ਨੂਰਮਹਿਲ (ਸ਼ਰਮਾ) : ਸਥਾਨਕ ਪੁਲਸ ਥਾਣਾ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਖਬਰ ਪ੍ਰਾਪਤ ਹੋਈ ਹੈ, ਜਿਸ ਵਿਚ ਇਕ ਸਾਡੇ ਤਿੰਨ ਸਾਲ ਦੀ ਬੱਚੀ ਨੂੰ ਗੁਆਂਢ ’ਚ ਰਹਿੰਦੇ ਇਕ ਦਰਿੰਦੇ ਨੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ।
ਸੜਕ ਹਾਦਸਿਆਂ ’ਚ ਕਿਸਾਨਾਂ ਦੀ ਸੁਰੱਖਿਆ ਲਈ ਪੰਜਾਬ ਦਾ ਵੱਡਾ ਕਦਮ
ਪ੍ਰਾਪਤ ਜਾਣਕਾਰੀ ਅਨੁਸਾਰ ਬੱਚੀ ਦੀ ਮਾਤਾ ਨੇ ਪੁਲਸ ਨੂੰ ਦਿੱਤੀ ਜਾਣਕਾਰੀ ਵਿਚ ਕਿਹਾ ਕਿ ਉਸ ਦੀ ਕਰੀਬ ਸਾਢੇ ਤਿੰਨ ਸਾਲ ਬੇਟੀ ਗੁਆਂਢ ਰਹਿੰਦੇ ਅਮਰੀਕ ਉਰਫ ਸਾਬੀ ਵਾਸੀ ਪਿੰਡ ਦੰਦੂਵਾਲ ਦੇ ਪੰਜ ਸਾਲ ਦੇ ਬੇਟੇ ਨਾਲ ਅਕਸਰ ਖੇਡਣ ਚਲੀ ਜਾਂਦੀ ਹੈ। ਪੀੜ੍ਹਤ ਦੀ ਮਾਤਾ ਨੇ ਦੱਸਿਆ ਕਿ ਬੀਤੇ ਦਿਨ ਸਾਬੀ ਉਨ੍ਹਾਂ ਦੀ ਬੇਟੀ ਨੂੰ ਬਹਿਲਾ-ਫੁਸਲਾ ਕੇ ਆਪਣੇ ਘਰ ਲੈ ਗਿਆ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਸਾਬੀ ਖਿਲਾਫ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤ ਪਰਿਵਾਰ ਨੇ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਹਾਦਸਿਆਂ ’ਚ ਕਿਸਾਨਾਂ ਦੀ ਸੁਰੱਖਿਆ ਲਈ ਪੰਜਾਬ ਦਾ ਵੱਡਾ ਕਦਮ
NEXT STORY