ਚੋਹਲਾ ਸਾਹਿਬ/ਤਰਨਤਾਰਨ (ਰਾਕੇਸ਼ ਨਈਅਰ)- ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਚੂਰਾ-ਪੋਸਤ ਦਾ ਧੰਦਾ ਕਰਨ ਵਾਲੇ 3 ਵਿਅਕਤੀਆਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਜ਼ਿਲਾ ਪੁਲਸ ਮੁਖੀ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਉਪ ਪੁਲਸ ਕਪਤਾਨ ਗੋਇੰਦਵਾਲ ਸਹਿਬ ਸਤਪਾਲ ਸਿੰਘ ਦੀ ਹਾਜ਼ਰੀ 'ਚ ਇਹ ਸਫਲਤਾ ਹਾਸਲ ਹੋਈ ਹੈ।
ਮੰਗਲਵਾਰ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਸਤਪਾਲ ਸਿੰਘ ਨੇ ਦੱਸਿਆ ਕਿ ਪੁਲਸ ਥਾਣਾ ਚੋਹਲਾ ਸਾਹਿਬ ਦੇ ਮੁਖੀ ਐੱਸ. ਐੱਚ. ਓ. ਸੁਖਰਾਜ ਸਿੰਘ ਵੱਲੋਂ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ ਕਿ ਪੁਲ ਸੂਆ ਧੁੰਨ ਢਾਏ ਵਾਲਾ ਵਿਖੇ ਇਕ ਇੰਡੀਕਾ ਕਾਰ ਨੂੰ ਰੋਕ ਕੇ ਤਲਾਸ਼ੀ ਲੈਣ 'ਤੇ ਉਨ੍ਹਾਂ ਦੀ ਕਾਰ 'ਚੋਂ 3 ਬੋਰੀਆਂ (90 ਕਿਲੋ) ਚੂਰਾ ਪੋਸਤ (ਪ੍ਰਤੀ ਬੋਰੇ 'ਚ 30 ਕਿਲੋ) ਬਰਾਮਦ ਹੋਇਆ। ਕਾਰ ਸਵਾਰ 3 ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ, ਦਿਲਬਾਗ ਸਿੰਘ ਅਤੇ ਵਰਿੰਦਰ ਸਿੰਘ ਦੇ ਨਾਂ ਤੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਲੰਮੇ ਸਮੇਂ ਤੋਂ ਚੂਰਾ ਪੋਸਤ ਵੇਚਣ ਦਾ ਧੰਦਾ ਕਰਦੇ ਆ ਰਹੇ ਹਨ, ਜਿਨ੍ਹਾਂ ਨੂੰ ਅੱਜ ਕਾਬੂ ਤੋਂ ਬਾਅਦ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜ਼ਿਲਾ ਪੱਧਰੀ ਰੁਜ਼ਗਾਰ ਮੇਲੇ ਮੌਕੇ 5360 ਉਮੀਦਵਾਰਾਂ ਨੇ ਕਰਵਾਈ ਰਜਿਸਟ੍ਰੇਸ਼ਨ : ਡੀ. ਸੀ. ਸੋਨਾਲੀ ਗਿਰੀ
NEXT STORY