ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਨੂੰ ਹੋਰ ਤੇਜ਼ ਕਰ ਦਿੱਤਾ। ਅੰਮ੍ਰਿਤਸਰ ਦਿਹਾਤੀ ਪੁਲਸ ਨੇ ਆਈ.ਐੱਸ.ਆਈ. ਆਧਾਰਿਤ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸ ਦੇ ਮੁੱਖ ਸੰਚਾਲਕ ਨੂੰ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਸਮੇਤ ਗ੍ਰਿਫ਼ਤਾਰ ਕਰ ਲਿਆ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ, ਗੌਰਵ ਯਾਦਵ ਵਲੋਂ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਤਲਵਾਰਾਂ, ਸਹੁਰੇ ਨੇ ਨੂੰਹ ’ਤੇ ਕੀਤਾ ਜਾਨਲੇਵਾ ਹਮਲਾ
ਇਹ ਮਾਡਿਊਲ ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ, ਪਾਕਿਸਤਾਨ ਅਧਾਰਿਤ ਹਰਵਿੰਦਰ ਸਿੰਘ ਰਿੰਦਾ ਅਤੇ ਇਟਲੀ ਅਧਾਰਿਤ ਹਰਪ੍ਰੀਤ ਸਿੰਘ ਉਰਫ ਹੈਪੀ ਵੱਲੋਂ ਸਾਂਝੇ ਤੌਰ 'ਤੇ ਚਲਾਇਆ ਜਾ ਰਿਹਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਪਿੰਡ ਰਾਜੋਕੇ ਵਾਸੀ ਯੋਗਰਾਜ ਸਿੰਘ ਉਰਫ ਯੋਗ ਵਜੋਂ ਹੋਈ ਹੈ। ਪੁਲਸ ਨੇ ਮਾਡਿਊਲ ਦੇ ਪੰਜ ਹੋਰ ਸੰਚਾਲਕਾਂ ਦੀ ਵੀ ਸ਼ਨਾਖਤ ਕੀਤੀ ਹੈ, ਜੋ ਪੰਜਾਬ ਅਤੇ ਆਲੇ-ਦੁਆਲੇ ਦੇ ਸੂਬਿਆਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਮਾਡਿਊਲ ਨਾਲ ਜੁੜੇ ਹੋਏ ਹਨ। ਪੁਲਸ ਨੇ ਮੁਲਜ਼ਮ ਕੋਲੋਂ ਇੱਕ ਆਰ.ਡੀ.ਐਕਸ. ਲੋਡ ਟਿਫਿਨ ਬਾਕਸ, ਜਿਸ ਨੂੰ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਜਾਂ ਟਿਫਿਨ ਬੰਬ ਬਣਾਇਆ ਗਿਆ ਸੀ, ਦੋ ਏ.ਕੇ.-56 ਅਸਾਲਟ ਰਾਈਫਲਾਂ ਸਮੇਤ ਦੋ ਮੈਗਜ਼ੀਨਾਂ ਅਤੇ 30 ਜ਼ਿੰਦਾ ਕਾਰਤੂਸ, ਇੱਕ 30 ਬੋਰ ਦਾ ਪਿਸਤੌਲ ਸਮੇਤ 6 ਜਿੰਦਾ ਕਾਰਤੂਸ ਅਤੇ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ : ਸੁਹਰਿਆਂ ਤੋਂ ਦੁਖੀ ਵਿਆਹੁਤਾ ਨੇ ਹੱਥੀਂ ਗੱਲ ਲਾਈ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਯੋਗਰਾਜ ਇਸ ਮਾਡਿਊਲ ਦਾ ਮੁੱਖ ਸੰਚਾਲਕ ਹੈ। ਉਹ ਸੂਬਾ ਪੁਲਸ ਅਤੇ ਕੇਂਦਰੀ ਇਨਫੋਰਸਮੈਂਟ ਏਜੰਸੀਆਂ ਨੂੰ ਸਤੰਬਰ 2019 ਵਿੱਚ ਤਰਨਤਾਰਨ ਵਿੱਚ ਪੰਜ ਏ.ਕੇ.