ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਨੇ 30 ਮਈ, 2025 (ਸ਼ੁਕਰਵਾਰ) ਨੂੰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਪੰਜਾਬ ਭਰ 'ਚ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਦੱਸਣਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਹਨ, ਜਿਨ੍ਹਾਂ ਦੀ ਸ਼ਹਾਦਤ ਨੇ ਸਿੱਖਾਂ ਨੂੰ ਜ਼ੁਲਮ ਨਾਲ ਟੱਕਰ ਲੈਣ, ਅਕਾਲ ਪੁਰਖ ਦਾ ਭਾਣਾ ਮੰਨਣ ਅਤੇ ਸਬਰ, ਸੰਤੋਖ ਤੇ ਦ੍ਰਿੜ੍ਹਤਾ ਨਾਲ ਆਪਣੇ ਹੱਕਾਂ ਦੀ ਰਾਖੀ ਕਰਨ ਦਾ ਰਾਹ ਦਿਖਾਇਆ। ਲੱਖ ਯਤਨਾਂ ਦੇ ਬਾਵਜੂਦ ਜਦੋਂ ਜਹਾਂਗੀਰ ਗੁਰੂ ਸਾਹਿਬ ਨੂੰ ਇਸਲਾਮ ਕਬੂਲ ਨਾ ਕਰਵਾ ਸਕਿਆ ਤਾਂ ਉਸ ਨੇ ਸੰਨ 1606 ਈ: ਵਿਚ ਗੁਰੂ ਸਾਹਿਬ ਨੂੰ ਅਨੇਕਾਂ ਤਸੀਹੇ ਦੇ ਕੇ ਸ਼ਹੀਦ ਕਰਵਾ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਜ਼ੋਰਦਾਰ ਧਮਾਕਾ! ਕੰਬ ਗਿਆ ਪੂਰਾ ਇਲਾਕਾ
ਇੱਥੇ ਇਹ ਵੀ ਦੱਸ ਦੇਈਏ ਕਿ 30 ਮਈ (ਸ਼ੁਕਰਵਾਰ) ਨੂੰ ਛੁੱਟੀ ਹੈ, ਉੱਥੇ ਹੀ 31 ਮਈ ਨੂੰ ਸ਼ਨੀਵਾਰ ਅਤੇ 1 ਜੂਨ ਨੂੰ ਐਤਵਾਰ ਹੋਣ ਕਰਕੇ ਲਗਾਤਾਰ 3 ਦਿਨਾਂ ਦੀ ਛੁੱਟੀ ਮਿਲ ਰਹੀ ਹੈ। ਜਿਸ ਕਾਰਨ ਲਗਾਤਰ ਤਿੰਨ ਛੁੱਟੀਆਂ ਹਨ।
ਇਹ ਵੀ ਪੜ੍ਹੋ- ਡੇਰਾ ਬਿਆਸ ਵੱਲੋਂ ਜਾਰੀ ਹੋਇਆ ਅਹਿਮ ਨੋਟੀਫਿਕੇਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PGI : ਸਾਢੇ 7 ਫੁੱਟ ਦੇ ਮਰੀਜ਼ ਦਾ ਬਿਨਾਂ ਚੀਰੇ ਤੋਂ ਨੱਕ ਰਾਹੀਂ ਕੱਢਿਆ ਟਿਊਮਰ
NEXT STORY