ਜਲੰਧਰ (ਬਿਊਰੋ) : ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ ਇਕ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਨਵੇਂ ਸਾਲ ਤੋਂ ਅਰਜ਼ੀਆਂ ਸਬੰਧੀ ਸਮੁੱਚੀ ਪ੍ਰਕਿਰਿਆ ਪੋਰਟਲ ’ਤੇ ਸ਼ੁਰੂ ਕਰਕੇ ਇਕ ਵੱਡਾ ਉੱਦਮ ਕੀਤਾ ਗਿਆ ਹੈ। ਉਥੇ ਹੀ ਸ੍ਰੀ ਦਰਬਾਰ ਸਾਹਿਬ ਪਰਿਕਰਮਾ ਵਿਚ ਤਾਇਨਾਤ ਸੇਵਾਦਾਰਾਂ ਦੀ ਮੁਸ਼ਤੈਦੀ ਕਾਰਨ ਅੱਜ ਬੇਅਦਬੀ ਦੀ ਇਕ ਕੋਸ਼ਿਸ਼ ਨਾਕਾਮ ਕਰ ਦਿੱਤੀ ਗਈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ....
ਸਾਲ ਦੇ ਪਹਿਲੇ ਦਿਨ ਪੰਜਾਬ ਦੇ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਸ਼ੁਰੂ ਕੀਤੀ ਇਹ ਸਕੀਮ
ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ ਇਕ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਨਵੇਂ ਸਾਲ ਤੋਂ ਅਰਜ਼ੀਆਂ ਸਬੰਧੀ ਸਮੁੱਚੀ ਪ੍ਰਕਿਰਿਆ ਪੋਰਟਲ ’ਤੇ ਸ਼ੁਰੂ ਕਰਕੇ ਇਕ ਵੱਡਾ ਉੱਦਮ ਕੀਤਾ ਗਿਆ ਹੈ।
ਨਵੇਂ ਸਾਲ ਮੌਕੇ ਸ੍ਰੀ ਦਰਬਾਰ ਸਾਹਿਬ ’ਚ ਵੱਡੀ ਘਟਨਾ, ਖੁਦ ਨੂੰ ਵਕੀਲ ਦੱਸਣ ਵਾਲੇ ਦੀ ਕਰਤੂਤ ਨੇ ਉਡਾਏ ਹੋਸ਼
ਸ੍ਰੀ ਦਰਬਾਰ ਸਾਹਿਬ ਪਰਿਕਰਮਾ ਵਿਚ ਤੈਨਾਤ ਸੇਵਾਦਾਰਾਂ ਦੀ ਮੁਸ਼ਤੈਦੀ ਕਾਰਣ ਅੱਜ ਬੇਅਦਬੀ ਦੀ ਇਕ ਕੋਸ਼ਿਸ਼ ਨਾਕਾਮ ਕਰ ਦਿੱਤੀ ਗਈ। ਦਰਅਸਲ ਦੁਪਹਿਰ ਸਮੇਂ ਇਕ ਵਿਅਕਤੀ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਸ਼ਰਾਬ ਲੈ ਕੇ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ।
ਨਵੇਂ ਸਾਲ ਦੇ ਪਹਿਲੇ ਦਿਨ ਲੱਗਾ ਲੋਕਾਂ ਨੂੰ ਝਟਕਾ, ਮਹਿੰਗਾ ਹੋਇਆ LPG ਸਿਲੰਡਰ
ਨਵੇਂ ਸਾਲ ਦੇ ਪਹਿਲੇ ਦਿਨ ਐੱਲ.ਪੀ.ਜੀ ਸਿਲੰਡਰ ਦੀ ਕੀਮਤ ਨੂੰ ਲੈ ਕੇ ਲੋਕਾਂ ਨੂੰ ਝਟਕਾ ਮਿਲਿਆ ਹੈ। ਦਰਅਸਲ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਇਹ ਵਾਧਾ 24 ਰੁਪਏ ਤੋਂ 25.5 ਰੁਪਏ ਹੋ ਗਿਆ ਹੈ। ਇਸ ਦੇ ਨਾਲ ਹੀ ਘਰੇਲੂ ਗੈਸ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ।
ਭਲਕੇ ਜਲੰਧਰ 'ਚ ਸਜਾਇਆ ਜਾਵੇਗਾ ਨਗਰ ਕੀਰਤਨ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਭਲਕੇ ਯਾਨੀ ਕਿ ਸੋਮਵਾਰ ਨੂੰ ਵਿਸ਼ਾਲ ਨਗਰ ਕੀਰਤਨ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਜ਼ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਰਹਿਨੁਮਾਈ ਵਿੱਚ ਜਲੰਧਰ ਸ਼ਹਿਰ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।
ਹਰਿਆਣਾ ਦੇ ਖੇਡ ਮੰਤਰੀ ਸੰਦੀਪ ਨੇ ਮੁੱਖ ਮੰਤਰੀ ਨੂੰ ਸੌਂਪਿਆ ਆਪਣਾ ਵਿਭਾਗ, FIR ਦਰਜ ਹੋਣ ਤੋਂ ਬਾਅਦ ਲਿਆ ਫ਼ੈਸਲਾ
