ਜਲੰਧਰ (ਮਾਹੀ)- ਦਿਹਾਤ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਰੰਧਾਵਾ ਮਸੰਦਾਂ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ , ਜਿਸ ਵਿਚ ਨਾਬਾਲਗ ਬੱਚੀ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਉਸ ਦੇ ਭਰਾਵਾਂ ’ਤੇ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰ ਦੇਣ ਸੂਚਨਾ ਪ੍ਰਾਪਤ ਹੋਈ ਹੈ।
ਇਹ ਵੀ ਪੜ੍ਹੋ- ਗੁ: ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ’ਚ ਮਰਿਆਦਾ ਦੀ ਉਲੰਘਣਾ ਦਾ SGPC ਨੇ ਲਿਆ ਸਖ਼ਤ ਨੋਟਿਸ
ਇਸ ਸਬੰਧੀ ਜ਼ਖ਼ਮੀ ਰਾਜਾ ਬਾਬੂ, ਹਰਸ਼ ਤੇ ਵਿਸ਼ਾਲ ਪੁੱਤਰ ਦੀਨਾਨਾਥ ਵਾਸੀ ਪਿੰਡ ਰੰਧਾਵਾ ਮਸੰਦਾਂ ਨੇ ਦੱਸਿਆ ਕਿ ਉਨ੍ਹਾਂ ਦੀ ਨਾਬਾਲਗ ਭੈਣ ਨਜ਼ਦੀਕ ਸਥਿਤ ਢਾਬੇ ’ਤੇ ਸਾਮਾਨ ਲੈਣ ਗਈ ਤਾਂ ਉਥੇ ਮੌਜੂਦ ਨੌਜਵਾਨਾਂ ਨੇ ਉਸ ਨਾਲ ਛੇੜਛਾਣ ਕੀਤੀ, ਜਿਸ ਦਾ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਉਥੇ ਮੌਜੂਦ ਨੌਜਵਾਨਾਂ ਨੇ ਉਨ੍ਹਾਂ ਦੋਵਾਂ ਭਰਾਵਾਂ ਨੂੰ ਜ਼ਖ਼ਮੀ ਕਰ ਦਿੱਤਾ। ਇਥੇ ਹੀ ਬਸ ਨਹੀਂ ਜਦ ਤੀਜੇ ਭਰਾ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ਨੂੰ ਵੀ ਜ਼ਖ਼ਮੀ ਕਰ ਦਿੱਤਾ। ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਵਿਖੇ ਕਰਵਾਇਆ ਗਿਆ।
ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ਅੰਦਰ ਮਰਿਆਦਾ ਦੀ ਉਲੰਘਣਾ, ਹੈੱਡ ਗ੍ਰੰਥੀ 'ਤੇ ਵੀ ਉੱਠੇ ਸਵਾਲ
ਉਨ੍ਹਾਂ ਦੱਸਿਆ ਕਿ ਇਸ ਦੀ ਘਟਨਾ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ, ਜਿਸ ਦੀ ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੇ ਥਾਣੇਦਾਰ ਸਤਨਾਮ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਜਾਣਕਾਰੀ ਦਿੰਦੇ ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਨੂੰ ਦੋਨਾਂ ਪਾਰਟੀਆਂ ਦੇ ਮੈਡੀਕਲ ਆਏ ਹਨ। ਇਸ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਧਰ ਦੂਜੀ ਪਾਰਟੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਉੱਤੇ ਲਾਏ ਸਾਰੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਵੱਲੋਂ ਕਿਸੇ ਵੀ ਕੁੜੀ ਨਾਲ ਕੋਈ ਵੀ ਛੇੜਖਾਨੀ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Breaking : ਪੰਜਾਬ ਦਾ ਇਹ Highway ਅੱਜ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰਾ ਮਾਰ ਲਓ ਇਕ ਝਾਤ
NEXT STORY