ਪਟਿਆਲਾ — ਇਥੋਂ ਦੇ ਸਵਾਜਪੁਰ ਪਿੰਡ 'ਚ ਬਣੇ ਇਕ ਪੈਟਰੋਲ ਪੰਪ 'ਤੇ 3 ਹਥਿਆਰਬੰਦ ਨੌਜਵਾਨਾਂ ਵੱਲੋਂ ਪੈਟਰੋਲ ਪੰਪ ਕਰਮਚਾਰੀ ਕੋਲੋਂ 35 ਤੋਂ 40 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਮੌਕੇ 'ਤੇ ਪੁਲਸ ਨੇ ਪਹੁੰਚ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ 3 ਵਿਅਕਤੀ ਇਕ ਮੋਟਰ ਸਾਇਕਲ 'ਤੇ ਆਏ ਅਤੇ ਉਨ੍ਹਾਂ ਨੇ ਆਪਣੀ ਪਿਸਤੌਲ ਨਾਲ ਪੈਟਰੋਲ ਪੰਪ ਦੇ ਕਰਮਚਾਰੀ 'ਤੇ ਦਿਖਾ ਕੇ ਪੈਸਿਆਂ ਦੀ ਮੰਗ ਕੀਤੀ ਤਾਂ ਉਸ ਕਰਮਚਾਰੀ ਨੇ ਉਨ੍ਹਾਂ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਹ ਉਸ ਨੂੰ ਡਰਾ ਕੇ ਉਸ ਕੋਲੋਂ ਪੈਸੇ ਖੋਹ ਕੇ ਫਰਾਰ ਹੋ ਗਏ। ਜ਼ਿਕਰਯੋਗ ਹੈ ਕਿ ਪੈਟਰੋਲ ਪੰਪ 'ਤੇ ਕੋਈ ਵੀ ਸੀ. ਸੀ. ਟੀ. ਵੀ. ਲੱਗਿਆ ਹੋਇਆ ਸੀ। ਜਿਸ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਹੋ ਸਕੇ, ਪਰ ਪੁਲਸ ਫਿਰ ਵੀ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਕਰ ਰਹੀ ਹੈ।
ਸ੍ਰੀ ਦਰਬਾਰ ਸਾਹਿਬ ਦੀ ਫੋਟੋ ਛਾਪਣ ਸਬੰਧੀ ਫਿਸ਼ ਕੰਪਨੀ ਨੇ ਮੰਗੀ ਮੁਆਫੀ
NEXT STORY