ਮੋਹਾਲੀ (ਜੱਸੀ) : ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਆਪਰੇਸ਼ਨ ਸੈੱਲ ਦੀ ਟੀਮ ਵੱਲੋਂ ਤਿੰਨ ਮੁਲਜ਼ਮਾਂ ਨੂੰ 120 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਪਿੰਦਰ ਸਿੰਘ ਉਰਫ਼ ਪੀਲੂ, ਲਵਪ੍ਰੀਤ ਸਿੰਘ ਉਰਫ਼ ਲਵ ਤੇ ਗੁਰਸੇਵਕ ਸਿੰਘ ਉਰਫ਼ ਸੇਗਾ ਤਿੰਨੋ ਵਾਸੀ ਹਰੜ ਖੁਰਦ, ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ। ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ ਆਪਰੇਸ਼ਨ ਸੈੱਲ ਤੇ ਉਨ੍ਹਾਂ ਦੀ ਟੀਮ ਵਲੋਂ ਉਕਤ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
ਪੁਲਸ ਮੁਤਾਬਕ 7 ਸਤੰਬਰ ਨੂੰ ਆਪਰੇਸ਼ਨ ਸੈੱਲ ਦੀ ਟੀਮ ਸੈਕਟਰ 79/80 ਲਾਈਟ ਪੁਆਇੰਟ ’ਤੇ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ’ਚੋਂ ਕੁੱਲ 120 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਥਾਣਾ ਸੋਹਾਣਾ ਵਿਖੇ ਐਨ.ਡੀ.ਪੀ.ਐਸ ਐਕਟ ਦੇ ਤਹਿਤ ਪਰਚਾ ਦਰਜ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੁਰਪਿੰਦਰ ਸਿੰਘ ਉਰਫ਼ ਪੀਲੂ ਖਿਲਾਫ 3 ਮੁਕੱਦਮੇ ਦਰਜ ਹਨ। ਲਵਪ੍ਰੀਤ ਤੇ ਗੁਰਸੇਵਕ ਖ਼ਿਲਾਫ਼ 2 ਮੁਕੱਦਮੇ ਦਰਜ ਹਨ। ਤਿੰਨਾ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਉਨਾਂ ਦਾ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ
NEXT STORY