ਹਰਿਆਣਾ ਦੀ ਮਨੋਹਰ ਲਾਲ ਸਰਕਾਰ ਵਿੱਚ ਖੇਡ ਰਾਜ ਮੰਤਰੀ ਸੰਦੀਪ ਸਿੰਘ ਨੇ ਆਪਣਾ ਖੇਡ ਵਿਭਾਗ ਮੁੱਖ ਮੰਤਰੀ ਨੂੰ ਸੌੱਪ ਦਿੱਤਾ ਹੈ। ਸੰਦੀਪ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਹੈ।
ਨਵੇਂ ਸਾਲ ਮੌਕੇ ਦੋ ਘਰਾਂ 'ਚ ਵਿਛੇ ਸੱਥਰ, ਜਲੰਧਰ ਵਿਖੇ ਵਾਪਰੇ ਰੂਹ ਕੰਬਾਊ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
ਨਵੇਂ ਸਾਲ ਵਾਲੇ ਦਿਨ ਜਲੰਧਰ ਵਿਖੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਤੋਂ ਜਲੰਧਰ ਵੱਲ ਜਾ ਰਹੀ ਕਾਰ ਬੇਕਾਬੂ ਹੋ ਕੇ ਡਵਾਇਡਰ ਨਾਲ ਜਾ ਟਕਰਾਈ ਅਤੇ ਪਠਾਨਕੋਟ ਵੱਲ ਜਾ ਰਹੇ ਟਰੱਕ ਵਿੱਚ ਵੱਜੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਤੇ ਉਤੇ ਹੀ ਮੌਤ ਹੋ ਗਈ ਜਦਕਿ ਤਿੰਨ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
CM ਧਾਮੀ ਦਾ ਐਲਾਨ, ਰਿਸ਼ਭ ਪੰਤ ਨੂੰ ਬਚਾਉਣ ਵਾਲੇ ਡਰਾਈਵਰ-ਕੰਡਕਟਰ ਨੂੰ ਕਰਾਂਗੇ ਸਨਮਾਨਤ
ਭਾਰਤੀ ਕ੍ਰਿਕਟਰ ਰਿਸ਼ਭ ਪੰਤ ਦੀ ਸੜਕ ਹਾਦਸੇ 'ਚ ਜਾਨ ਬਚਾਉਣ ਵਾਲੇ ਹਰਿਆਣਾ ਰੋਡਵੇਜ਼ ਦੇ ਬੱਸ ਕੰਡਕਰਟ ਅਤੇ ਡਰਾਈਵਰ ਨੂੰ ਉੱਤਰਾਖੰਡ ਸਰਕਾਰ ਸਨਮਾਨਤ ਕਰੇਗੀ। ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਇਹ ਐਲਾਨ ਕੀਤਾ ਹੈ।
ਨਵੇਂ ਸਾਲ ਮੌਕੇ ਪਰਿਵਾਰ ਸਮੇਤ ਪਿੰਡ ਸਤੌਜ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕੀਤੇ ਵੱਡੇ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨਵੇਂ ਸਾਲ ਮੌਕੇ ਆਪਣੀ ਜਨਮ ਭੂਮੀ ਪਿੰਡ ਸਤੌਜ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਦੀ ਲੀਹ 'ਤੇ ਤੋਰਨ ਲਈ ਸਿਹਤ, ਸਿੱਖਿਆ ਤੇ ਰੁਜ਼ਗਾਰ ਨੂੰ ਪ੍ਰਮੁੱਖਤਾ ਦੇਣ ਲਈ ਵਿਸ਼ੇਸ਼ ਕਾਰਜ ਤੇ ਉਪਰਾਲੇ ਕੀਤੇ ਜਾ ਰਹੇ ਹਨ।
ਨਵੇਂ ਸਾਲ ਵਾਲੇ ਦਿਨ ਅੰਮ੍ਰਿਤਸਰ 'ਚ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਮੌਤ
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਹਲਕਾ ਅਟਾਰੀ ਦੇ ਅਧੀਨ ਪੈਂਦੇ ਥਾਣਾ ਘਰਿੰਡਾ ਚੌਂਕ 'ਚ ਨਵੇਂ ਸਾਲ ਮੌਕੇ ਭਿਆਨਕ ਹਾਦਸਾ ਵਾਪਰ ਗਿਆ, ਜਿਸ ਕਾਰਨ 3 ਨੌਜਵਾਨਾਂ ਦੀ ਮੌਤ ਹੋ ਗਈ।
ਯੂਗਾਂਡਾ 'ਚ ਨਵੇਂ ਸਾਲ ਮੌਕੇ ਮਚੀ ਭਗਦੜ, ਘੱਟੋ-ਘੱਟ 9 ਲੋਕਾਂ ਦੀ ਮੌਤ (ਤਸਵੀਰਾਂ)
ਯੂਗਾਂਡਾ ਦੀ ਰਾਜਧਾਨੀ ਕੰਪਾਲਾ ਵਿੱਚ ਨਵੇਂ ਸਾਲ ਮੌਕੇ ਮਚੀ ਭਗਦੜ ਮਚ ਗਈ। ਇਸ ਘਟਨਾ ਵਿੱਚ ਘੱਟ ਤੋਂ ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।
ਸਪਾ ਸੈਂਟਰ ਦੀ ਆੜ ’ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 5 ਗ੍ਰਿਫ਼ਤਾਰ
NEXT STORY