ਅੰਮ੍ਰਿਤਸਰ (ਵੈੱਬ ਡੈਸਕ)- ਜਲੰਧਰ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ 3 ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਵਾਲੇ ਸਕੂਲਾਂ 'ਚ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ ਅਤੇ ਸ਼੍ਰੀ ਰਾਮ ਆਸ਼ਰਮ ਪਬਲਿਕ ਸਕੂਲ ਸ਼ਾਮਲ ਹਨ। ਇਥੇ ਦੱਸ ਦੇਈਏ ਕਿ ਇਨ੍ਹਾਂ 'ਚੋਂ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਚੀਫ਼ ਖ਼ਾਲਸਾ ਦੀਵਾਨ ਨਾਲ ਸਬੰਧਤ ਹੈ। ਧਮਕੀ ਮਿਲਣ ਤੋਂ ਬਾਅਦ ਇਹਤਿਆਤ ਵਜੋਂ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ ਅਤੇ ਬੱਚਿਆਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ।
ਈ-ਮੇਲ ਪੰਜਾਬ ਹੋਲ ਖਾਲਿਸਤਾਨ ਨਾਮਕ ਸੰਸਥਾ ਵੱਲੋਂ ਭੇਜੀ ਗਈ ਹੈ। ਸਿੱਖਿਆ ਵਿਭਾਗ ਵੱਲੋਂ ਮੁਸਤੈਦੀ ਵਰਤਦਿਆਂ ਹੋਇਆਂ ਤੁਰੰਤ ਸਕੂਲ ਮੁਖੀਆਂ ਨੂੰ ਸਕੂਲ ਖਾਲੀ ਕਰਵਾ ਕੇ ਪੁਲਸ ਨੂੰ ਸੂਚਨਾ ਦੇਣ ਦੇ ਹੁਕਮ ਦਿੱਤੇ ਗਏ ਹਨ ਜਦ ਕਿ ਡਿਪਟੀ ਕਮਿਸ਼ਨਰ ਦੇ ਵੀ ਮਾਮਲਾ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ ਉਧਰ ਦੂਸਰੇ ਪਾਸੇ ਧਮਕੀ ਭਲੇ ਈਮੇਲ ਤੋਂ ਬਾਅਦ ਮਾਪਿਆਂ ਦੇ ਵਿੱਚ ਕਾਫ਼ੀ ਚਿੰਤਾ ਪਾਈ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਪੰਜਾਬ ਹੁਲ ਖਾਲਿਸਤਾਨ ਸੰਸਥਾ ਵੱਲੋਂ ਅੱਜ ਜ਼ਿਲ੍ਹੇ ਦੇ ਡੀ. ਪੀ. ਐੱਸ. ਡੀ. ਏ. ਵੀ. ਪਬਲਿਕ ਰਾਮ ਆਸ਼ਰਮ ਸਕੂਲਾਂ ਨੂੰ ਧਮਕੀ ਭਰੀ ਈ-ਮੇਲ ਭੇਜੀ ਗਈ। ਈ-ਮੇਲ ਦੇ ਵਿੱਚ ਅੱਜ ਦੁਪਹਿਰ 1 ਵਜ 11 ਮਿੰਟ ਤੇ ਬਲਾਸਟ ਕਰਨ ਦੀ ਗੱਲ ਕਹੀ ਗਈ ਹੈ। ਸਕੂਲਾਂ ਵੱਲੋਂ ਤੁਰੰਤ ਮਾਮਲੇ ਦੀ ਜਾਣਕਾਰੀ ਸਿੱਖਿਆ ਵਿਭਾਗ ਨੂੰ ਦਿੱਤੀ ਗਈ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜੇਸ਼ ਖੰਨਾ ਨੇ ਦੱਸਿਆ ਕਿ ਤੁਰੰਤ ਸਕੂਲ ਮੁਖੀਆਂ ਨੂੰ ਸਕੂਲ ਖਾਲੀ ਕਰਵਾਉਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਪੁਲਸ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਪੁਲਸ ਦੀਆਂ ਟੀਮਾਂ ਮੁਸਤੈਦੀ ਦੇ ਨਾਲ ਸਕੂਲਾਂ ਦੇ ਵਿੱਚ ਨਿਰੀਖਣ ਕਰ ਰਹੀਆਂ ਹਨ ਅਜੇ ਤੱਕ ਫਿਲਹਾਲ ਕੋਈ ਵੀ ਬੰਬਨੂਮਾ ਚੀਜ਼ ਸਕੂਲ ਵਿੱਚੋਂ ਬਰਾਮਦ ਨਹੀਂ ਹੋਈ ਹੈ ਉਧਰ ਦੂਸਰੇ ਪਾਸੇ ਬੰਬ ਦੀ ਅਫਵਾਹ ਦੇ ਨਾਲ ਮਾਪਿਆਂ ਦੇ ਵਿੱਚ ਕਾਫ਼ੀ ਚਿੰਤਾ ਪਾਈ ਜਾ ਰਹੀ।
ਇਹ ਵੀ ਪੜ੍ਹੋ: LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ। ਪੁਲਸ ਵੱਲੋਂ ਈ-ਮੇਲ ਦੀ ਅਸਲੀਅਤ ਅਤੇ ਇਸ ਨੂੰ ਭੇਜਣ ਵਾਲੇ ਦੇ ਸਰੋਤ ਦਾ ਪਤਾ ਲਗਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਫਿਲਹਾਲ ਪੂਰੀ ਸਥਿਤੀ ਸਪੱਸ਼ਟ ਹੋਣੀ ਬਾਕੀ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਰੈਲੀ ਦੇ ਮੱਦੇਨਜ਼ਰ ਪੁਲਸ ਪਹਿਲਾਂ ਤੋਂ ਹੀ ਸੁਰੱਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ। ਅਮਿਤ ਸ਼ਾਹ ਜਲੰਧਰ-ਲੁਧਿਆਣਾ ਹਾਈਵੇਅ ਨਾਲ ਲੱਗਦੇ ਪਰਾਗਪੁਰ ਵਿਚ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਦੌਰਾਨ ਭਾਜਪਾ ਵੱਲੋਂ ਕੱਢੀ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸਮਾਪਤੀ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੌਕਰੀ ਦਾ ਝਾਂਸਾ ਦੇ ਕੇ ਮਾਰੀ 12 ਲੱਖ ਰੁਪਏ ਦੀ ਠੱਗੀ
NEXT STORY