ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਪੁਲਸ ਪ੍ਰਸ਼ਾਸਨ ਅਲਰਟ ਹੋ ਗਿਆ। ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਪੁਲਸ ਦੀਆਂ ਟੀਮਾਂ ਨੇ ਸਕੂਲਾਂ 'ਚ ਪਹੁੰਚ ਕੇ ਸਰਚ ਆਪ੍ਰੇਸ਼ਨ ਚਲਾਇਆ। ਇਸ ਦੌਰਾਨ ਬੰਬ ਡਿਸਪੋਜ਼ਲ ਟੀਮ ਅਤੇ ਹੋਰ ਪੁਲਸ ਟੀਮਾਂ ਨੇ ਸਕੂਲ ਕੈਂਪਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਹਾਲਾਂਕਿ, ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਪੁਲਸ ਨੇ ਮੰਡੀ ਰੋਡ ਸਥਿਤ ਸੇਂਟ ਸੋਲਜਰ ਸਕੂਲ 'ਚ ਵੀ ਚੈਕਿੰਗ ਕੀਤੀ।
ਮੌਕੇ 'ਤੇ ਪਹੁੰਚੇ ਏ. ਸੀ. ਪੀ. ਨੌਰਥ ਕਰਨੈਲ ਸਿੰਘ ਨੇ ਦੱਸਿਆ ਕਿ ਤਿੰਨ ਸਕੂਲਾਂ ਨੂੰ ਧਮਕੀ ਭਰੀ ਈ-ਮੇਲ ਭੇਜੀ ਗਈ ਸੀ। ਇਨ੍ਹਾਂ 'ਚ ਦਯਾਨੰਦ ਮਾਡਲ ਸਕੂਲ, ਸਿਟੀ ਪਬਲਿਕ ਸਕੂਲ ਅਤੇ ਸੇਂਟ ਸੋਲਜਰ ਸਕੂਲ ਸ਼ਾਮਲ ਹਨ। ਈ-ਮੇਲ 'ਚ ਬੰਬ ਹੋਣ ਦਾ ਸ਼ੱਕ ਜਤਾਇਆ ਗਿਆ ਸੀ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਸਾਰੇ ਸਕੂਲਾਂ ਦੀ ਜਾਂਚ ਕਰਵਾਈ।
ਇਹ ਵੀ ਪੜ੍ਹੋ: ਪੰਜਾਬ: 50 ਰੁਪਏ 'ਚ ਨਿਕਲਿਆ 21 ਲੱਖ ਦਾ ਇਨਾਮ! ਲੱਖਪਤੀ 'ਗਾਇਬ', ਹੋ ਰਹੀ ਭਾਲ

ਏ. ਸੀ. ਪੀ. ਨੇ ਦੱਸਿਆ ਕਿ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਸਕੂਲਾਂ 'ਚ ਚੈਕਿੰਗ ਦੇ ਸਮੇਂ ਬੱਚੇ ਆਪਣੀਆਂ ਕਲਾਸਾਂ 'ਚ ਹੀ ਮੌਜੂਦ ਸਨ ਅਤੇ ਸਕੂਲਾਂ 'ਚ ਛੁੱਟੀ ਨਹੀਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੁਲਸ ਦਾ ਤਕਨੀਕੀ ਸੈੱਲ ਈ-ਮੇਲ ਦੀ ਜਾਂਚ ਕਰ ਰਿਹਾ ਹੈ, ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਧਮਕੀ ਭਰੀ ਮੇਲ ਕਿੱਥੋਂ ਭੇਜੀ ਗਈ ਸੀ। ਇਸ ਪਿੱਛੇ ਜ਼ਿੰਮੇਵਾਰ ਵਿਅਕਤੀ ਦੀ ਪਛਾਣ ਕਰਕੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਏ. ਸੀ. ਪੀ. ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਇਸ ਤਰ੍ਹਾਂ ਦੀਆਂ ਧਮਕੀ ਭਰੀਆਂ ਈ-ਮੇਲਾਂ ਭੇਜ ਕੇ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਨੇ ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਲੋੜ ਨਹੀਂ ਹੈ। ਪੁਲਸ ਬੱਚਿਆਂ ਅਤੇ ਸਕੂਲਾਂ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ ਕਾਰੋਬਾਰੀ ਖ਼ੁਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਘੜੀ ਰਣਨੀਤੀ, 31 ਅਕਤੂਬਰ ਨੂੰ ਚੰਡੀਗੜ੍ਹ 'ਚ ਹੋਵੇਗੀ ਅਹਿਮ ਮੀਟਿੰਗ
NEXT STORY