ਜਲੰਧਰ (ਸੋਨੂੰ)- ਜਲੰਧਰ ਕਮਿਸ਼ਨਰੇਟ ਪੁਲਸ ਦੀ ਟੀਮ ਨੇ ਸ਼ਹਿਜ਼ਾਦ ਭੱਟੀ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਦੀਪ ਸਿੰਘ, ਭਰਤ ਵਰਮਾ ਅਤੇ ਸਚਿਨ ਖੋਸਲਾ ਵਜੋਂ ਹੋਈ ਹੈ, ਜੋਕਿ ਕਮਲ ਵਿਹਾਰ ਦੇ ਰਹਿਣ ਵਾਲੇ ਹਨ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਸ਼ਹਿਜ਼ਾਦ ਭੱਟੀ ਅਤੇ ਹਰਮਾਜ਼ ਗੁੱਜਰ ਦੇ ਇਸ਼ਾਰੇ 'ਤੇ ਦੇਸ਼ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।
ਇਹ ਵੀ ਪੜ੍ਹੋ: ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ ਚਮੌਲੀ ਤੋਂ ਗ੍ਰਿਫ਼ਤਾਰ
ਜਾਂਚ 'ਚ ਖ਼ੁਲਾਸਾ ਹੋਇਆ ਹੈ ਕਿ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੇ ਸੰਪਰਕ 'ਚ ਆਏ ਸਨ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਗਤੀਵਿਧੀਆਂ ਨਾ ਸਿਰਫ਼ ਪੰਜਾਬ ਵਿੱਚ ਸਗੋਂ ਹੋਰ ਸੂਬਿਆਂ 'ਚ ਵੀ ਚੱਲ ਰਹੀਆਂ ਸਨ। ਸਰਕਾਰੀ ਜਾਣਕਾਰੀ ਨੂੰ ਲੀਕ ਕਰਕੇ ਪਾਕਿਸਤਾਨ ਪਹੁੰਚਾਇਆ ਜਾ ਰਿਹਾ ਸੀ। ਇਸ ਮਾਮਲੇ 'ਚ ਹੋਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਤਿੰਨੇ ਮੁਲਜ਼ਮ ਸਰਕਾਰੀ ਵਿਭਾਗਾਂ ਦੀ ਜਾਣਕਾਰੀ ਪਾਕਿਸਤਾਨ ਭੇਜ ਰਹੇ ਸਨ। ਪੁਲਸ ਨੇ ਇਸ ਮਾਮਲੇ 'ਚ ਸਬੂਤ ਪ੍ਰਾਪਤ ਕੀਤੇ ਹਨ, ਜਿਸ ਤੋਂ ਬਾਅਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਮੁਲਜ਼ਮਾਂ ਵਿਰੁੱਧ ਯੂ. ਏ. ਪੀ. ਏ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰੀ ਸਕਿਓਰਿਟੀ ਕਾਰਨ ਉਹ ਦਸਤਾਵੇਜ਼ ਵਿਖਾ ਨਹੀਂ ਸਕਦੇ। ਜਾਂਚ 'ਚ ਸਾਹਮਣੇ ਆਇਆ ਹੈ ਕਿ ਭਰਤ ਖ਼ਿਲਾਫ਼ ਕੁੱਟਮਾਰ ਦਾ ਵੀ ਇਕ ਮਾਮਲਾ ਦਰਜ ਹੈ।
ਜਾਂਚ 'ਚ ਖ਼ੁਲਾਸਾ ਹੋਇਆ ਹੈ ਕਿ ਮੁਲਜ਼ਮ ਤਿੰਨ ਤੋਂ ਚਾਰ ਮਹੀਨਿਆਂ ਤੋਂ ਐਕਟਿਵ ਸਨ ਅਤੇ ਜਲੰਧਰ ਬਾਰੇ ਜਾਣਕਾਰੀ ਵੀ ਲੀਕ ਕੀਤੀ ਸੀ। ਮੁਲਜ਼ਮਾਂ ਤੋਂ ਪੁੱਛਗਿੱਛ ਵਿੱਚ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਤਿੰਨੋਂ ਚੰਗੇ ਦੋਸਤ ਹਨ ਅਤੇ ਉਨ੍ਹਾਂ ਨੇ ਦੂਜੇ ਸੂਬਿਆਂ ਤੋਂ ਵੀ ਜਾਣਕਾਰੀ ਲੀਕ ਕੀਤੀ ਹੈ। ਜਾਂਚ 'ਚ ਖ਼ੁਲਾਸਾ ਹੋਇਆ ਹੈ ਕਿ ਉਨ੍ਹਾਂ ਨੂੰ ਜਾਣਕਾਰੀ ਲੀਕ ਕਰਨ ਲਈ ਵੱਡੀ ਰਕਮ ਦਿੱਤੀ ਗਈ ਸੀ।
ਇਹ ਵੀ ਪੜ੍ਹੋ: ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ ਖ਼ੌਫ਼ਨਾਕ ਘਟਨਾ
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਪ੍ਰਦੀਪ ਨਾਮ ਦਾ ਇਕ ਵਿਅਕਤੀ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਸ਼ਹਿਜ਼ਾਦ ਭੱਟੀ ਦੇ ਸੰਪਰਕ 'ਚ ਆਇਆ, ਉਸ ਤੋਂ ਬਾਅਦ ਉਸ ਦੇ ਦੋ ਹੋਰ ਸਾਥੀ ਵੀ ਸੰਪਰਕ ਵਿਚ ਆਏ। ਇਸ ਸਮੇਂ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਜਾਣਕਾਰੀ ਲੀਕ ਕਰਨ ਲਈ ਉਕਸਾਇਆ, ਉਨ੍ਹਾਂ ਨੂੰ ਵੱਡੀ ਰਕਮ ਵਿਚ ਪੈਸੇ ਦਿੱਤੇ। ਪੁਲਸ ਕਮਿਸ਼ਨਰ ਨੇ ਕਿਹਾ ਕਿ ਹਾਲ ਹੀ ਵਿੱਚ ਹੋਏ ਬੰਬ ਧਮਾਕਿਆਂ ਦੇ ਮਾਮਲਿਆਂ 'ਚੋਂ ਇਕ ਕੇਸ 'ਚ ਭੂਮਿਕਾ ਦਾ ਖ਼ੁਲਾਸਾ ਹੋਇਆ ਹੈ। ਅਜਿਹੇ ਵਿਚ ਜਲਦੀ ਹੀ ਹੋਰ 3 ਤੋਂ 4 ਦੋਸ਼ੀਆਂ ਦੀ ਗ੍ਰਿਫ਼ਤਾਰੀ ਦੇ ਬਾਅਦ ਇਸ ਦਾ ਖ਼ੁਲਾਸਾ ਹੋ ਸਕੇਗਾ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਦੀ ਇਕ ਹੋਰ ਸੜਕ ਧਸੀ! ਆਵਾਜਾਈ ਲਈ ਬੰਦ ਕੀਤਾ ਗਿਆ ਰਾਹ
NEXT STORY