ਟਾਂਡਾ ਉੜਮੁੜ, (ਪੰਡਿਤ , ਮੋਮੀ, ਕੁਲਦੀਸ਼)- ਟਾਂਡਾ ਪੁਲਸ ਨੇ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਐਕਸਾਈਜ਼ ਐਕਟ ਦੇ ਮਾਮਲੇ 'ਚ ਲੋੜੀਂਦੇ ਦੋਸ਼ੀ ਅਨਮੋਲ ਪਾਸੀ ਪੁੱਤਰ ਸੁਰੇਸ਼ ਕੁਮਾਰ ਨਿਵਾਸੀ ਉੜਮੁੜ ਨੂੰ ਏ.ਐੱਸ. ਆਈ. ਨਰਿੰਦਰਪਾਲ ਸਿੰਘ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ। ਉਕਤ ਦੋਸ਼ੀ ਅਤੇ ਦੋ ਹੋਰਨਾਂ ਸਾਥੀਆਂ ਕੋਲੋਂ ਸੀ. ਆਈ. ਏ. ਦੀ ਟੀਮ ਨੇ 28 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਸੀ।
ਇਸੇ ਤਰ੍ਹਾਂ ਲੜਾਈ-ਝਗੜੇ ਦੇ ਮਾਮਲੇ 'ਚ ਦੋ ਦੋਸ਼ੀਆਂ ਹਰਦੀਪ ਸਿੰਘ ਪੁੱਤਰ ਸੂਰਤਾ ਸਿੰਘ ਅਤੇ ਗੁਲਾਬ ਸਿੰਘ ਨਿਵਾਸੀ ਰਾਣੀ ਪਿੰਡ ਨੂੰ ਹੈੱਡ ਕਾਂਸਟੇਬਲ ਪਰਮਜੀਤ ਸਿੰਘ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ। ਉਕਤ ਦੋਸ਼ੀਆਂ ਖਿਲਾਫ਼ ਪਿਛਲੇ ਵਰ੍ਹੇ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਸੀ।
ਕਰਮਚਾਰੀਆਂ ਨੂੰ ਤਨਖਾਹਾਂ ਦੇਣ ਦੇ ਨਾਂ 'ਤੇ ਫਿਲਹਾਲ ਦਿੱਤਾ 'ਲਾਲੀਪਾਪ'
NEXT STORY