ਚੰਡੀਗੜ੍ਹ : ਚੰਡੀਗੜ੍ਹ 'ਚ ਇਕ ਵਾਰ ਫਿਰ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਕਈ ਨਾਮੀ ਸਕੂਲਾਂ ਨੂੰ ਦੁਬਾਰਾ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਕੁੱਝ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਵਾਰ ਈ-ਮੇਲ 'ਚ ਸਕੂਲ, ਸਕੱਤਰੇਤ ਤੋਂ ਇਲਾਵਾ 2 ਫਲਾਈਟਾਂ ਨੂੰ ਵੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲਾਂ ਨੂੰ ਇਹ ਧਮਕੀ ਸਵੇਰੇ 7.22 ਵਜੇ ਈ-ਮੇਲ ਰਾਹੀਂ ਮਿਲੀ, ਜਿਸ ਤੋਂ ਬਾਅਦ ਅਧਿਆਪਕਾਂ, ਬੱਚਿਆਂ ਅਤੇ ਮਾਪਿਆਂ 'ਚ ਚਿੰਤਾ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ੇ ਤੇ ਨੈਸ਼ਨਲ ਹਾਈਵੇਅ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ...
ਇਸ ਦੀ ਸੂਚਨਾ ਮਿਲਦੇ ਹੀ ਬੰਬ ਨਿਰੋਧਕ ਦਸਤੇ, ਫਾਇਰ ਬ੍ਰਿਗੇਡ ਅਤੇ ਹੋਰ ਸੁਰੱਖਿਆ ਅਮਲਾ ਸਬੰਧਿਤ ਸਕੂਲਾਂ 'ਚ ਪਹੁੰਚ ਗਿਆ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਆ ਚੁੱਕੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 17 ਅਪ੍ਰੈਲ ਲਈ ਹੋਇਆ ਵੱਡਾ ਐਲਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਵਾਰ-ਵਾਰ ਇਨ੍ਹਾਂ ਧਮਕੀਆਂ ਕਾਰਨ ਪੂਰੇ ਸ਼ਹਿਰ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਪੁਲਸ ਵਲੋਂ ਪੂਰੇ ਸ਼ਹਿਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਣਹਾਨੀ ਦੇ 9 ਸਾਲ ਪੁਰਾਣੇ ਮਾਮਲੇ 'ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ
NEXT STORY