ਖਰਡ਼, (ਅਮਰਦੀਪ, ਰਣਬੀਰ, ਸ਼ਸ਼ੀ)– ਖਰਡ਼ ਸਬ ਡਵੀਜ਼ਨ ਵਿਚ ਤੰਬਾਕੂ ਰੋਕੂ ਐਕਟ (ਕੋਟਪਾ) ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਤੇ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਖਰਡ਼ ਅਮਨਿੰਦਰ ਕੌਰ ਬਰਾਡ਼ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਤਹਿਤ ਸਬ ਡਵੀਜ਼ਨ ਵਿਚ ਮਜਾਤ, ਮਜਾਤਡ਼ੀ ਤੇ ਝੰਜੇਡ਼ੀ ਵਿਖੇ ਸਿਹਤ ਵਿਭਾਗ ਅਤੇ ਪੁਲਸ ਵਿਭਾਗ ਦੀ ਟੀਮ ਵਲੋਂ ਤੰਬਾਕੂ ਅਤੇ ਤੰਬਾਕੂ ਪਦਾਰਥਾਂ ਤੋਂ ਬਣੀਆਂ ਵਸਤਾਂ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਤੰਬਾਕੂ ਰੋਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ 13 ਚਲਾਨ ਮੌਕੇ ’ਤੇ ਹੀ ਕੀਤੇ ਗਏ। ਟੀਮ ਵਿਚ ਡਾ. ਪਰਮਿੰਦਰ ਸਿੰਘ ਮਜਾਤ ਤੇ ਹੋਰ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
25 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ
NEXT STORY