ਮਾਛੀਵਾੜਾ ਸਾਹਿਬ (ਟੱਕਰ) : ਸਰਹਿੰਦ ਨਹਿਰ ਕਿਨਾਰੇ ਪਿੰਡ ਬਹਿਲੋਲਪੁਰ ਦੇ ਪੁਲ ਨੇੜੇ ਅੱਧੀ ਰਾਤ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ ਜਿਸ ਵਿਚ ਟਿੱਪਰ ਅਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿਚ ਗੁਰਵਿੰਦਰ ਸਿੰਘ (35) ਵਾਸੀ ਆਦਮਪੁਰ ਦੀ ਮੌਤ ਹੋ ਗਈ ਜਦਕਿ ਦੂਜੇ ਵਾਹਨ ਦਾ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਟਿੱਪਰ ਚਾਲਕ ਗੁਰਵਿੰਦਰ ਸਿੰਘ ਬੱਜਰੀ ਦੀ ਢੋਆ-ਢੁਆਈ ਲਈ ਸਰਹਿੰਦ ਨਹਿਰ ਕਿਨਾਰੇ ਰੋਪੜ ਵੱਲ ਨੂੰ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਸੀਮਿੰਟ ਦੇ ਭਰੇ ਟਰੱਕ ਨਾਲ ਉਸਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋਵੇਂ ਵਾਹਨ ਪੂਰੀ ਤਰ੍ਹਾਂ ਨੁਕਸਾਨੇ ਗਏ ਜਿਸ ਵਿਚ ਗੁਰਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਟਰੱਕ ਚਾਲਕ ਰਮੇਸ਼ ਕੁਮਾਰ ਜ਼ਖ਼ਮੀ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਚਰਨਜੀਤ ਸਿੰਘ ਮੌਕੇ ’ਤੇ ਪਹੁੰਚ ਗਏ ਜਿਨ੍ਹਾਂ ਵਲੋਂ ਗੁਰਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਹਸਪਤਾਲ ਭਿਜਵਾ ਦਿੱਤਾ ਗਿਆ ਜਦਕਿ ਜ਼ਖ਼ਮੀ ਨੂੰ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆ ਹੈ। ਗੁਰਵਿੰਦਰ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਛੋਟੇ-ਛੋਟੇ ਬੱਚੇ ਛੱਡ ਗਿਆ।
ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ ਵੱਡਾ ਐਲਾਨ ! ਕੇਂਦਰ ਨੇ DCs ਨੂੰ ਦਿੱਤੀ 'ਸੁਪਰਪਾਵਰ'
NEXT STORY