ਧਰਮਕੋਟ (ਸਤੀਸ਼) : ਦਿੱਲੀ ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਸ ਵਲੋਂ ਪੰਜਾਬ ਦੇ ਵੱਖ-ਵੱਖ ਨੌਜਵਾਨਾਂ 'ਤੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਦਿੱਲੀ ਤਿਹਾੜ ਜੇਲ ਵਿਚ ਭੇਜ ਦਿੱਤਾ ਸੀ। ਇਨ੍ਹਾਂ ਨੌਜਵਾਨਾਂ ਵਿਚ ਧਰਮਕੋਟ ਹਲਕੇ ਦੇ ਨੌਜਵਾਨ ਕਿਸਾਨ ਵੀ ਸ਼ਾਮਲ ਸਨ, ਜਿਸ ’ਤੇ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਨੇ ਤੋਤਾ ਸਿੰਘ ਸਾਬਕਾ ਮੰਤਰੀ ਨਾਲ ਸੰਪਰਕ ਕੀਤਾ ਗਿਆ, ਜਿਸ 'ਤੇ ਉਨ੍ਹਾਂ ਇਸ ਸਬੰਧੀ ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਸੰਪਰਕ ਕੀਤਾ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਯਤਨਾਂ ਸਦਕਾ ਧਰਮਕੋਟ ਹਲਕੇ ਦੇ ਇਨ੍ਹਾਂ 14 ਨੌਜਵਾਨਾਂ ਨੂੰ ਅਦਾਲਤ ਵਲੋਂ ਜ਼ਮਾਨਤ ਦਿੱਤੀ ਗਈ ’ਤੇ ਬੀਤੇ ਦਿਨੀਂ ਉਨ੍ਹਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਿਹਾਅ ਕੀਤਾ ਗਿਆ।
ਇਨ੍ਹਾਂ ਨੌਜਵਾਨਾਂ ਨੇ ਆਪਣੇ ਘਰਾਂ ਵਿਚ ਪਹੁੰਚਣ 'ਤੇ ਜਥੇਦਾਰ ਤੋਤਾ ਸਿੰਘ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਦਾਲਤੀ ਕਾਰਵਾਈ ਕਰਕੇ ਉਨ੍ਹਾਂ ਨੂੰ ਰਿਹਾਅ ਕਰਵਾਇਆ। ਇਸ ਦੌਰਾਨ ਤਿਹਾੜ ਜੇਲ੍ਹ ਤੋਂ ਰਿਹਾਅ ਹੋਏ ਹਲਕੇ ਦੇ ਕਿਸਾਨ ਨੌਜਵਾਨਾਂ ਨੂੰ ਜਥੇਦਾਰ ਤੋਤਾ ਸਿੰਘ ਨੇ ਸਨਮਾਨਿਤ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਰਜਿੰਦਰ ਸਿੰਘ ਡੱਲਾ ਸਿਆਸੀ ਸਕੱਤਰ, ਅਸ਼ਵਨੀ ਕੁਮਾਰ ਪਿੰਟੂ, ਸੁਖਵਿੰਦਰ ਸਿੰਘ ਦਾਤੇਵਾਲ ਅਕਾਲੀ ਆਗੂ, ਗੁਰਜੰਟ ਸਿੰਘ ਚਾਹਲ, ਹਰਪ੍ਰੀਤ ਸਿੰਘ ਰਿਕੀ ਤੋਂ ਇਲਾਵਾ ਹੋਰ ਹਾਜ਼ਰ ਸਨ।
ਭਾਜਪਾ ਆਗੂ ਨੇ ਹਰਸਿਮਰਤ ਬਾਦਲ ਖ਼ਿਲਾਫ਼ ਡੀ.ਜੀ.ਪੀ. ਪੰਜਾਬ ਨੂੰ ਕੀਤੀ ਸ਼ਿਕਾਇਤ
NEXT STORY