ਗੋਨਿਆਣਾ ਮੰਡੀ (ਗੋਰਾ ਲਾਲ) : ਬਠਿੰਡਾ-ਗੋਨਿਆਣਾ ਸੜਕ ’ਤੇ ਗਿੱਲਪੱਤੀ ਪਿੰਡ ਨੇੜੇ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਪੀ. ਆਰ. ਟੀ. ਸੀ. ਬੱਸ ਦੀ ਟੱਕਰ ’ਚ ਤਿੰਨ ਲੋਕ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪੀ. ਆਰ. ਟੀ. ਸੀ. ਫਰੀਦਕੋਟ ਡਿਪੂ ਦੀ ਬੱਸ ਫਰੀਦਕੋਟ ਤੋਂ ਵਾਇਆ ਗੋਨਿਆਣਾ ਬਠਿੰਡਾ ਵੱਲ ਜਾ ਰਹੀ ਸੀ। ਜਦੋਂ ਬੱਸ ਗਿੱਲਪੱਤੀ ਨੇੜੇ ਪਹੁੰਚੀ ਤਾਂ ਅੱਗੇ ਜਾ ਰਹੇ ਇਕ ਗੈਸ ਟੈਂਕਰ ਨੂੰ ਪਾਸ ਕਰਨ ਦੀ ਕੋਸ਼ਿਸ਼ ਦੌਰਾਨ ਸੜਕ ਦੇ ਕਿਨਾਰੇ ਖੜ੍ਹੀ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਜ਼ੋਰਦਾਰ ਟੱਕਰ ਹੋ ਗਈ।
ਹਾਦਸੇ ’ਚ ਬੱਸ ਡਰਾਈਵਰ ਓਮ ਪ੍ਰਕਾਸ਼, ਟਰੈਕਟਰ ਚਾਲਕ ਸੁਖਰਾਜ ਸਿੰਘ ਸਮੇਤ ਤਿੰਨ ਵਿਅਕਤੀ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ, ਜਦੋਂ ਕਿ ਬੱਸ ’ਚ ਸਵਾਰ ਕੁੱਝ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਸੂਚਨਾ ਮਿਲਣ ’ਤੇ 108 ਐਂਬੂਲੈਂਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਾਰੇ ਜ਼ਖਮੀਆਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਾਦਸੇ ਕਾਰਨ ਬੱਸ ਅਤੇ ਟਰੈਕਟਰ-ਟਰਾਲੀ ਨੂੰ ਭਾਰੀ ਨੁਕਸਾਨ ਪੁੱਜਾ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ਤਮ ਕੀਤੀ ਜੀਵਨ ਲੀਲਾ
NEXT STORY