ਜਲੰਧਰ- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 28 ਅਕਤੂਬਰ ਦਿਨ ਮੰਗਲਵਾਰ ਨੂੰ ਹੋ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਜਾਵੇਗੀ ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇੱਥੇ ਰਾਸ਼ਟਰਪਤੀ ਭਵਨ ਵਿਖੇ ਹੋਈ ਮੀਟਿੰਗ ਵਿੱਚ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਇਸ ਇਤਿਹਾਸਕ ਮੌਕੇ ਪਵਿੱਤਰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. CM ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ 350ਵੇਂ ਸ਼ਹੀਦੀ ਸਮਾਗਮ ਲਈ ਦਿੱਤਾ ਸੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇੱਥੇ ਰਾਸ਼ਟਰਪਤੀ ਭਵਨ ਵਿਖੇ ਹੋਈ ਮੀਟਿੰਗ ਵਿੱਚ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਇਸ ਇਤਿਹਾਸਕ ਮੌਕੇ ਪਵਿੱਤਰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਕੰਗਣਾ ਰਣੌਤ ਨੇ ਬੇਬੇ ਮਹਿੰਦਰ ਕੌਰ ਤੋਂ ਮੰਗੀ ਮੁਆਫ਼ੀ, ਬਠਿੰਡਾ ਅਦਾਲਤ 'ਚ ਹੋਈ ਸੀ ਪੇਸ਼ੀ
ਕਿਸਾਨੀ ਸੰਘਰਸ਼ ਦੌਰਾਨ ਬਜ਼ੁਰਗ ਔਰਤ ਨੂੰ ਟਿੱਪਣੀ ਕਰਨ ਦੇ ਮਾਮਲੇ 'ਚ ਅਦਾਕਾਰਾ ਕੰਗਣਾ ਰਣੌਤ ਅੱਜ ਬਠਿੰਡਾ ਅਦਾਲਤ 'ਚ ਪੇਸ਼ ਹੋਈ। ਕੰਗਣਾ ਰਣੌਤ ਨੇ ਜਨਤਕ ਤੌਰ 'ਤੇ ਬੇਬੇ ਮਹਿੰਦਰ ਕੌਰ ਤੋਂ ਮੁਆਫ਼ੀ ਮੰਗੀ ਹੈ। ਕੰਗਣਾ ਨੇ ਕਿਹਾ ਕਿ ਜੇਕਰ ਮੇਰੀ ਗੱਲ ਨਾਲ ਕਿਸੇ ਨੂੰ ਦੁੱਖ ਪਹੁੰਚਿਆ ਹੋਵੇ ਤਾਂ ਮੈਂ ਦਿਲੋਂ ਮੁਆਫ਼ੀ ਮੰਗਦੀ ਹਾਂ। ਅਦਾਲਤ 'ਚ ਪੇਸ਼ ਹੋਣ ਤੋਂ ਬਾਅਦ ਕੰਗਣਾ ਰਣੌਤ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਸਾਰੇ ਮਾਮਲੇ 'ਚ ਇੱਕ ਵੱਡੀ ਗਲਤ ਫਹਿਮੀ ਹੋਈ ਹੈ। ਉਸ ਨੇ ਕਿਹਾ ਕਿ ਮੈਂ ਮਾਤਾ (ਬਜ਼ੁਰਗ ਕਿਸਾਨ ਔਰਤ) ਨੂੰ ਸੁਨੇਹਾ ਦਿੱਤਾ ਹੈ ਕਿ ਉਹ ਗਲਤ ਫਹਿਮੀ ਦਾ ਸ਼ਿਕਾਰ ਹੋਈਆਂ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ, ਮਾਨ ਸਰਕਾਰ ਵਲੋਂ ਲਿਆ ਜਾ ਸਕਦੈ ਵੱਡਾ ਫ਼ੈਸਲਾ
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 28 ਅਕਤੂਬਰ ਦਿਨ ਮੰਗਲਵਾਰ ਨੂੰ ਹੋ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਜਾਵੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ 'ਚ ਹੋਈ ਅਹਿਮ ਸੁਣਵਾਈ, ਜਾਣੋ ਅਦਾਲਤ ਨੇ ਕੀ ਸੁਣਾਇਆ ਫੈਸਲਾ
ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਈ ਹੈ। ਇਸ ਸੁਣਵਾਈ ਦੌਰਾਨ ਅਦਾਲਤ ਵੱਲੋਂ ਅਹਿਮ ਫੈਸਲਾ ਸੁਣਾਉਂਦਿਆਂ ਨੋਟਿਸ ਜਾਰੀ ਕਰਕੇ ਪੰਜਾਬ ਸਰਕਾਰ, ਕੇਂਦਰ ਸਰਕਾਰ, ਹਰਿਆਣਾ ਸਰਕਾਰ, ਅਤੇ ਚੰਡੀਗੜ੍ਹ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ, ਨੈਸ਼ਨਲ ਮੈਡੀਕਲ ਕਮਿਸ਼ਨ ਨੂੰ ਵੀ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਭਾਬੀ ਕਮਲ ਕੌਰ ਕਤਲ ਕੇਸ 'ਚ ਵੱਡੀ ਅਪਡੇਟ, UAE ਬੈਠੇ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ...
