ਲੁਧਿਆਣਾ (ਵਿੱਕੀ) : ਅਪਰ ਪ੍ਰਾਇਮਰੀ ਸਕੂਲਾਂ ’ਚ ਛੁੱਟੀ ਦੇ ਸਮੇਂ ਨੂੰ ਲੈ ਕੇ ਮੰਗਲਵਾਰ ਨੂੰ ਪੈਦਾ ਹੋਈ ਦੁਚਿੱਤੀ ਦੀ ਸਥਿਤੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੂਰ ਕਰ ਦਿੱਤੀ ਹੈ। ਬੁੱਧਵਾਰ ਨੂੰ ਕਿਸੇ ਪ੍ਰੋਗਰਾਮ ’ਚ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਸਟੇਜ ਤੋਂ ਬਿਆਨ ਦਿੰਦਿਆਂ ਕਿਹਾ ਕਿ ਅਪਰ ਪ੍ਰਾਇਮਰੀ ਸਕੂਲਾਂ ’ਚ ਛੁੱਟੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਟਵੀਟ ਮੁਤਾਬਕ ਪਹਿਲਾਂ ਵਾਲੇ ਸਮੇਂ ’ਤੇ ਹੀ ਹੋਵੇਗੀ। ਇਸ ਸਬੰਧੀ ਬੈਂਸ ਨੇ ਅਧਿਕਾਰੀਆਂ ਨੂੰ ਪੱਤਰ ਵੀ ਜਾਰੀ ਕਰਨ ਦੇ ਹੁਕਮ ਦਿੱਤੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਸੰਪਤ ਨਹਿਰਾ ਨੂੰ ਮੁੜ ਲਿਆਂਦਾ ਦਿੱਲੀ, ਜਾਣੋ ਵਜ੍ਹਾ
ਜਾਣਕਾਰੀ ਮੁਤਾਬਕ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਰਾਹੀਂ ਸਾਰੇ ਸਕੂਲਾਂ ਦੇ ਲੱਗਣ ਦਾ ਸਮਾਂ ਬਦਲ ਕੇ ਸਵੇਰੇ 10 ਵਜੇ ਤੇ ਛੁੱਟੀ ਦਾ ਸਮਾਂ ਪਹਿਲਾਂ ਵਾਲਾ ਹੀ ਰੱਖਣ ਦਾ ਐਲਾਨ ਕੀਤਾ ਸੀ ਪਰ ਇਸ ਤੋਂ ਤੁਰੰਤ ਬਾਅਦ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ’ਚ ਅਪਰ ਪ੍ਰਾਇਮਰੀ ਸਕੂਲਾਂ 'ਚ ਛੁੱਟੀ ਦਾ ਸਮਾਂ 4 ਵਜੇ ਕਰ ਦਿੱਤਾ ਗਿਆ ਸੀ, ਜਿਸ ਸਬੰਧੀ ਕੱਲ੍ਹ ਤੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ’ਚ ਦੁਚਿੱਤੀ ਦੀ ਸਥਿਤੀ ਬਣੀ ਹੋਈ ਸੀ ਕਿ ਉਹ ਵਿਭਾਗ ਦੇ ਪੱਤਰ ਨੂੰ ਮੰਨਣ ਜਾਂ ਫਿਰ ਮੁੱਖ ਮੰਤਰੀ ਦੇ ਟਵੀਟ ਨੂੰ ਪਰ ਪਹਿਲੇ ਦਿਨ ਅਪਰ ਪ੍ਰਾਇਮਰੀ ਸਕੂਲਾਂ ’ਚ 4 ਵਜੇ ਹੀ ਛੁੱਟੀ ਹੋਈ।
ਇਹ ਵੀ ਪੜ੍ਹੋ : ਮਾਲਬਰੋਸ ਸ਼ਰਾਬ ਫੈਕਟਰੀ ਮਾਮਲਾ: 23 ਦਸੰਬਰ ਦੇ ਹਾਈਕੋਰਟ ਦੇ ਫ਼ੈਸਲੇ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ
ਸਿੱਖਿਆ ਮੰਤਰੀ ਬੈਂਸ ਨੇ ਇਕ ਸਮਾਗਮ ’ਚ ਕਿਹਾ ਕਿ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ’ਚ ਛੁੱਟੀ ਦਾ ਸਮਾਂ ਮੁੱਖ ਮੰਤਰੀ ਮਾਨ ਦੇ ਟਵੀਟ ਮੁਤਾਬਕ ਪਹਿਲਾਂ ਵਾਲਾ ਹੀ ਰਹੇਗਾ, ਜਿਸ ਤੋਂ ਬਾਅਦ ਵਿਦਿਆਰਥੀਆਂ ਅਤੇ ਮਾਪਿਆਂ ਨੇ ਰਾਹਤ ਦਾ ਸਾਹ ਲਿਆ। ਹੁਣ ਵੀਰਵਾਰ ਤੋਂ ਸਕੂਲਾਂ ’ਚ 3.20 ਵਜੇ ਛੁੱਟੀ ਦਾ ਰਸਤਾ ਸਾਫ਼ ਹੋ ਗਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪਹਿਲਕਦਮੀ : ਸਰਕਾਰੀ ਸਕੂਲਾਂ ਦੀ ਪੀ. ਟੀ. ਐੱਮ. ਦਾ ਹਿੱਸਾ ਬਣਨਗੇ ਡੀ. ਸੀ. ਤੇ ਐੱਸ. ਡੀ. ਐੱਮ.
NEXT STORY