ਜਲੰਧਰ- ਪੰਜਾਬ ਪੈ ਰਹੀ ਅਤਿ ਦੀ ਗਰਮੀ ਕਾਰਨ ਇਕ ਵਾਰ ਫਿਰ ਤੋਂ ਤਾਪਮਾਨ ਵਿਚ ਵਾਧਾ ਹੋਣ ਲੱਗਾ ਹੈ। ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ 24 ਘੰਟਿਆਂ ਵਿੱਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਵਧਿਆ ਹੈ। ਹਾਲਾਂਕਿ ਇਹ ਅਜੇ ਵੀ ਆਮ ਦੇ ਨੇੜੇ ਹੈ। ਸਮਰਾਲਾ ਵਿੱਚ 40.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਉਥੇ ਹੀ ਅਗਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਸਬੰਧੀ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਅੱਜ ਕੁਝ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਅਗਲੇ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ਵਿਚ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਲਈ ਸੰਤਰੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਜੂਨ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ ਹੁਕਮ ਜਾਰੀ
ਇਕ ਜੂਨ ਤੱਕ ਅਲਰਟ 'ਤੇ ਇਹ ਜ਼ਿਲ੍ਹੇ
ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ 28 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿਚ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਇਸੇ ਤਰ੍ਹਾਂ 29 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਰੂਪਨਗਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਵਿਚ ਤੇਜ਼ ਗਰਜ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕਰਦੇ ਹੋਏ ਯੈਲੋ ਅਲਰਟ ਹੈ।

ਇਹ ਵੀ ਪੜ੍ਹੋ: ਗ੍ਰਿਫ਼ਤਾਰ MLA ਰਮਨ ਅਰੋੜਾ ਬਾਰੇ ਸਨਸਨੀਖੇਜ਼ ਖ਼ੁਲਾਸਾ, ਫਰਜ਼ੀ ਜਬਰ-ਜ਼ਿਨਾਹ ਮਾਮਲੇ 'ਚ...
ਮੌਸਮ ਵਿਭਾਗ ਦੇ ਅਨੁਸਾਰ 30 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਵਿਚ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਬਾਕੀ ਜ਼ਿਲ੍ਹਿਆਂ ਵਿਚ ਕੋਈ ਅਲਰਟ ਨਹੀਂ ਹੈ। ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਗੋਲ਼ੀ ਮਾਰ ਕੇ ਕਤਲ ਕੀਤੇ ਵਕੀਲ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਖਿਡਾਰੀ ਦੀ ਮਾਂ ਨੇ ...
31 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਗਰਜ ਦੇ ਨਾਲ-ਨਾਲ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 1 ਜੂਨ ਨੂੰ ਵੱਖ-ਵੱਖ ਥਾਵਾਂ ‘ਤੇ ਗਰਜ/ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਕ ਜੂਨ ਲਈ ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਜਿਹੀ ਸਥਿਤੀ ਵਿਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਲੋਕਾਂ ਨੂੰ ਤੂਫ਼ਾਨ ਦੌਰਾਨ ਘਰੋਂ ਘੱਟ ਨਿਕਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਅਤੇ ਦਰੱਖ਼ਤਾਂ ਹੇਠ ਨਾ ਖੜ੍ਹੇ ਹੋਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਫਿਰ ਕੰਬਿਆ ਪੰਜਾਬ! ਅੰਮ੍ਰਿਤਸਰ ਦੇ ਛੇਹਰਟਾ 'ਚ ਨੌਜਵਾਨ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਹੁਰਿਆਂ ਦੇ ਨਿੱਤ ਦੇ ਤਸ਼ੱਦਦ ਅੱਗੇ ਹਾਰੀ ਨੂੰਹ, ਚੁੱਕ ਲਿਆ ਖ਼ੌਫਨਾਕ ਕਦਮ
NEXT STORY