ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਵਿਚ ਇਕ ਵਾਰ ਫਿਰ ਤੋਂ ਸਕੂਲਾਂ ਨੂੰ ਈ-ਮੇਲ ਜ਼ਰੀਏ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਵਿਚ ਆਰਮੀ ਪਬਲਿਕ ਸਕੂਲ ਅਤੇ ਏ. ਪੀ. ਜੇ. ਪਬਲਿਕ ਸਕੂਲ ਸ਼ਾਮਲ ਹਨ। ਈ-ਮੇਲ 'ਚ ਰੇਲਵੇ ਟਰੈਕ ਦਾ ਵੀ ਜ਼ਿਕਰ ਹੈ। ਈ-ਮੇਲ 'ਚ ਲੋਕਾਂ ਨੂੰ 1 ਨਵੰਬਰ ਨੂੰ ਦਿੱਲੀ ਜਾਣ ਵਾਲੀਆਂ ਟਰੇਨਾਂ 'ਚ ਸਫ਼ਰ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਇਸ 'ਚ ਅੱਗੇ ਕਿਹਾ ਗਿਆ ਹੈ ਕਿ ਅੰਮ੍ਰਿਤਸਰ, ਫਿਰੋਜ਼ਪੁਰ, ਲੁਧਿਆਣਾ ਅਤੇ ਬਠਿੰਡਾ 'ਚ ਟਰੈਕ 'ਤੇ IED ਬਲਾਸਟ ਕੀਤੇ ਜਾਣਗੇ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ ਕਾਰੋਬਾਰੀ ਖ਼ੁਸ਼

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਸੰਬੰਧ 'ਚ ਇਸ 'ਚ ਅੱਗੇ ਕਿਹਾ ਗਿਆ ਹੈ ਕਿ ਅੱਜ ਦੁਪਹਿਰ 12:11 ਵਜੇ ਬੰਬ ਧਮਾਕੇ ਹੋਣਗੇ। ਇਸ ਦੇ ਨਾਲ ਹਰੀ ਰਾਹੁਲ ਗਾਂਧੀ ਦੀ ਰੈਲੀ ਵਿਚ ਵੀ ਬਲਾਸਟ ਕਰਨ ਦੀ ਧਮਕੀ ਦਿੱਤੀ ਗਈ ਹੈ। ਇਸ ਈ-ਮੇਲ ਤੋਂ ਬਾਅਦ ਪ੍ਰਸ਼ਾਸਨ ਹਰਕਤ 'ਚ ਆ ਗਿਆ ਹੈ ਅਤੇ ਸਕੂਲ ਦੀਆਂ ਇਮਾਰਤਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ: 50 ਰੁਪਏ 'ਚ ਨਿਕਲਿਆ 21 ਲੱਖ ਦਾ ਇਨਾਮ! ਲੱਖਪਤੀ 'ਗਾਇਬ', ਹੋ ਰਹੀ ਭਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੌਜਵਾਨ ਦੇ ਕਤਲ ਦੇ ਦੋਸ਼ ’ਚ ਮੁਲਜ਼ਮ ਗ੍ਰਿਫ਼ਤਾਰ
NEXT STORY