ਹੁਸ਼ਿਆਰਪੁਰ, (ਅਸ਼ਵਨੀ)- ਪੁਲਸ ਵੱਲੋਂ ਐੱਸ. ਐੱਸ. ਪੀ. ਜੇ. ਏਲਿਨਚੇਲਿਅਨ ਦੇ ਆਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਮੁਹਿੰਮ ਤਹਿਤ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਚੋਰੀ ਦੀਆਂ ਘਟਨਾਵਾਂ 'ਚ ਸ਼ਾਮਲ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੰਸਪੈਕਟਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਚੌਕੀ ਪੁਰਹੀਰਾਂ ਦੇ ਇੰਚਾਰਜ ਏ. ਐੱਸ. ਆਈ. ਰਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਵਾਹਨ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਚੋਰੀ ਦੇ 10 ਵਾਹਨ ਜਿਨ੍ਹਾਂ 'ਚ 8 ਮੋਟਰਸਾਈਕਲ ਤੇ 2 ਸਕੂਟਰ ਸ਼ਾਮਲ ਹਨ, ਬਰਾਮਦ ਕੀਤੇ।
ਇੰਸਪੈਕਟਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਰਾਹੁਲ ਕੁਮਾਰ ਪੁੱਤਰ ਅਨਿਲ ਰਾਏ, ਜਤਿਨ ਕੁਮਾਰ ਪੁੱਤਰ ਰਾਮਦੇਵ ਸਾਹਨੀ ਦੋਵੇਂ ਵਾਸੀ ਹਸਨਪੁਰ ਬਾਜ਼ਾਰ ਬਿਹਾਰ ਹਾਲ ਵਾਸੀ ਲਕਸ਼ਮੀ ਨਗਰ ਪਾਰਕ ਅਤੇ ਬਾਲੀ ਉਰਫ ਗਗਨ ਪੁੱਤਰ ਯੋਗੀ ਵਾਸੀ ਕਾਲੋਨੀ ਨਜ਼ਦੀਕ ਰੇਲਵੇ ਸਟੇਸ਼ਨ ਆਦਮਪੁਰ ਹਾਲ ਵਾਸੀ ਮੁਹੱਲਾ ਕੀਰਤੀ ਨਗਰ ਹੁਸ਼ਿਆਰਪੁਰ ਜੋ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਦੋਪਹੀਆ ਵਾਹਨ ਚੋਰੀ ਕਰ ਕੇ ਨੰਬਰ ਪਲੇਟਾਂ ਬਦਲ ਕੇ ਵਾਹਨ ਵੇਚਦੇ ਸਨ।
ਇਹ ਵਾਹਨ ਜਲੰਧਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਤੇ ਹੁਸ਼ਿਆਰਪੁਰ ਜ਼ਿਲੇ ਦੇ ਵੱਖ-ਵੱਖ ਸਥਾਨਾਂ ਤੋਂ ਚੋਰੀ ਕੀਤੇ ਗਏ ਸਨ। ਥਾਣਾ ਮੁਖੀ ਮਾਡਲ ਟਾਊਨ ਨਰਿੰਦਰ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰ ਕੇ ਇਨ੍ਹਾਂ ਦਾ ਪੁਲਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਮਗਨਰੇਗਾ ਮਜ਼ਦੂਰਾਂ ਵੱਲੋਂ ਨਾਅਰੇਬਾਜ਼ੀ
NEXT STORY