ਹੁਸ਼ਿਆਰਪੁਰ (ਅਮਰੀਕ)- ਗੜ੍ਹਸ਼ੰਕਰ-ਚੰਡੀਗੜ੍ਹ ਰੋਡ 'ਤੇ ਪਿੰਡ ਪਨਾਮ ਨੇੜੇ ਇਕ ਰਾਜਧਾਨੀ ਕੰਪਨੀ ਦੀ ਪ੍ਰਾਈਵੇਟ ਬੱਸ ਅਤੇ ਮੋਟਰਸਾਈਕਲ ਭਿਆਨਕ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿਚ ਮੋਟਰਸਾਈਕਲ ਸਵਾਰ 2 ਸਕੇ ਭਰਾਵਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਜਾਣਕਾਰੀ ਮੁਤਾਬਕ ਬੱਸ ਚੰਡੀਗੜ੍ਹ ਤੋਂ ਗੜ੍ਹਸ਼ੰਕਰ ਵੱਲ ਨੂੰ ਆ ਰਹੀ ਸੀ ਅਤੇ ਮੋਟਰਸਾਈਕਲ ਸਵਾਰ 3 ਵਿਅਕਤੀ ਗੜ੍ਹਸ਼ੰਕਰ ਤੋਂ ਬਲਾਚੌਰ ਵਾਲੀ ਸਾਈਡ ਨੂੰ ਜਾ ਰਹੇ ਸਨ। ਜਦੋਂ ਇਹ ਪਿੰਡ ਪਨਾਮ ਨੇੜੇ ਪੁੱਜੇ ਤਾਂ ਇਨ੍ਹਾਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ 3 ਵਿਅਕਤੀਆਂ ਵਿੱਚੋਂ 2 ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਵਿਅਕਤੀ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਹਾਦਸੇ ਤੋਂ ਤੁਰੰਤ ਬਾਅਦ ਬਸ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : ਜਲੰਧਰ ਦੇ ਇਸ ਮਸਾਜ ਸੈਂਟਰ ’ਚ ਚੱਲ ਰਿਹੈ ਗੰਦਾ ਧੰਦਾ, ਸਾਹਮਣੇ ਆਏ ਸਟਿੰਗ ਨਾਲ ਹੋਇਆ ਵੱਡਾ ਖ਼ੁਲਾਸਾ

ਮੌਕੇ 'ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਹਾਦਸਾ ਬੱਸ ਦੀ ਰਫ਼ਤਾਰ ਤੇਜ਼ ਹੋਣ ਕਾਰਨ ਵਾਪਰਿਆ। ਮ੍ਰਿਤਕਾਂ 'ਚ ਪਿੰਡ ਪਚਨੰਗਲਾਂ ਵਾਸੀ ਅੰਗੂਰੀ ਲਾਲ ਦੇ ਬੇਟੇ ਨਿੱਕੂ ਅਤੇ ਰੋਕੀ ਨਾਮ ਦੇ 2 ਸਕੇ ਭਰਾ ਅਤੇ ਇਕ ਹੇਮਰਾਜ ਪੁੱਤਰ ਜਗਦੀਸ਼ ਰਾਮ ਪਿੰਡ ਪੰਚਨੰਗਲਾਂ ਸ਼ਾਮਲ ਹਨ। ਥਾਣਾ ਗੜ੍ਹਸ਼ੰਕਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਲਿਆਂਦਾ। ਪੁਲਸ ਚੌਂਕੀ ਸਮੁੰਦੜਾ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹਾਂ ਪਰਿਵਾਰ ਦੇ ਹਵਾਲੇ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੁਲਸ ਤੇ ਨਿਹੰਗਾਂ ਵਿਚਾਲੇ ਹੋਏ ਵਿਵਾਦ ਦੀਆਂ ਖੁੱਲ੍ਹੀਆਂ ਨਵੀਆਂ ਪਰਤਾਂ, ਚਸ਼ਮਦੀਦਾਂ ਨੇ ਕੀਤੇ ਵੱਡੇ ਖ਼ੁਲਾਸੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
NEXT STORY