ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮੌਸਮ ਦਾ ਮਿਜਾਜ਼ ਇਕ ਵਾਰ ਫਿਰ ਤੋਂ ਬਦਲ ਗਿਆ ਹੈ। ਮੌਨਸੂਨ ਇਕ ਵਾਰ ਫਿਰ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਅੱਜ ਵੀ ਦੁਪਹਿਰ ਬਾਅਦ ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋਈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ। ਉਥੇ ਹੀ ਅਗਲੇ 5 ਦਿਨਾਂ ਲਈ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਦੋ ਦਿਨ ਲਗਾਤਾਰ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਕਰਕੇ ਕਰੀਬ 10 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਇਥੇ ਦੱਸਣਯੋਹਗ ਹੈ ਕਿ ਚੰਡੀਗੜ੍ਹ ਮੌਸਮ ਵਿਭਾਗ ਨੇ 2 ਅਗਸਤ ਨੂੰ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਤਿੰਨ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਹੋਰ ਜ਼ਿਲ੍ਹਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ: ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...

ਕੁਝ ਇਲਾਕਿਆਂ 'ਚ ਗਰਜ-ਤੂਫ਼ਾਨ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। 3 ਅਤੇ ਚਾਰ ਅਗਸਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪਵੇਗਾ। ਉੱਥੇ ਹੀ 5 ਤੇ 6 ਅਗਸਤ ਨੂੰ ਬਾਰਿਸ਼ ਵਿਚ ਕਮੀ ਆਉਣੀ ਸ਼ੁਰੂ ਹੋਵੇਗੀ ਅਤੇ ਫਿਰ ਤੋਂ ਮੌਸਮ ਖ਼ੁਸ਼ਕ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ ਕੁਝ ਥਾਂਵਾਂ 'ਤੇ ਬੁੰਦਾਬਾਂਦੀ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ ਨੇ ਕੀਤਾ ਵੱਡਾ ਕਾਂਡ
ਬਠਿੰਡਾ 'ਚ ਰਿਹਾ ਸਭ ਤੋਂ ਵਧ ਤਾਪਮਾਨ
ਜ਼ਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਇਸ ਸਾਲ ਮਾਨਸੂਨ ਪਿਛਲੇ ਸਾਲ ਨਾਲੋਂ ਕਮਜ਼ੋਰ ਰਿਹਾ ਹੈ, ਹੁਣ ਤੱਕ 33 ਫ਼ੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਸਾਲ ਜੁਲਾਈ ਵਿੱਚ ਚੰਡੀਗੜ੍ਹ ਵਿੱਚ ਆਮ ਨਾਲੋਂ 10 ਫ਼ੀਸਦੀ ਵੱਧ ਬਾਰਿਸ਼ ਦਰਜ ਕੀਤੀ ਗਈ।
ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਕੀਤਾ ਜਾਰੀ
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ 'ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਗਰਜ-ਚਮਕ ਦੇ ਨਾਲ-ਨਾਲ ਹਨ੍ਹੇਰੀ-ਤੂਫ਼ਾਨ ਵੀ ਆਵੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੌਰਾਨ ਖੁੱਲ੍ਹੀਆਂ ਥਾਵਾਂ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨਦਾਰ ਨੂੰ ਮਾਰੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਪੜ੍ਹੋ ਪੂਰੀ LIST
NEXT STORY