ਜਲੰਧਰ (ਵੈੱਬ ਡੈਸਕ, ਵਰੁਣ, ਸੁਧੀਰ)- ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਕਮਿਸ਼ਨਰੇਟ ਪੁਲਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫ਼ਾਸ਼ ਕਰਦੇ ਹੋਏ 48 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਕੇ 3 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ 2024 ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਜ਼ਬਤੀ ਹੈ। ਇਹ ਸਿੰਡੀਕੇਟ ਗਿਰੋਹ ਸਰਹੱਦ ਪਾਰ ਅਤੇ ਕੌਮਾਂਤਰੀ ਡਰੱਗ ਤਸਕਰੀ ਵਿਚ ਸਰਗਰਮ ਰੂਪ ਨਾਲ ਸ਼ਾਮਲ ਸੀ ਅਤੇ 5 ਦੇਸ਼ ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਵਿਚ ਫੈਲਿਆ ਹੋਇਆ ਸੀ। ਇਸ ਦੇ ਨਾਲ ਹੀ ਇਸ ਦਾ 2 ਸੂਬੇ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿਚ ਇਕ ਘਰੇਲੂ ਨੈੱਟਵਰਕ ਵੀ ਸੀ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪਟਿਆਲਾ 'ਚ ਵੱਡੀ ਵਾਰਦਾਤ, ਬੱਕਰੀਆਂ ਦੇ ਵਾੜੇ 'ਚ ਸੁੱਤੇ ਪਏ 70 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
ਪੁਲਸ ਵੱਲੋਂ ਗੁਰਗਿਆਂ ਕੋਲੋਂ 21 ਲੱਖ ਦੀ ਗੈਰ-ਕਾਨੂੰਨੀ ਰਾਸ਼ੀ ਜ਼ਬਤ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਇਕ ਕੈਸ਼ ਕਾਊਂਟਿੰਗ ਮਸ਼ੀਨ ਅਤੇ ਤਿੰਨ ਹਾਈ-ਐਂਡ ਵਾਹਨ ਵੀ ਜ਼ਬਤ ਕੀਤੇ ਗਏ ਹਨ। ਪੁਲਸ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਡਰੱਗ ਨੈੱਟਵਰਕ ਨੂੰ ਤੋੜਨ ਲਈ ਅੱਗੇ ਦੀ ਜਾਂਚ ਲਗਾਤਾਰ ਜਾਰੀ ਹੈ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੁਰਗਿਆਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
ਵੇਰਵਿਆਂ ਦਾ ਖ਼ੁਲਾਸਾ ਕਰਦਿਆਂ ਪੁਲਸ ਕਮਿਸ਼ਨਰ ਨੇ ਇਸ ਨੂੰ ਸ਼ਹਿਰ ਵਿੱਚ ਕਮਿਸ਼ਨਰੇਟ ਪੁਲਸ ਦੁਆਰਾ ਬਰਾਮਦ ਕੀਤੇ ਗਏ ਨਸ਼ਿਆਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਦੱਸਿਆ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਵੱਲੋਂ ਇਕ ਇਤਲਾਹ 'ਤੇ ਸ਼ਹਿਰ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ ਸੀ, ਜਿਸ ਦੌਰਾਨ ਵਾਈ-ਪੁਆਇੰਟ ਭਗਤ ਸਿੰਘ ਕਾਲੋਨੀ ਬਾਈਪਾਸ ਨੇੜੇ ਇਕ ਟੋਇਟਾ ਇਨੋਵਾ ਕਾਰ ਨੰਬਰ ਪੀ. ਬੀ. 08-ਡੀ.ਐੱਸ.-2958 ਨੂੰ ਰੋਕਿਆ ਗਿਆ। ਉਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਡਰਾਈਵਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਕਾਰ ਨੂੰ ਰੋਕ ਲਿਆ ਅਤੇ ਗੱਡੀ ਦੀ ਤਲਾਸ਼ੀ ਲੈਣ 'ਤੇ ਗੱਡੀ ਦੇ ਅੰਦਰ ਇਕ ਥੈਲੇ ਵਿੱਚ ਲੁਕੋਈ ਹੋਈ 8 ਕਿਲੋ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ- ਖੇਤਾਂ 'ਚ ਪਲਟਿਆ ਟਰੈਕਟਰ, ਹੇਠਾਂ ਆਉਣ ਕਾਰਨ 16 ਸਾਲਾ ਮੁੰਡੇ ਦੀ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਤੁਰੰਤ ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਢੰਡੀਆਂ ਥਾਣਾ ਬੰਗਾ ਜ਼ਿਲ੍ਹਾ ਨਵਾਂਸ਼ਹਿਰ, ਜੋ ਕਿ ਹੁਣ ਪ੍ਰਤਾਪ ਚੌਂਕ ਹੁਸ਼ਿਆਰਪੁਰ ਨੇੜੇ ਐੱਚ. ਨੰਬਰ 141/8 ਸੁਭਾਸ਼ ਨਗਰ ਵਿਖੇ ਕਿਰਾਏਦਾਰ ਹੈ, ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਅਤੇ ਐੱਫ਼. ਆਈ. ਆਰ. ਦਰਜ ਕੀਤੀ ਹੈ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ, ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਨਾਲ ਨਸ਼ੇ ਦੇ ਨੈੱਟਵਰਕ ਨਾਲ ਜੁੜਿਆ ਹੋਇਆ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਨਕੋਦਰ ਜਲੰਧਰ ਰੋਡ ਤੋਂ ਦੋਨਾਂ ਸ਼ੱਕੀਆਂ ਨੂੰ ਕਾਬੂ ਕਰ ਲਿਆ, ਜਿੱਥੋਂ ਉਨ੍ਹਾਂ ਪਾਸੋਂ 40 ਕਿਲੋਗ੍ਰਾਮ ਹੈਰੋਇਨ ਭਾਰੀ ਮਾਤਰਾ 'ਚ ਬਰਾਮਦ ਕੀਤੀ ਗਈ ਅਤੇ ਕੁੱਲ 21 ਲੱਖ ਰੁਪਏ ਦੀ ਰਕਮ, ਟੋਇਟਾ ਇਨੋਵਾ ਸਮੇਤ ਤਿੰਨ ਗੱਡੀਆਂ, ਉਨ੍ਹਾਂ ਕੋਲੋਂ ਮਹਿੰਦਰਾ ਐਕਸ. ਯੂ. ਵੀ. ਅਤੇ ਹੁੰਡਈ ਵਰਨਾ ਸਮੇਤ ਇਕ ਕੈਸ਼ ਕਾਊਂਟਿੰਗ ਮਸ਼ੀਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਉਜੜਿਆ ਪਰਿਵਾਰ, ਜਨਮ ਦਿਨ ਵਾਲੇ ਦਿਨ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਦੋ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਹੋਰ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਸਤਨਾਮ ਸਿੰਘ ਦੀ 2017 ਵਿੱਚ ਪਹਿਲਾਂ ਵੀ ਨਸ਼ਾ ਤਸਕਰੀ ਦੇ ਇਕ ਕੇਸ ਵਿੱਚ ਸ਼ਮੂਲੀਅਤ ਸੀ, ਜਿਸ ਕਾਰਨ ਉਹ ਹੁਸ਼ਿਆਰਪੁਰ ਜੇਲ੍ਹ ਵਿੱਚ ਰਹਿੰਦੇ ਹੋਏ ਨਸ਼ਿਆਂ ਦੇ ਇਕ ਵੱਡੇ ਨੈੱਟਵਰਕ ਨਾਲ ਸੰਪਰਕ ਵਿੱਚ ਆਇਆ ਸੀ ਅਤੇ ਜ਼ਮਾਨਤ ਮਿਲਣ ਤੋਂ ਬਾਅਦ ਉਹ ਵੱਡੇ ਡਰੱਗ ਕਿੰਗਪਿਨ ਨਾਲ ਜੁੜਿਆ ਹੋਇਆ ਸੀ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਮੰਗਵਾਉਣਾ ਸ਼ੁਰੂ ਕਰ ਦਿੱਤਾ। ਉਸ ਨੇ ਕਿਹਾ ਕਿ 2023 ਵਿੱਚ ਸਤਨਾਮ ਦੇ ਪੁੱਤਰ ਮਨਜੀਤ ਸਿੰਘ ਨੂੰ ਜੰਮੂ ਵਿੱਚ ਇੱਕ ਹੋਰ ਡਰੱਗ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਕੋਲੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ, ਪੈਸੇ, ਵਾਹਨਾਂ ਅਤੇ ਹੋਰ ਜਾਇਦਾਦਾਂ ਦੀ ਬਰਾਮਦਗੀ ਹੋਈ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਸਤਨਾਮ ਸਿੰਘ ਦਾ ਜਵਾਈ ਹਰਦੀਪ ਸਿੰਘ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੈਰੋਇਨ ਵੰਡਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ, ਜੋ ਅਕਸਰ ਆਵਾਜਾਈ ਲਈ ਕਈ ਵਾਹਨਾਂ ਦੀ ਵਰਤੋਂ ਕਰਦਾ ਸੀ।
ਪੁਲਸ ਕਮਿਸ਼ਨਰ ਨੇ ਕਿਹਾ ਕਿ ਹਰਦੀਪ ਸਿੰਘ ਦੀ ਪਤਨੀ ਅਮਨ ਰੋਜ਼ੀ ਨੇ ਵੀ ਵੰਡਣ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲਿਆ ਅਤੇ ਵਿੱਤੀ ਰਿਕਾਰਡ ਦਾ ਧਿਆਨ ਰੱਖਿਆ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਰਾਨ, ਅਫ਼ਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਦੇ ਨਾਲ-ਨਾਲ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਕਾਰਜਸ਼ੀਲ ਰਹੇ ਇਸ ਨੈਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਇਸ ਵਿਆਪਕ ਨੈੱਟਵਰਕ ਦੇ ਕਿੰਗਪਿਨ ਨਵਪ੍ਰੀਤ ਸਿੰਘ ਉਰਫ਼ ਨਵ ਨੂੰ ਫੜਨ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਖਡੂਰ ਸਾਹਿਬ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ, ਵਿਰਸਾ ਸਿੰਘ ਵਲਟੋਹਾ ਨੂੰ ਦਿੱਤੀ ਟਿਕਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ, ਛੇ ਮਹੀਨੇ ਦੇ ਬੱਚੇ ਦਾ ਪਿਓ ਸੀ ਮ੍ਰਿਤਕ
NEXT STORY