ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਦੇ ਪਿੰਡ ਸੇਖਵਾਂ ਵਿਚ ਟਿਫਨ ’ਚ ਲੁਕੋ ਕੇ ਰੱਖਿਆ ਹੈਂਡ ਗ੍ਰਨੇਡ ਬੰਬ ਮਿਲਣ ਨਾਲ ਸਨਸਨੀ ਫੈਲ ਗਈ। ਜ਼ੀਰਾ ਅਤੇ ਸੰਬੰਧਤ ਥਾਣੇ ਦੀ ਪੁਲਸ ਨਾਲ ਡੀ. ਐੱਸ. ਪੀ. ਜ਼ੀਰਾ ਅਤੇ ਐੱਸ. ਐੱਚ.ਓ. ਮੌਕੇ ’ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਇਸ ਬੰਬ ਦੇ ਆਲੇ-ਦੁਆਲੇ ਰੇਤਾ ਦੀਆਂ ਬੋਰੀਆਂ ਭਰ ਕੇ ਲਗਾ ਦਿੱਤੀਆਂ ਗਈਆਂ ਹਨ ਅਤੇ ਇਸ ਨੂੰ ਡਿਫਿਊਜ਼ ਕਰਨ ਲਈ ਸਪੈਸ਼ਲ ਬੰਬ ਡਿਸਪੋਜ਼ਲ ਸਕੁਐਡ ਨੂੰ ਬੁਲਾਇਆ ਗਿਆ ਹੈ। ਸੰਪਰਕ ਕਰਨ ’ਤੇ ਐੱਸ.ਐੱਸ.ਪੀ. ਫਿਰੋਜ਼ਪੁਰ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਬਠਿੰਡਾ ਅੰਮ੍ਰਿਤਸਰ ਹਾਈਵੇ ’ਤੇ ਸਥਿਤ ਪਿੰਡ ਸੇਖਵਾਂ ਕੋਲ ਫਾਰੈਸਟ ਵਿਭਾਗ ਵੱਲੋਂ ਪੌਦੇ ਲਗਾਏ ਜਾ ਰਹੇ ਸਨ ਅਤੇ ਪੌਦੇ ਲਗਾਉਣ ਵਾਲੀ ਟੀਮ ਨੂੰ ਇਕ ਲਿਫ਼ਾਫ਼ੇ ’ਚ ਬੰਦ ਭਾਰੀ ਡੱਬਾ ਮਿਲਿਆ, ਜਿਸ ਸਬੰਧੀ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਅਤੇ ਪੁਲਸ ਉੱਥੇ ਪਹੁੰਚ ਗਈ।
ਇਹ ਵੀ ਪੜ੍ਹੋ : ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕੁਝ ਹੋਰ ਵੱਡਾ ਕਰਨ ਦੀ ਤਿਆਰੀ ’ਚ ਮੋਦੀ ਸਰਕਾਰ
ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਬੰਬ ਨੂੰ ਨਕਾਰਾ ਕਰਨ ਲਈ ਬੰਬ ਡਿਸਪੋਜ਼ਲ ਸਕੁਐਡ ਨੂੰ ਬੁਲਾਇਆ ਗਿਆ ਹੈ ਅਤੇ ਬੰਬ ਦੇ ਆਲੇ-ਦੁਆਲੇ ਰੇਤਾ ਦੀਆਂ ਬੋਰੀਆਂ ਭਰ ਕੇ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ’ਚ ਅਲਰਟ ਕਰ ਦਿੱਤਾ ਗਿਆ ਹੈ ਤੇ ਹਾਈਵੇ ਦੇ ਦੋਵੇਂ ਪਾਸੇ ਪੁਲਸ ਦੀਆਂ ਟੀਮਾਂ ਲਾ ਦਿੱਤੀਆਂ ਗਈਆਂ ਹਨ ਤੇ ਆਸ-ਪਾਸ ਦੇ ਏਰੀਏ ’ਚ ਪੁਲਸ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ ਹੈ। ਇਹ ਹੈਂਡ ਗ੍ਰਨੇਡ ਜ਼ਿੰਦਾ ਹੈ ਜਾਂ ਡੈੱਡ, ਇਸ ਬਾਰੇ ਪੂਰੀ ਜਾਣਕਾਰੀ ਬੰਬ ਡਿਸਪੋਜ਼ਲ ਸਕੁਐਡ ਦੇ ਆਉਣ ਤੋਂ ਬਾਅਦ ਪਤਾ ਲੱਗੇਗੀ, ਫਿਲਹਾਲ ਇਸ ਸਬੰਧੀ ਥਾਣਾ ਸਦਰ ਜ਼ੀਰਾ ’ਚ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਹਾਈਵੇ ’ਤੇ ਪੁਲਸ ਕੱਲ੍ਹ ਤਕ ਤਾਇਨਾਤ ਰਹੇਗੀ ਅਤੇ ਇਸ ਹੈਂਡ ਗ੍ਰਨੇਡ ਦੇ ਮਿਲਣ ਸਬੰਧੀ ਪੁਲਸ ਵੱਲੋਂ ਪੂਰੀ ਜਾਂਚ ਕੀਤੀ ਜਾ ਰਹੀ ਹੈ।
ਭੈਣੀ ਸਾਹਿਬ ਖੇਡ ਮਾਡਲ ਦੇ ਆਧਾਰ ‘ਤੇ ਸੂਬੇ ਭਰ ‘ਚ ਖੇਡ ਮੈਦਾਨ ਵਿਕਸਿਤ ਕੀਤੇ ਜਾਣਗੇ : ਮੁੱਖ ਮੰਤਰੀ ਚੰਨੀ
NEXT STORY