ਜ਼ੀਰਾ (ਰਾਜੇਸ਼ ਢੰਡ, ਗੁਰਮੇਲ) : ਥਾਣਾ ਸਦਰ ਜ਼ੀਰਾ ਦੇ ਅਧੀਨ ਆਉਂਦੇ ਪਿੰਡ ਝੰਡਾ ਬੱਗਾ ਪੁਰਾਣਾ ਵਿਖੇ ਅਣਪਛਾਤੇ ਵਿਅਕਤੀ ਵਲੋਂ ਫੋਨ ਕਰਕੇ ਇਕ ਵਿਅਕਤੀ ਨੂੰ ਜਾਨੋ ਮਾਰਨ ਦੀ ਧਮਕੀ ਦੇ ਕੇ 5 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ’ਚ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਜਸਪਾਲ ਸਿੰਘ ਪੁੱਤਰ ਸੁਮਾਰ ਸਿੰਘ ਵਾਸੀ ਪਿੰਡ ਝੰਡਾ ਬੱਗਾ ਪੁਰਾਣਾ ਨੇ ਦੱਸਿਆ ਕਿ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਵਿਦੇਸ਼ ਨੰਬਰ ਤੋਂ ਫੋਨ ’ਤੇ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ।
ਉਕਤ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਨੇ 5 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ। ਧਮਕੀ ਦੇਣ ਵਾਲੇ ਨੇ ਕਿਹਾ ਕਿ ਜੇ ਪੈਸੇ ਨਾ ਦਿੱਤੇ ਤਾਂ ਅੰਜਾਮ ਮਾੜਾ ਹੋਵੇਗਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਹੈ।
ਸਕੂਲ ’ਚ ਬੱਚਿਆਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਅਧਿਆਪਕਾਂ ਦੀਆਂ ਵਧੀਆਂ ਮੁਸ਼ਕਲਾਂ
NEXT STORY