ਜਲੰਧਰ (ਸੁਧੀਰ)–ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਪੁਲਸ ਕਮਿਸ਼ਨਰੇਟ ਜਲੰਧਰ ਦੇ ਖੇਤਰ ਵਿਚ ਅਧਿਕਾਰਤ ਲਾਇਸੈਂਸ਼ੁਦਾ ਦੁਕਾਨਾਂ ਨੂੰ ਛੱਡ ਕੇ ਕਿਤੇ ਹੋਰ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਹੋਵੇਗੀ।
ਸਾਈਲੈਂਸ ਜ਼ੋਨ (ਹਸਪਤਾਲਾਂ, ਵਿੱਦਿਅਕ ਸੰਸਥਾਵਾਂ ਕੋਲ) ਵਿਚ ਕਿਸੇ ਵੀ ਸਮੇਂ ਪਟਾਕੇ ਚਲਾਉਣ ’ਤੇ ਪੂਰੀ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਸੁੱਚੀ ਪਿੰਡ ਦੀ ਹੱਦ ਅੰਦਰ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਤੇਲ ਟਰਮੀਨਲਾਂ ਦੇ 500 ਗਜ਼ ਦੇ ਘੇਰੇ ਅੰਦਰ ਵੀ ਪਟਾਕੇ ਨਹੀਂ ਚਲਾਏ ਜਾਣਗੇ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਬੋਲੈਰੋ ਪਿੱਕਅਪ ਤੇ ਸਵਿੱਫਟ ਕਾਰ ਦੀ ਭਿਆਨਕ ਟੱਕਰ, ਉੱਡੇ ਪਰੱਖਚੇ, ਔਰਤ ਦੀ ਮੌਤ
ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਦੀਵਾਲੀ ਮੌਕੇ ਸਿਰਫ਼ ਰਾਤ 8 ਤੋਂ 10 ਵਜੇ ਤਕ ਪਟਾਕੇ ਚਲਾਏ ਜਾ ਸਕਣਗੇ। ਇਸ ਤੋਂ ਇਲਾਵਾ ਕ੍ਰਿਸਮਸ ਅਤੇ ਨਵੇਂ ਸਾਲ ’ਤੇ ਰਾਤ 11.55 ਵਜੇ ਤੋਂ ਰਾਤ 12.30 ਵਜੇ ਤਕ ਅਤੇ ਗੁਰਪੁਰਬ ’ਤੇ ਸਵੇਰੇ 4 ਤੋਂ 5 ਵਜੇ ਤਕ ਅਤੇ ਰਾਤ 9 ਤੋਂ 10 ਵਜੇ ਤਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਕਮਿਸ਼ਨਰੇਟ ਪੁਲਸ ਦੀ ਹੱਦ ਵਿਚ ਅਧਿਕਾਰਤ ਲਾਇਸੈਂਸਸ਼ੁਦਾ ਦੁਕਾਨਾਂ ਨੂੰ ਛੱਡ ਕੇ ਕਿਸੇ ਹੋਰ ਥਾਵਾਂ ’ਤੇ ਪਟਾਕਿਆਂ ਦਾ ਭੰਡਾਰਨ ਨਹੀਂ ਕੀਤਾ ਜਾਵੇਗਾ। ਇਹ ਹੁਕਮ 7-11-2025 ਤਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਚੱਲੀਆਂ ਗੋਲ਼ੀਆਂ
ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਖਿਡੌਣਿਆਂ ਅਤੇ ਇਲੈਕਟ੍ਰਾਨਿਕ ਵਸਤੂਆਂ ਵਜੋਂ ਬਰਾਮਦ ਕੀਤੇ ਪਟਾਕਿਆਂ ’ਤੇ ਪੂਰੀ ਪਾਬੰਦੀ ਹੋਵੇਗੀ। ਲਾਇਸੈਂਸਧਾਰਕ ਨੂੰ ਦੁਕਾਨ ’ਤੇ ਵਿਕਰੀ ਲਈ ਪਟਾਕੇ ਸਿਰਫ਼ ਲਾਇਸੈਂਸਸ਼ੁਦਾ ਫੈਕਟਰੀ ਜਾਂ ਕੰਪਨੀ ਤੋਂ ਹੀ ਖ਼ਰੀਦਣ ਦੀ ਇਜਾਜ਼ਤ ਹੋਵੇਗੀ। ਲਾਇਸੈਂਸਧਾਰਕ ਸਿਰਫ਼ ਗ੍ਰੀਨ ਪਟਾਕੇ ਹੀ ਵੇਚ ਸਕਣਗੇ। ਹੁਕਮਾਂ ਅਨੁਸਾਰ ਜੁੜੇ ਹੋਏ ਪਟਾਕੇ ਜਿਵੇਂ ਲੜੀ ਆਦਿ ਦੇ ਨਿਰਮਾਣ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੇ 28 ਸਕੂਲਾਂ 'ਚ ਛੁੱਟੀਆਂ ਦਾ ਐਲਾਨ, DC ਵੱਲੋਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਤੋਂ ਵੱਡੀ ਖ਼ਬਰ, 26 ਲੋਕਾਂ ਨੂੰ ਸੱਪ ਨੇ ਡੰਗਿਆ
NEXT STORY