ਬਠਿੰਡਾ 'ਚ ਚਾਰ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਇਨਫਲੂਐਂਸਰ ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ ਦੇ ਕਤਲ ਲਈ ਲੋੜੀਂਦੇ ਸਿੱਖ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਮਹਿਰੋਂ ਬਾਰੇ ਪੰਜਾਬ ਪੁਲਸ ਦੀ ਜਾਂਚ ਹੁਣ ਇੱਕ ਨਿਰਣਾਇਕ ਪੜਾਅ 'ਤੇ ਪਹੁੰਚ ਰਹੀ ਹੈ। ਸੂਤਰਾਂ ਅਨੁਸਾਰ ਪੰਜਾਬ ਪੁਲਸ ਅਤੇ ਇੰਟਰਪੋਲ ਮਹਿਰੋਂ ਦੀ ਗ੍ਰਿਫ਼ਤਾਰੀ ਸਬੰਧੀ ਲਗਾਤਾਰ ਸੰਪਰਕ 'ਚ ਹਨ, ਜੋ ਕਥਿਤ ਤੌਰ 'ਤੇ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) 'ਚ ਲੁਕਿਆ ਹੋਇਆ ਹੈ। 20 ਜੂਨ ਨੂੰ ਬਠਿੰਡਾ ਜ਼ਿਲ੍ਹਾ ਪੁਲਸ ਨੇ ਮਹਿਰੋਂ ਦੀਆਂ ਹਰਕਤਾਂ ਦਾ ਪਤਾ ਲਗਾਉਣ ਅਤੇ ਉਸ ਨੂੰ ਭਾਰਤ ਹਵਾਲੇ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਇੰਟਰਪੋਲ ਰਾਹੀਂ 'ਬਲੂ ਨੋਟਿਸ' ਜਾਰੀ ਕਰਨ ਲਈ ਇੱਕ ਪ੍ਰੋਫਾਰਮਾ ਦਾਇਰ ਕੀਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਗੁਲਾਬ ਸਿੱਧੂ ਨੇ ਸਰਪੰਚੀ ਗਾਣੇ 'ਤੇ ਵਿਵਾਦ ਮਗਰੋਂ ਮੰਗੀ ਮਾਫੀ; ਸਟੇਜ 'ਤੇ ਨਹੀਂ ਗਾਉਣਗੇ ਇਤਰਾਜ਼ਯੋਗ ਲਾਈਨਾਂ
ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਨੇ ਆਪਣੇ ਇੱਕ ਵਿਵਾਦਤ ਗੀਤ ਕਾਰਨ ਪੈਦਾ ਹੋਏ ਮਸਲੇ ਨੂੰ ਹੱਲ ਕਰਨ ਲਈ ਬਰਨਾਲੇ ਦੇ ਸਰਪੰਚਾਂ ਨਾਲ ਮੁਲਾਕਾਤ ਕੀਤੀ ਅਤੇ ਤਹਿ ਦਿਲੋਂ ਮਾਫ਼ੀ ਮੰਗ ਲਈ ਹੈ। ਇਸ ਵਿਵਾਦਤ ਗਾਣੇ ਵਿੱਚ ਸਰਪੰਚਾਂ ਦੇ ਖਿਲਾਫ ਕਥਿਤ ਤੌਰ 'ਤੇ ਇਤਰਾਜ਼ਯੋਗ ਸ਼ਬਦ ਬੋਲੇ ਗਏ ਸਨ। ਗੁਲਾਬ ਸਿੱਧੂ ਨੇ ਕਿਹਾ ਕਿ ਸਰਪੰਚ ਪਿੰਡ ਦਾ ਮੁਖੀ ਅਤੇ ਮੋਹਤਬਰ ਬੰਦਾ ਹੁੰਦਾ ਹੈ। ਉਨ੍ਹਾਂ ਨੇ ਸਾਰੇ ਸਰਪੰਚਾਂ, ਜੋ ਕਿ ਵੱਡੇ ਭਰਾ ਹਨ, ਤੋਂ ਮੁਆਫ਼ੀ ਮੰਗਦੇ ਹੋਏ ਕਿਹਾ ਕਿ ਮਾਫ਼ੀ ਮੰਗਣ ਵਾਲਾ ਕੋਈ ਛੋਟਾ ਨਹੀਂ ਹੁੰਦਾ। ਸਿੱਧੂ ਨੇ ਤਹਿ ਦਿਲੋਂ ਮਾਫ਼ੀ ਮੰਗੀ ਹੈ ਅਤੇ ਅਪੀਲ ਕੀਤੀ ਹੈ ਕਿ ਜੇ ਕਿਸੇ ਵੀ ਵਿਅਕਤੀ ਦੇ ਦਿਲ ਨੂੰ ਠੇਸ ਪਹੁੰਚੀ ਹੈ, ਤਾਂ ਉਹਨਾਂ ਨੂੰ ਆਪਣਾ ਛੋਟਾ ਭਰਾ ਸਮਝ ਕੇ ਮਾਫ਼ ਕਰ ਦਿੱਤਾ ਜਾਵੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਪੰਜਾਬ 'ਚ 112 ਦਵਾਈਆਂ ਪੂਰੀ ਤਰ੍ਹਾਂ ਬੈਨ, ਸਿਹਤ ਵਿਭਾਗ ਦੀ ਸਖ਼ਤ ਚਿਤਾਵਨੀ, ਹੋ ਜਾਓ ਸਾਵਧਾਨ (ਵੀਡੀਓ)
