ਅਜਨਾਲਾ (ਗੁਰਜੰਟ) - ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਦੀ ਮੋਦੀ ਸਰਕਾਰ ਵਲੋਂ ਵੱਡਾ ਫ਼ੈਸਲਾ ਲੈਂਦਿਆਂ 3 ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਕੀਤਾ। ਮੋਦੀ ਦੇ ਇਸ ਫ਼ੈਸਲੇ ਤੋਂ ਬਾਅਦ ਭਾਜਪਾ ਵਰਕਰਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਤੋਂ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਔਲਖ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਹਲਕਾ ਅਜਨਾਲਾ ਤੋਂ ਸੀਨੀਅਰ ਆਗੂ ਸ਼ੁਬੇਗ ਸਿੰਘ ਗਿੱਲ ਨੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਮੌਕੇ ਦਿੱਲੀ ਸਰਹੱਤਾਂ ’ਤੇ ਬੈਠੇ ਕਿਸਾਨਾਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਅਜਿਹਾ ਕਰਕੇ ਮੋਦੀ ਸਰਕਾਰ ਨੇ ਸਮੂਹ ਦੇਸ਼ ਵਾਸੀਆਂ ਦੇ ਦਿਲ ਜਿੱਤ ਲਏ ਹਨ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਹਮੇਸ਼ਾਂ ਦੇਸ਼ ਦੀ ਤਰੱਕੀ ਅਤੇ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਕਈ ਅਹਿਮ ਫ਼ੈਸਲੇ ਲਏ, ਜਿਨ੍ਹਾਂ ਫ਼ੈਸਲਿਆਂ ਤੋਂ ਬਾਅਦ ਦੇਸ਼ ਦੀ ਜਨਤਾ ਨੂੰ ਇਹ ਵੱਡੀ ਰਾਹਤ ਮਿਲੀ। ਇਸ ਮੌਕੇ ਬਲਕਾਰ ਸਿੰਘ ਸੋਹਲ, ਗੁਰਪਾਲ ਸਿੰਘ ਸੰਧੂ, ਸੰਦੀਪ ਜਸਤਰਵਾਲ, ਗੁਰਸ਼ਰਨ ਸਿੰਘ ਗੋਲਡੀ, ਕੁਲਦੀਪ ਸਿੰਘ ਚਵਿੰਡਾ ਅਤੇ ਅਮਨ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ
ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ’ਤੇ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ਮੋਰਚੇ ’ਤੇ ਲਿਆ ਇਹ ਫ਼ੈਸਲਾ
NEXT STORY