ਜਲੰਧਰ (ਵੈੱਬ ਡੈਸਕ)- ਜਲੰਧਰ ਕਮਿਸ਼ਨਰੇਟ ਪੁਲਸ ਨੇ ਰਾਤ ਸਮੇਂ ਲੁੱਟ ਕਰਨ ਅਤੇ ਦਿਨ ਵਿਚ ਪਛਾਣ ਲੁਕਾਉਣ ਲਈ ਨਿਹੰਗ ਬਾਣਾ ਪਾ ਕੇ ਘੁੰਮਣ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਮਾ ਮੰਡੀ ਥਾਣਾ ਪੁਲਸ ਨੇ ਤਿੰਨਾਂ ਦੇ ਕਬਜ਼ੇ ਵਿਚੋਂ 3 ਬਾਈਕ, ਦਾਤਰ, ਮੋਬਾਇਲ ਫੋਨ ਅਤੇ ਪਰਸ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਹੈ। ਪੁਲਸ ਜਾਂਚ 'ਚ ਸਾਹਮਣੇ ਆਇਆ ਹੈ ਮੁਲਜ਼ਮ ਵਾਰਦਾਤ ਮਗਰੋਂ ਆਪਣੀ ਪਛਾਣ ਲੁਕਾਉਣ ਲਈ ਨਿਹੰਗ ਬਾਣਾ ਪਹਿਨ ਲੈਂਦੇ ਸਨ। ਇਹ ਕਾਰਵਾਈ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਡੀ. ਸੀ. ਪੀ. ਸਿਟੀ, ਡੀ. ਸੀ. ਪੀ. ਇਨਵੈਸਟੀਗੇਸ਼ਨ ਅਤੇ ਏ. ਡੀ. ਸੀ. ਪੀ-1 ਦੀ ਨਿਗਰਾਨੀ ਹੇਠ ਏ. ਸੀ. ਪੀ. ਸੈਂਟਰਲ ਓਂਕਾਰ ਸਿੰਘ ਬਰਾੜ ਦੀ ਅਗਵਾਈ ‘ਚ ਥਾਣਾ ਰਾਮਾ ਮੰਡੀ ਦੀ ਟੀਮ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ: ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ
ਦਕੋਹਾ ਫਾਟਕ ਨੇੜੇ ਨੌਜਵਾਨ ਨੂੰ ਵਿਖਾਏ ਸਨ ਹਥਿਆਰ
ਪੁਲਸ ਇਹ ਮਾਮਲਾ 17 ਨਵੰਬਰ ਦੀ ਰਾਤ ਦਾ ਹੈ। ਟੈਗੋਰ ਨਗਰ ਦੇ ਰਹਿਣ ਵਾਲੇ ਮਨੋਜ ਕੁਮਾਰ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਕੰਮ ਖ਼ਤਮ ਕਰਕੇ ਘਰ ਪਰਤ ਰਿਹਾ ਸੀ। ਰਾਤ ਕਰੀਬ ਪੌਨੇ 12 ਵਜੇ ਜਦੋਂ ਉਹ ਦਕੋਹਾ ਫਾਟਕ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ 'ਤੇ ਸਵਾਰ ਤਿੰਨ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ। ਸ਼ਿਕਾਇਤ ਕਰਤਾ ਮੁਤਾਬਕ ਮੁਲਜ਼ਮਾਂ ਨੇ ਉਸ ਨੂੰ ਪਿਸਤੌਲ ਅਤੇ ਦਾਤਰ ਵਿਖਾ ਕੇ ਉਸ ਦਾ ਪਲਸਰ ਮੋਟਰਸਾਈਕਲ, ਬੈਗ ਅਤੇ ਪਰਸ ਖੋਹ ਲਿਆ ਸੀ ਅਤੇ ਉੱਥੋਂ ਫ਼ਰਾਰ ਹੋ ਗਏ। ਘਟਨਾ ਮਗਰੋਂ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਵਾਰਦਾਤ ਦੀ ਜਾਂਚ ਦੌਰਾਨ ਪੁਲਸ ਨੇ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਅਤੇ ਹੋਰ ਤਕਨੀਕੀ ਤਰੀਕਿਆਂ ਨਾਲ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ। ਇਸ ਜਾਂਚ ਦੇ ਆਧਾਰ 'ਤੇ 26 ਨਵੰਬਰ ਨੂੰ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਮੁਤਾਬਕ ਮੁਲਜ਼ਮ ਵਾਰਦਾਤ ਤੋਂ ਬਾਅਦ ਆਪਣਾ ਪਹਿਰਾਵਾ ਬਦਲ ਕੇ ਸਿੱਖੀ ਸਰੂਪ ਜਾਂ ਨਿਹੰਗ ਬਾਣਾ ਧਾਰਨ ਕਰ ਲੈਂਦੇ ਸਨ ਤਾਂ ਜੋ ਉਨ੍ਹਾਂ ਦੀ ਪਛਾਣ ਆਸਾਨੀ ਨਾਲ ਨਾ ਹੋ ਸਕੇ। ਹੁਣ ਪੁਲਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਉਹ ਪਹਿਲਾਂ ਵੀ ਅਜਿਹੀਆਂ ਕਿੰਨੀਆਂ ਵਾਰਦਾਤਾਂ ਕਰ ਚੁੱਕੇ ਹਨ।
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ, ਜਨਵਰੀ 'ਚ ਹੋਣਾ ਸੀ ਵਿਆਹ
ਇਹ ਹੋਈ ਮੁਲਜ਼ਮਾਂ ਦੀ ਪਛਾਣ
ਪੁਲਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ 'ਚ ਆਕਾਸ਼ਦੀਪ ਸਿੰਘ ਉਰਫ਼ ਆਕਾਸ਼, ਵਾਸੀ ਬਸਤੀ ਗੋਬਿੰਦਗੜ੍ਹ, ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਤੀਰਥ ਸਿੰਘ ਉਰਫ਼ ਗੋਲੀ, ਵਾਸੀ ਦਲੀਪ ਸਿੰਘ ਨਗਰ, ਖੰਨਾ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਸੰਤੋਖਪੁਰਾ, ਜਲੰਧਰ ਦੇ ਰਹਿਣ ਵਾਲੇ ਇਕ ਨਾਬਾਲਗ ਨੂੰ ਵੀ ਕਾਬੂ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ। ਇਨ੍ਹਾਂ’ਚ ਪੀੜਤ ਦਾ ਖੋਹਿਆ ਹੋਇਆ ਪਲਸਰ, ਇਕ ਚੋਰੀਸ਼ੁਦਾ ਡਿਸਕਵਰ ਅਤੇ ਵਾਰਦਾਤ 'ਚ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਸ਼ਾਮਲ ਹੈ। ਇਸ ਤੋਂ ਇਲਾਵਾ ਦਾਤਰ, ਖੋਹਿਆ ਹੋਇਆ ਮੋਬਾਇਲ ਅਤੇ ਪਰਸ ਵੀ ਪੁਲਸ ਦੇ ਹੱਥ ਲੱਗੇ ਹਨ। ਪੁਲਸ ਨੇ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਵਾਰਦਾਤਾਂ ਬਾਰੇ ਵੀ ਜਾਣਕਾਰੀ ਮਿਲਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ 'ਚ ਸ਼ਾਮਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਾਜ 'ਚ ਨਹੀਂ ਲਿਆਂਦਾ ਕੋਈ ਵਾਹਨ, ਵਿਆਹੁਤਾ ਤੋਂ ਸਹੁਰਿਆਂ ਨੇ ਮੰਗੇ ਪੈਸੇ, ਪੁਲਸ ਕੋਲ ਪੁੱਜਾ ਮਾਮਲਾ
NEXT STORY