-47 ਅਸਾਲਟ ਰਾਈਫਲਾਂ ਜ਼ਬਤ ਕਰਨ ਦੇ ਮਾਮਲੇ ਸਮੇਤ ਘੱਟੋ-ਘੱਟ ਪੰਜ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ, ਵਿਸਫੋਟਕ ਸਮੱਗਰੀ, ਨਸ਼ੇ ਦੀ ਤਸਕਰੀ ਸਬੰਧੀ ਸਰਹੱਦੋਂ ਪਾਰ ਦੀਆਂ ਕਾਰਵਾਈਆਂ ਅੱਤਵਾਦੀ/ਗੈਂਗਸਟਰ ਲੰਡਾ, ਰਿੰਦਾ ਅਤੇ ਹੈਪੀ ਤੇ ਜੇਲ੍ਹ ਵਿੱਚ ਬੰਦ ਸਮੱਗਲਰ ਗੁਰਪਵਿਤਰ ਉਰਫ਼ ਸਾਈਂ ਵਾਸੀ ਲਖਨਾ, ਤਰਨਤਾਰਨ ਦੇ ਨਿਰਦੇਸ਼ਾਂ 'ਤੇ ਯੋਗਰਾਜ ਵੱਲੋਂ ਕੀਤੀਆਂ ਜਾਂਦੀਆਂ ਸਨ।
ਪੜ੍ਹੋ ਇਹ ਵੀ ਖ਼ਬਰ : ਖੇਤਰੀ ਜਲ ਪ੍ਰਵਾਹ ਕਰਕੇ ਆ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਾਸੂਮ ਬੱਚੀ ਸਣੇ 2 ਦੀ ਮੌਤ
ਉਨ੍ਹਾਂ ਨੇ ਅੱਗੇ ਦੱਸਿਆ ਕਿ ਯੋਗਰਾਜ ਵੱਡੇ ਪੱਧਰ 'ਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਰਿਕਵਰੀ ਅਤੇ ਅੱਗੇ ਡਿਲਿਵਰੀ ਲਈ ਸਰਗਰਮ ਸੀ। ਸੀਨੀਅਰ ਪੁਲਸ ਕਪਤਾਨ (ਐੱਸ.ਐੱਸ.ਪੀ.) ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਲੰਡਾ-ਰਿੰਦਾ ਅੱਤਵਾਦੀ ਮਾਡਿਊਲ ਦੇ ਮੈਂਬਰਾਂ ਦਾ ਪਰਦਾਫਾਸ਼ ਕਰਨ ਲਈ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਮੌਜੂਦਾ ਮਾਡਿਊਲ ਦੇ ਪੰਜ ਸੰਚਾਲਕਾਂ ਦੀ ਪਛਾਣ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਜਲਦੀ ਹੋਰ ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਹੋਣ ਦੀ ਸੰਭਾਵਨਾ ਹੈ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ’ਚ ਵੱਡੀ ਸਾਜ਼ਿਸ਼ ਹੋਈ ਨਾਕਾਮ, CIA ਨੇ ਵਿਸਫੋਟਕ ਸਮੱਗਰੀ ਤੇ ਹਥਿਆਰਾਂ ਸਣੇ 1 ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਐੱਫ.ਆਈ.ਆਰ. ਨੰਬਰ 107 ਮਿਤੀ 04/10/2022 ਨੂੰ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21/27-ਏ/29/61/85 ਅਤੇ ਅਸਲਾ ਐਕਟ ਦੀਆਂ ਧਾਰਾ 25/54/59 ਤਹਿਤ ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਵਿਖੇ ਦਰਜ ਕੀਤੀ ਗਈ ਹੈ।
ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਜਲੰਧਰ ਜ਼ਿਲ੍ਹੇ ਦੇ ਭੋਗਪੁਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
NEXT STORY