ਸ਼੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਸ ਨੂੰ ਉਸ ਵੇਲੇ ਸਫ਼ਲਤਾ ਮਿਲੀ ਜਦੋਂ ਗਸ਼ਤ ਦੌਰਾਨ ਸ਼ੱਕੀ ਹਾਲਤ ਵਿਚ ਖੜ੍ਹੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਡੋਪ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਸ ਨੇ ਤਿੰਨਾਂ ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੌਲਦਾਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿਚ ਮਲੋਟ ਰੋਡ ਬੱਸ ਸਟੈਂਡ ਤੋਂ ਅਬੋਹਰ ਰੋਡ ਬਾਈਪਾਸ ਵੱਲ ਜਾ ਰਹੀ ਸੀ। ਪੁਲਸ ਪਾਰਟੀ ਜਦੋਂ ਪਨਸਪ ਦਫ਼ਤਰ ਤੋਂ ਥੋੜ੍ਹਾ ਅੱਗੇ ਪਹੁੰਚੀ ਤਾਂ ਗਲੀ ਨੰਬਰ 6 ਦੇ ਮੋੜ ’ਤੇ ਤਿੰਨ ਨੌਜਵਾਨ ਸ਼ੱਕੀ ਹਾਲਤ ਵਿਚ ਖੜ੍ਹੇ ਦਿਖਾਈ ਦਿੱਤੇ। ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਤਿੰਨਾਂ ਨੂੰ ਕਾਬੂ ਕਰ ਲਿਆ।
ਪੁਲਸ ਵੱਲੋਂ ਪੁੱਛਗਿੱਛ ਦੌਰਾਨ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਹੈਪੀ ਪੁੱਤਰ ਸੁਖਪਾਲ ਸਿੰਘ ਵਾਸੀ ਗੁਰੂ ਨਾਨਕ ਨਗਰ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ, ਤਰੁਣ ਸ਼ਰਮਾ ਪੁੱਤਰ ਭੁਪਿੰਦਰ ਸ਼ਰਮਾ ਵਾਸੀ ਗੋਨਿਆਣਾ ਸੜਕ ਨੇੜੇ ਪਨਸਪ ਦਫ਼ਤਰ ਭਾਈ ਜਰਨੈਲ ਸਿੰਘ ਨਗਰ ਸ੍ਰੀ ਮੁਕਤਸਰ ਸਾਹਿਬ, ਤੁਸ਼ਾਰ ਸ਼ਰਮਾ ਪੁੱਤਰ ਭੁਪਿੰਦਰ ਸ਼ਰਮਾ ਵਾਸੀ ਗੋਨਿਆਣਾ ਸੜਕ ਨੇੜੇ ਪਨਸਪ ਦਫ਼ਤਰ ਭਾਈ ਜਰਨੈਲ ਸਿੰਘ ਨਗਰ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮਾਮਲਾ ਦਰਜ
ਫੜੇ ਗਏ ਤਿੰਨਾਂ ਨੌਜਵਾਨਾਂ ਦਾ ਪੁਲਸ ਵੱਲੋਂ ਮੈਡੀਕਲ ਅਤੇ ਡੋਪ ਟੈਸਟ ਕਰਵਾਇਆ ਗਿਆ। ਡੋਪ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਤੁਰੰਤ ਬਾਅਦ ਪੁਲਸ ਨੇ ਕਾਨੂੰਨੀ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
NEXT STORY