ਮੋਗਾ, (ਆਜ਼ਾਦ)- ਮੋਗਾ ਪੁਲਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ, ਜਦੋਂ ਭੀੜ-ਭੜੱਕੇ ਵਾਲੇ ਇਲਾਕਿਆਂ 'ਚੋਂ ਮੋਬਾਇਲ ਖੋਹਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਖੋਹੇ ਗਏ ਮੋਬਾਇਲ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸਾਊਥ ਮੋਗਾ ਦੇ ਇੰਚਾਰਜ ਇੰਸਪੈਕਟਰ ਲਵਦੀਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਮੋਗਾ ਦੇ ਨਿਰਦੇਸ਼ਾਂ ਗਲਤ ਅਨਸਰਾਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਹੋਰ ਪੁਲਸ ਮੁਲਜ਼ਮਾਂ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਨੈਸਲੇ ਡੇਅਰੀ ਦੇ ਕੋਲ ਪੁੱਜੇ ਤਾਂ ਉਨ੍ਹਾਂ ਮਨੀ, ਦੀਪਕ ਅਤੇ ਰਣਜੀਤ ਸਿੰਘ ਸਾਰੇ ਨਿਵਾਸੀ ਬੇਰੀਆਂ ਵਾਲਾ ਮੁਹੱਲਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਲੋਕਾਂ ਤੋਂ ਖੋਹੇ ਗਏ ਤਿੰਨ-ਤਿੰਨ ਮੋਬਾਇਲਾਂ ਤੋਂ ਇਲਾਵਾ 100-100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀ ਮਨੀ ਖਿਲਾਫ ਪਹਿਲਾਂ ਵੀ ਦੋ ਮਾਮਲੇ ਦਰਜ ਹੋਏ ਦੱਸੇ ਜਾ ਰਹੇ ਹਨ।
ਕੀ ਹੋਈ ਪੁਲਸ ਕਾਰਵਾਈ
ਇੰਸਪੈਕਟਰ ਲਵਦੀਪ ਸਿੰਘ ਗਿੱਲ ਨੇ ਦੱਸਿਆ ਕਿ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨਾਂ੍ਹ ਦਾ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ। ਉਨ੍ਹਾਂ ਕੋਲੋਂ ਪੁੱਛਗਿੱਛ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਹ ਭੀੜ-ਭੜੱਕੇ ਵਾਲੇ ਇਲਾਕੇ 'ਚੋਂ ਲੋਕਾਂ ਕੋਲੋਂ ਮੋਬਾਇਲ ਖੋਂਹਦੇ ਸਨ। ਅੱਜ ਉਹ ਫਿਰ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਸਨ ਕਿ ਪੁਲਸ ਨੇ ਉਨ੍ਹਾਂ ਨੂੰ ਦਬੋਚ ਲਿਆ। ਥਾਣਾ ਮੁਖੀ ਨੇ ਕਿਹਾ ਕਿ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਤੋਂ ਹੋਰ ਵੀ ਕਈ ਚੋਰੀਆਂ ਦੇ ਸੁਰਾਗ ਮਿਲਣ ਦੀ ਸੰਭਾਵਨਾ ਹੈ।
ਸ਼ਰਾਬ ਦੀਆਂ 40 ਪੇਟੀਆਂ ਸਣੇ ਕਾਬੂ
NEXT STORY