ਪਠਾਨਕੋਟ/ਭੋਆ, (ਸ਼ਾਰਦਾ, ਅਰੁਣ)- ਜ਼ਿਲਾ ਪਠਾਨਕੋਟ 'ਚ ਪਿਛਲੇ ਲੰਬੇ ਸਮੇਂ ਤੋਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਕਾਨਵਾਂ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।
ਗ੍ਰਿਫਤਾਰ ਕੀਤੇ ਗਏ ਗਿਰੋਹ ਦੇ ਮੈਂਬਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਪਰਮਜੀਤ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਕਟਾਰੂਚੱਕ ਵਾਸੀ ਬਲਵਿੰਦਰ ਕੌਰ ਦਾ ਪਰਸ ਖੋਹ ਕੇ ਨੌਜਵਾਨ ਭੱਜ ਗਏ ਸਨ ਪਰ ਪੁਲਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਦੀ ਪਛਾਣ ਰਿੰਕੂ ਪੁੱਤਰ ਰਾਮ ਲਾਲ, ਮਨਦੀਪ ਕੁਮਾਰ ਪੁੱਤਰ ਵਿਜੇ ਕੁਮਾਰ, ਦੀਪਕ ਕੁਮਾਰ ਪੁੱਤਰ ਬਹਾਦਰ ਸਿੰਘ ਵਾਸੀ ਮੁਰਾਦਪੁਰ ਵਜੋਂ ਹੋਈ ਹੈ ਅਤੇ ਉਨ੍ਹਾਂ ਨੇ ਕੀਤੀ ਗਈ ਵਾਰਦਾਤ ਨੂੰ ਕਬੂਲ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਨੌਜਵਾਨਾਂ ਵੱਲੋਂ ਔਰਤ ਕੋਲੋਂ ਖੋਹਿਆ ਗਿਆ ਪਰਸ ਅਤੇ ਮੋਬਾਇਲ ਵੀ ਬਰਾਮਦ ਕਰ ਲਿਆ ਗਿਆ ਹੈ ਤੇ ਵਾਰਦਾਤ 'ਚ ਪ੍ਰਯੋਗ ਕੀਤੇ ਜਾਣ ਵਾਲੇ ਪੀਲੇ ਰੰਗ ਦੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਪਰਮਜੀਤ ਨੇ ਕਿਹਾ ਕਿ ਜੋ ਸਮਾਜ ਵਿਰੋਧੀ ਅਨਸਰ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ, ਉਨ੍ਹਾਂ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸੇ ਵੀ ਤਰ੍ਹਾਂ ਅਜਿਹੇ ਲੋਕਾਂ ਦੇ ਖਿਲਾਫ਼ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਸ ਨੂੰ ਦਿੱਤੀ ਜਾਵੇ।
ਫਗਵਾੜਾ ਹਿੰਸਾ : ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਦੋਵੇਂ ਧਿਰਾਂ ਆਈਆਂ ਇਕ ਮੰਚ 'ਤੇ
NEXT STORY