ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਟ੍ਰੈਫਿਕ ਜਾਮ ਦੀ ਸਥਿਤੀ ਵੀ ਬਣੀ ਰਹੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਕਈ ਨਾਮੀ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਇਨ੍ਹਾਂ ਧਮਕੀਆਂ ਤੋਂ ਬਾਅਦ ਵਿਦਿਆਰਥੀਆਂ ਅਤੇ ਮਾਪਿਆਂ 'ਚ ਵੱਡਾ ਡਰ ਪਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕ ਵਾਰ ਫ਼ਿਰ ਕੰਬ ਗਿਆ ਪੰਜਾਬ ; ਗੁਆਂਢੀ ਹੀ ਬਣ ਗਿਆ ਜਾਨ ਦਾ ਦੁਸ਼ਮਣ ! ਸਿਰ 'ਚ ਗੋਲ਼ੀ ਮਾਰ ਕਰ'ਤਾ ਕਤਲ
NEXT STORY