ਜਲੰਧਰ (ਵੈੱਬ ਡੈਸਕ, ਵਰੁਣ, ਸੁਧੀਰ)- ਜਲੰਧਰ ਪੁਲਸ ਕਮਿਸ਼ਨਰੇਟ ਵੱਲੋਂ ਗੈਂਗਸਟਰਾਂ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਜਲੰਧਰ ਪੁਲਸ ਕਮਿਸ਼ਨਰੇਟ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਦੇਣ ਵਾਲੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਿਆ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਤਿੰਨ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੂੰ ਸੂਹ ਮਿਲੀ ਸੀ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਗੈਂਗਸਟਰ ਸ਼ਹਿਰ ਵਿੱਚ ਕਿਸੇ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਜਾਲ ਵਿਛਾ ਕੇ ਗੁਰਦੁਆਰਾ ਅਰਬਨ ਅਸਟੇਟ ਫੇਜ਼-1 ਦੇ ਨੇੜਿਓਂ ਲਲਿਤ ਉਰਫ਼ ਲੱਕੀ ਪੁੱਤਰ ਬਿੰਦਰ ਵਾਸੀ ਗੜ੍ਹਾ ਨੂੰ ਇਕ ਦੇਸੀ ਪਿਸਤੌਲ ਸਮੇਤ ਗਿ੍ਫ਼ਤਾਰ ਕਰ ਲਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਉਸ ਵਿਰੁੱਧ ਥਾਣਾ ਡਿਵੀਜ਼ਨ ਨੰਬਰ 7 ਵਿਖੇ ਐਫਆਈਆਰ ਨੰਬਰ 42 ਮਿਤੀ 17/04/2024 ਅਧੀਨ 25-54-59 ਅਸਲਾ ਐਕਟ ਤਹਿਤ ਦਰਜ ਕੀਤੀ ਹੈ ।
ਇਹ ਵੀ ਪੜ੍ਹੋ- ਪਟਿਆਲਾ 'ਚ ਭਿਆਨਕ ਸੜਕ ਹਾਦਸਾ, PRTC ਬੱਸ ਤੇ ਟਿੱਪਰ ਵਿਚਾਲੇ ਹੋਈ ਟੱਕਰ, ਪਲਾਂ 'ਚ ਮਚਿਆ ਚੀਕ-ਚਿਹਾੜਾ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਲਲਿਤ ਨੇ ਖ਼ੁਲਾਸਾ ਕੀਤਾ ਕਿ ਉਸ ਦੇ ਦੋਸਤਾਂ ਨੇ ਨਿਖਿਲ ਉਰਫ਼ ਭੋਲੂ ਅਤੇ ਪਾਰਸਦੀਪ ਦੇ ਨਾਲ 14/03/2024 ਨੂੰ ਅੰਮ੍ਰਿਤਸਰ ਵਿਖੇ ਰਾਜਦੀਪ ਸੇਠੀ ਉਰਫ਼ ਵੀਨੂੰ ਦਾ ਕਤਲ ਕੀਤਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਅੰਮ੍ਰਿਤਸਰ ਪੁਲਸ ਨੇ ਸਾਹਿਲਪ੍ਰੀਤ ਉਰਫ਼ ਸੋਹੀ, ਅਭੀ ਗਿੱਲ ਅਤੇ ਸੰਜੂ ਰੰਧਾਵਾ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ ਪਰ ਨਿਖਿਲ ਅਤੇ ਪਾਰਸਦੀਪ ਫਰਾਰ ਹਨ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਨਿਖਿਲ ਉਰਫ਼ ਭੋਲੂ ਅਤੇ ਪਾਰਸਦੀਪ ਸਿੰਘ ਨੂੰ ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹਾ ਤੋਂ ਗ੍ਰਿਫ਼ਤਾਰ ਕੀਤਾ ਹੈ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਦੋ ਗੈਰ-ਕਾਨੂੰਨੀ ਦੇਸੀ ਹਥਿਆਰ ਬਰਾਮਦ ਕੀਤੇ ਗਏ ਹਨ, ਉਨ੍ਹਾਂ ਕਿਹਾ ਕਿ ਨਿਖਿਲ ਅਤੇ ਪਰਸਦੀਪ ਦੋਵੇਂ ਜੱਗੂ ਭਗਵਾਨਪੁਰੀਆ ਗੈਂਗ ਵਿੱਚ ਸਰਗਰਮੀ ਨਾਲ ਕੰਮ ਕਰਦੇ ਸਨ। ਉਨ੍ਹਾਂ ਕਿਹਾ ਕਿ ਨਿਖਿਲ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਨੌਂ ਕੇਸ ਪੈਂਡਿੰਗ ਹਨ, ਜਦਕਿ ਪਰਸਦੀਪ ਸਿੰਘ ਖ਼ਿਲਾਫ਼ ਸੱਤ ਕੇਸ ਪੈਂਡਿੰਗ ਹਨ, ਜਿੱਥੇ ਲਲਿਤ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਵਿਰੋਧੀ ਗਰੋਹ ਦੇ ਮੈਂਬਰਾਂ ਨੂੰ ਖ਼ਤਮ ਕਰਨ ਲਈ ਹਥਿਆਰ ਖ਼ਰੀਦੇ ਹਨ ਅਤੇ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਮੱਥਾ ਟੇਕਣ ਆਈ 16 ਸਾਲ ਦੀ ਕੁੜੀ ਨਾਲ ਗੈਂਗਰੇਪ, 8 ਨੌਜਵਾਨਾਂ ਨੇ ਕੀਤੀ ਘਿਨੌਣੀ ਹਰਕਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਹਿਮ ਖ਼ਬਰ : ਅੱਜ ਹੋ ਸਕਦੈ ਪੰਜਾਬ 'ਚ ਕਾਂਗਰਸ ਦੇ ਹੋਰ ਉਮੀਦਵਾਰਾਂ ਦਾ ਐਲਾਨ, ਚੱਲ ਰਹੀ ਮੀਟਿੰਗ
NEXT STORY