ਅਬੋਹਰ (ਸੁਨੀਲ) : ਸਿਟੀ ਥਾਣਾ ਨੰਬਰ-1 ਦੀ ਪੁਲਸ ਨੂੰ ਬੀਤੀ ਰਾਤ ਵੱਡੀ ਸਫ਼ਲਤਾ ਮਿਲੀ, ਜਦੋਂ ਉਨ੍ਹਾਂ ਨੇ ਤਿੰਨ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਹਾਲਾਂਕਿ ਨੌਜਵਾਨਾਂ ਨੇ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਹੁਣ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਸਖ਼ਤ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲਿਆ ਜਾਵੇਗਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਨੇ ਹੈਰੋਇਨ ਕਿੱਥੋਂ ਪ੍ਰਾਪਤ ਕੀਤੀ, ਤਾਂ ਜੋ ਵੱਡੇ ਨਸ਼ਾ ਤਸਕਰਾਂ ਨੂੰ ਫੜ੍ਹਿਆ ਜਾ ਸਕੇ। ਜਾਣਕਾਰੀ ਅਨੁਸਾਰ ਇੰਸਪੈਕਟਰ ਸੁਖਪਾਲ ਸਿੰਘ ਆਪਣੀ ਟੀਮ ਦੇ ਨਾਲ ਸੀਡ ਫਾਰਮ ਪੱਕਾ ਤੋਂ ਅਜੀਤ ਨਗਰ ਪਿੰਡ ਬੁਰਜਾਂ ਵੱਲ ਜਾਂਦੀ ਕੱਚੀ ਸੜਕ ’ਤੇ ਗਸ਼ਤ ਕਰ ਰਹੇ ਸਨ ਕਿ ਤਿੰਨ ਨੌਜਵਾਨ ਭਾਰਤਮਾਲਾ ਰੋਡ ਪੁਲ ਦੇ ਨੇੜੇ ਸ਼ੱਕੀ ਹਾਲਤ ਵਿੱਚ ਬੈਠੇ ਸਨ।
ਪੁਲਸ ਟੀਮ ਨੂੰ ਦੇਖ ਕੇ ਉਹ ਭੱਜਣ ਲੱਗੇ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਆਕਾਸ਼ ਪੁੱਤਰ ਰਾਜ ਕੁਮਾਰ ਵਾਸੀ ਸੰਤ ਨਗਰ, ਅਸ਼ਿਵਨੀ ਕੁਮਾਰ ਉਰਫ਼ ਬਿੱਟੂ ਪੁੱਤਰ ਜਗਦੀਸ਼ ਕੁਮਾਰ ਅਤੇ ਜਗਜੀਤ ਉਰਫ ਜੱਗੀ ਪੁੱਤਰ ਹਰਮਿੰਦਰ ਸਿੰਘ ਵਾਸੀ ਪੰਜਪੀਰ ਟਿੱਬਾ ਵਜੋਂ ਹੋਈ ਹੈ। ਪੁਲਿਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਇੰਚਾਰਜ ਮਨਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿੱਚੋਂ ਆਕਾਸ਼ ਖ਼ਿਲਾਫ਼ ਪਹਿਲਾਂ ਹੀ ਤਿੰਨ ਕੇਸ ਦਰਜ ਹਨ, ਜਿਨ੍ਹਾਂ ਵਿੱਚ ਚੋਰੀ ਅਤੇ ਚਿੱਟਾ ਵੇਚਣਾ ਸ਼ਾਮਲ ਹੈ, ਜਦੋਂ ਕਿ ਅਸ਼ਵਨੀ ਖ਼ਿਲਾਫ਼ ਚਿੱਟਾ ਵੇਚਣ ਅਤੇ ਡਕੈਤੀ ਦੇ ਦੋ ਕੇਸ ਦਰਜ ਹਨ, ਜਦੋਂ ਕਿ ਜਗਜੀਤ ਸਿੰਘ ਖ਼ਿਲਾਫ਼ ਇਹ ਪਹਿਲਾ ਕੇਸ ਹੈ।
ਰਾਮ ਰਹੀਮ ਵਰਗੇ ਪਿਕਨਿਕ ਮਨਾਉਣ ਆ ਰਹੇ ਬਾਹਰ; ਬੰਦੀ ਸਿੰਘਾਂ ਨੂੰ ਕਿਉਂ ਨਹੀਂ ਮਿਲਦੀ ਪੈਰੋਲ: ਜਥੇਦਾਰ ਗੜਗੱਜ
NEXT STORY