ਫਗਵਾਡ਼ਾ, (ਹਰਜੋਤ)- ਜੀ. ਐੱਨ. ਏ. ’ਚ ਕੰਮ ਕਰਦੇ ਇਕ ਵਿਅਕਤੀ ਨੂੰ ਘਰ ਵਾਪਸ ਆਉਂਦਿਆ ਰਸਤੇ ’ਚ ਘੇਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ’ਚ ਪੁਲਸ ਨੇ ਤਿੰਨ ਨਾ-ਮਾਲੂਮ ਵਿਅਕਤੀਆਂ ਖਿਲਾਫ਼ ਧਾਰਾ 379-ਬੀ, 34 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ।
ਸ਼ਿਕਾਇਤ ਕਰਤਾ ਗਗਨਜੋਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਕੀਰਤੀ ਨਗਰ ਹੁਸ਼ਿਆਰਪੁਰ ਰੋਡ ਫਗਵਾਡ਼ਾ ਨੇ ਦਰਜ ਕਰਵਾਈ ਰਿਪੋਰਟ ’ਚ ਕਿਹਾ ਕਿ ਉਹ ਜਦੋਂ ਵਾਪਸ ਆ ਰਿਹਾ ਸੀ ਤਾਂ ਉਸ ਨੇ ਭੁੱਲਾਰਾਈ ਪੰਪ ਲਾਗੇ ਘੇਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਮੋਟਰਸਾਈਕਲ ਭਜਾ ਕੇ ਆਪਣੀ ਜਾਨ ਬਚਾਈ, ਜਿਸ ਸਬੰਧੀ ਪੁਲਸ ਨੇ ਕੇਸ ਦਰਜ ਕੀਤਾ ਹੈ।
ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਸਾਨੂੰ ਮਿਲ ਕੇ ਅੱਗੇ ਆਉਣਾ ਚਾਹੀਦੈ : ਰਾਣਾ ਗੁਰਜੀਤ
NEXT STORY