ਗੁਰਦਾਸਪੁਰ (ਵਿਨੋਦ): ਜ਼ਿਲ੍ਹਾ ਪੁਲਸ ਗੁਰਦਾਸਪੁਰ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਗੁਰਦਾਸਪੁਰ ਸਦਰ ਪੁਲਸ ਨੇ ਐਮਾਜ਼ੋਨ ਕੰਪਨੀ ਦੇ ਕਰਮਚਾਰੀ ਤੋਂ 3,41,849 ਰੁਪਏ ਦੀ ਨਕਦੀ ਅਤੇ ਮੋਬਾਈਲ ਫੋਨ ਲੁੱਟਣ ਵਾਲੇ ਚਾਰ ਦੋਸ਼ੀਆਂ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਲੁੱਟੀ ਗਈ ਰਕਮ ਅਤੇ ਅਪਰਾਧ ਸਮੇਂ ਵਰਤਿਆ ਗਿਆ ਮੋਟਰਸਾਈਕਲ ਤੇ ਕਾਰ ਵੀ ਬਰਾਮਦ ਕਰ ਲਈ।
ਇਹ ਵੀ ਪੜ੍ਹੋ- 23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਮੁਖੀ ਡਿਟੈਕਟਿਵ ਰਜਿੰਦਰ ਸ਼ਰਮਾ ਨੇ ਦੱਸਿਆ ਕਿ 13 ਅਪ੍ਰੈਲ ਨੂੰ ਕਲਾਨੌਰ ਰੋਡ ’ਤੇ ਜ਼ਿਆ ਲਾਲ ਮਿੱਤਲ ਸਕੂਲ ਨੇੜੇ, ਬਿਨਾਂ ਨੰਬਰ ਪਲੇਟ ਦੇ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਮੁਲਜ਼ਮਾਂ ਅਤੇ ਬਿਨਾਂ ਨੰਬਰ ਪਲੇਟ ਵਾਲੀ ਕਾਰ ਆਈ-10 ’ਤੇ ਸਵਾਰ ਮੁਲਜ਼ਮਾਂ ਨੇ ਬੇਸਬਾਲ ਅਤੇ ਦਾਤਰ ਦੀ ਮਦਦ ਨਾਲ ਐਮਾਜ਼ੋਨ ਕੰਪਨੀ ਦੇ ਕਰਮਚਾਰੀ ਪੰਕਜ ਦਾ ਬੈਗ ਲੁੱਟ ਲਿਆ ਸੀ। ਜਿਸ ਵਿੱਚ ਉਕਤ ਰਕਮ ਤੇ ਮੋਬਾਈਲ ਫੋਨ ਸੀ।
ਇਹ ਵੀ ਪੜ੍ਹੋ- ਤਰਨਤਾਰਨ 'ਚ ਅੰਮ੍ਰਿਤਧਾਰੀ ਔਰਤ ਦੇ ਕਤਲ ਕਾਂਡ 'ਚ ਨਵਾਂ ਮੋੜ
ਇਸ ਸਬੰਧੀ ਗੁਰਦਾਸਪੁਰ ਸਦਰ ਥਾਣੇ 'ਚ 4 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਵੱਖ-ਵੱਖ ਟੀਮਾਂ ਬਣਾ ਕੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ, ਪਹਿਲੇ ਦੋਸ਼ੀ ਪ੍ਰਿੰਸਦੀਪ ਸਿੰਘ ਉਰਫ਼ ਅੰਗ੍ਰੇਜ਼ ਅਤੇ ਸ਼ਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਮੁਲਜ਼ਮ ਮਹਿਕਦੀਪ ਸਿੰਘ ਅਤੇ ਹਰਪਾਲ ਸਿੰਘ ਨੂੰ ਵੀ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ। ਪੁਲਸ ਨੇ ਦੋਸ਼ੀ ਮਹਿਕਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂ ਕਿ ਹਰਪਾਲ ਸਿੰਘ ਅਜੇ ਵੀ ਫਰਾਰ ਹੈ।
ਇਹ ਵੀ ਪੜ੍ਹੋ- Punjab: ਇਕੱਲੀ ਔਰਤ ਨੂੰ ਵੇਖ ਘਰ ਵੜ੍ਹ ਗਏ 3 ਵਿਅਕਤੀ, ਫਿਰ ਕੀਤਾ ਅਜਿਹਾ ਕਾਰਾ ਸੁਣ ਕੇ ਉੱਡ ਜਾਣਗੇ ਹੋਸ਼
ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਪੁਲਸ ਨੇ ਲੁੱਟ ਦੀ ਘਟਨਾ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਤੇ ਆਈ-10 ਕਾਰ ਵੀ ਜ਼ਬਤ ਕਰ ਲਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਚਾਰਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਹੈ ਅਤੇ ਇਹ ਲੁੱਟ ਵੀ ਮੁਲਜ਼ਮਾਂ ਨੇ ਆਪਣੀ ਜ਼ਿੰਦਗੀ ਦਾ ਆਨੰਦ ਲੈਣ ਲਈ ਕੀਤੀ ਸੀ। ਇਸ ਮੌਕੇ ਡੀ.ਐੱਸ.ਪੀ ਮੋਹਨ ਸਿੰਘ ਅਤੇ ਗੁਰਦਾਸਪੁਰ ਸਦਰ ਥਾਣਾ ਇੰਚਾਰਜ ਅਮਨਦੀਪ ਸਿੰਘ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ, 12 IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਵੇਖੋ List
NEXT STORY