ਸੁਲਤਾਨਪੁਰ ਲੋਧੀ (ਸੋਢੀ) : ਸੁਲਤਾਨਪੁਰ ਲੋਧੀ ਦੀ ਮਿਊਂਸੀਪਲ ਕੌਂਸਲ ਦੇ ਆਧਾਰ ਖੇਤਰ ਦੇ ਦਾਇਰੇ ਵਿਚ ਹਰ ਪ੍ਰਕਾਰ ਦੇ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਰੋਕ ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਵੱਲੋਂ ਲਗਾਈ ਗਈ ਹੈ। ਇਹ ਹੁਕਮ 11 ਜਨਵਰੀ 2023 ਤੋਂ ਲੈ ਕੇ 11 ਮਾਰਚ 2023 ਤੱਕ ਲਾਗੂ ਰਹਿਣਗੇ। ਇਸ ਸਬੰਧੀ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਅਤੇ ਉਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ ਨੂੰ ਸਖ਼ਤ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਇਸ ਨੂੰ ਯਕੀਨੀ ਬਣਾਉਣ ਦੀ ਗੱਲ ਆਖੀ ਗਈ ਹੈ।
ਇਹ ਵੀ ਪੜ੍ਹੋ- 'ਭਾਰਤ ਜੋੜੋ' ਯਾਤਰਾ 'ਤੇ ਸੁਖਬੀਰ ਬਾਦਲ ਦੀ ਟਿੱਪਣੀ, 'ਗਾਂਧੀ ਪਰਿਵਾਰ ਜੋੜਨਾ ਨਹੀਂ ਬਲਕਿ ਤੋੜਨਾ ਜਾਣਦੈ'
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ 13 ਅਕਤੂਬਰ 2010 ਨੂੰ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕੀਤਾ ਗਿਆ ਸੀ। ਇਸ ਲਈ ਸੁਲਤਾਨਪੁਰ ਲੋਧੀ 'ਚ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਵਰਤੋਂ 'ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੀ ਮੰਗ ਵੀ ਉੱਠੀ ਸੀ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਸ 'ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਫਰੀਦਕੋਟ 'ਚ ਘਰੋਂ ਸੈਰ 'ਤੇ ਨਿਕਲਿਆ ਨੌਜਵਾਨ ਹੋਇਆ ਲਾਪਤਾ, ਰੋ-ਰੋ ਹਾਲੋਂ-ਬੇਹਾਲ ਹੋਇਆ ਪਰਿਵਾਰ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਚਾਵਾਂ ਨਾਲ ਵਿਆਹੀ ਧੀ ਦੀ ਲਾਸ਼ ਦੇਖ ਨਿਕਲਿਆ ਤ੍ਰਾਹ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
NEXT STORY