ਚੰਡੀਗੜ੍ਹ (ਮਨਜੋਤ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਦੇ ਨਾਂ ਦੀ ਸਿਫਾਰਸ਼ ਕਰਨ ਲਈ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਕਮੇਟੀ ਵਿਚ ਬੀਬੀ ਜਗੀਰ ਕੌਰ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਤੇ ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਜ਼ਿਮਨੀ ਚੋਣ ਵਾਸਤੇ ਪਾਰਟੀ ਦੀ ਚੋਣ ਮੁਹਿੰਮ ਦੀ ਨਿਗਰਾਨੀ ਤੇ ਪ੍ਰਬੰਧ ਵੀ ਵੇਖੇਗੀ। ਇਹ ਜਾਣਕਾਰੀ ਪਾਰਟੀ ਵੱਲੋਂ ਜਾਰੀ ਕੀਤੇ ਬਿਆਨ ਵਿਚ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ - ਚੋਣ ਜ਼ਾਬਤਾ ਹਟਣ ਮਗਰੋਂ ਸ਼ਹੀਦ ਨਾਇਕ ਦੇ ਘਰ ਪੁੱਜੇ CM ਮਾਨ, ਪਰਿਵਾਰ ਨੂੰ ਸੌਂਪਿਆ ਇਕ ਕਰੋੜ ਰੁਪਏ ਦਾ ਚੈੱਕ
ਜ਼ਿਕਰਯੋਗ ਹੈ ਕਿ ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਸਤੀਫ਼ਾ ਦੇ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਇਸ ਮਗਰੋਂ ਇਹ ਸੀਟ ਖ਼ਾਲੀ ਹੋਣ ਮਗਰੋਂ ਇੱਥੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਉਮੀਦਵਾਰਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ਼ 21 ਜੂਨ ਹੈ। ਭਾਜਪਾ ਵੱਲੋਂ ਸ਼ੀਤਲ ਅੰਗੁਰਾਲ ਅਤੇ ਆਮ ਆਦਮੀ ਪਾਰਟੀ ਵੱਲੋਂ ਮੋਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਉੱਥੇ ਹੀ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਅਜੇ ਤਕ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਇਸ ਸੀਟ 'ਤੇ ਵੋਟਿੰਗ 10 ਜੁਲਾਈ ਨੂੰ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ Red Alert ਮਗਰੋਂ ਕਰਫ਼ਿਊ ਵਰਗੇ ਹਾਲਾਤ, ਸੂਬਾ ਵਾਸੀਆਂ ਲਈ ਜਾਰੀ ਹੋਈ Advisory
NEXT STORY