ਪਟਿਆਲਾ (ਪਰਮੀਤ) : ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਅਤੇ ਠੰਡ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 2 ਜਨਵਰੀ 2024 ਤੋਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ 16 ਜ਼ਿਲ੍ਹਿਆਂ ਲਈ ਅਲਰਟ ਜਾਰੀ, ਜਾਣੋ ਮੌਸਮ ਵਿਭਾਗ ਦੀ ਖਾਸ ਰਿਪੋਰਟ
ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਡ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਿਆਂ ਨੂੰ ਆਪਣੇ ਪੱਧਰ ’ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ’ਚ 2 ਜਨਵਰੀ ਤੋਂ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਕੀਤਾ ਗਿਆ ਹੈ ਜੋ ਕਿ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਪੰਜਾਬ ਭਰ ਦੇ ਡਿਪੂ ਹੋਲਡਰਾਂ ਬਾਰੇ ਆਈ ਵੱਡੀ ਖ਼ਬਰ, ਨਵੇਂ ਸਾਲ ਮੌਕੇ ਇਹ ਵੱਡਾ ਕਦਮ ਚੁੱਕਣ ਦਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ 'ਚ ਨਵੇਂ ਸਾਲ ’ਤੇ ਹੋਵੇਗੀ ਹੱਡ ਚੀਰਵੀਂ ਠੰਡ, ਧੁੰਦ ਦੀ ਚਾਦਰ ’ਚ ਲਿਪਟੀ ਰਿਹੇਗੀ ਗੁਰੂ ਨਗਰੀ
NEXT STORY