ਜਲੰਧਰ (ਸੁਨੀਲ ਮਹਾਜਨ) - ਲਹੂ ਲੁਹਾਣ ਹੋਇਆ ਇਹ ਵਿਅਕਤੀ ਏਅਰਫੋਰਸ ਦਾ ਮੁਲਾਜ਼ਮ ਹੈ, ਜਿਸ ਦੀ ਤਿੰਨ ਨੌਜਵਾਨਾਂ ਨੇ ਭਜਾ-ਭਜਾ ਕੇ ਕੁੱਟਮਾਰ ਕੀਤੀ ਹੈ। ਦੱਸ ਦੇਈਏ ਕਿ ਦੋ ਗੱਡੀਆਂ ਦੀ ਆਪਸ 'ਚ ਟੱਕਰ ਹੋ ਜਾਣ ਕਾਰਨ ਸ਼ਰਾਬ ਦੇ ਨਸ਼ੇ 'ਚ ਧੁੱਤ ਤਿੰਨ ਨੌਜਵਾਨਾਂ ਨੇ ਏਅਰਫੋਰਸ ਦੇ ਉਕਤ ਮੁਲਾਜ਼ਮ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਸੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਮੌਕੇ 'ਤੇ ਮੌਜੂਦ ਇਲਾਕਾ ਵਾਸੀ ਜਦ ਮੁਲਾਜ਼ਮ ਨੂੰ ਬਚਾਉਣ ਆਏ ਤਾਂ ਉਨ੍ਹਾਂ ਨੌਜਵਾਨਾਂ ਨੇ ਉਨ੍ਹਾਂ ਲੋਕਾਂ 'ਤੇ ਵੀ ਹਮਲਾ ਕਰਕੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਇਸ ਤੋਂ ਬਾਅਦ ਗੁੱਸੇ 'ਚ ਆਏ ਇਲਾਕਾ ਵਾਸੀਆਂ ਨੇ ਤਿੰਨਾਂ ਨੌਜਵਾਨਾਂ ਦੀ ਛਿੱਤਰ ਪਰੇਡ ਕਰਨੀ ਸ਼ੁਰੂ ਕਰ ਦਿੱਤੀ ਤੇ ਉਨ੍ਹਾਂ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਜ਼ਖਮੀ ਮੁਲਾਜ਼ਮ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਾਬਾਲਗ ਨੂੰ ਭਜਾਉਣ ਵਾਲਾ ਨੌਕਰ ਗ੍ਰਿਫਤਾਰ
NEXT STORY