ਪੰਜਾਬ 'ਚ 112 ਦਵਾਈਆਂ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ। ਇਨ੍ਹਾਂ ਦਵਾਈਆਂ ਨੂੰ ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਵਲੋਂ ਸਬਸਟੈਂਡਰਡ (ਘਟੀਆ ਗੁਣਵੱਤਾ) ਦਵਾਈਆਂ ਐਲਾਨਿਆ ਗਿਆ ਹੈ। ਇਸ ਲਈ ਸਿਹਤ ਵਿਭਾਗ ਪੰਜਾਬ ਵਲੋਂ ਇਨ੍ਹਾਂ ਦਵਾਈਆਂ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਨ੍ਹਾਂ ਦਵਾਈਆਂ ਦੀ ਵਿਕਰੀ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਯੂਰਪ ਨਹੀਂ, ਹੁਣ ਚੰਡੀਗੜ੍ਹ ’ਚ ਹੀ ਲੱਗੇਗਾ ਦੇਸ਼ ਦੇ ਹਵਾਈ ਅੱਡਿਆਂ ਦੇ ਯੰਤਰਾਂ ’ਤੇ ਹੋਲਮਾਰਕ
ਦੇਸ਼ ਭਰ ਦੇ ਹਵਾਈ ਅੱਡਿਆਂ ’ਤੇ ਵਰਤੇ ਜਾਣ ਵਾਲੇ ਯੰਤਰਾਂ ਨੂੰ ਹੋਲਮਾਰਕ ਲਾਉਣ ਲਈ ਹੁਣ ਯੂਰਪ ਭੇਜਣ ਦੀ ਲੋੜ ਨਹੀਂ ਪਵੇਗੀ। ਇਨ੍ਹਾਂ ਯੰਤਰਾਂ ’ਤੇ ਹੋਲਮਾਰਕ ਲਾਉਣ ਲਈ ਏਅਰਪੋਰਟ ਅਥਾਰਟੀ ਆਫ ਇੰਡੀਆ (ਏ. ਏ. ਆਈ.) ਨੇ ਚੰਡੀਗੜ੍ਹ ਦੇ ਪੁਰਾਣੇ ਹਵਾਈ ਅੱਡੇ ’ਤੇ ਹਵਾਈ ਅੱਡਾ ਸੁਰੱਖਿਆ ਯੰਤਰ ਪ੍ਰਯੋਗਸ਼ਾਲਾ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਚੋਣ ਕਮਿਸ਼ਨ ਦਾ ਵੱਡਾ ਐਲਾਨ ! 'ਦੇਸ਼ ਦੇ 12 ਸੂਬਿਆਂ 'ਚ ਸ਼ੁਰੂ ਹੋਵੇਗਾ SIR ਦਾ ਦੂਜਾ ਪੜਾਅ'
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਦੇਸ਼ ਭਰ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦੇ ਦੂਜੇ ਪੜਾਅ ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਸ ਪੜਾਅ ਵਿੱਚ ਵੋਟਰ ਸੂਚੀਆਂ ਨੂੰ ਅੱਪਡੇਟ ਕਰਨਾ, ਨਵੇਂ ਵੋਟਰ ਸ਼ਾਮਲ ਕਰਨਾ ਅਤੇ 12 ਰਾਜਾਂ ਵਿੱਚ ਗਲਤੀਆਂ ਨੂੰ ਸੁਧਾਰਨਾ ਸ਼ਾਮਲ ਹੋਵੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਦੇਸ਼ ਦੇ ਅਗਲੇ CJI ਹੋਣਗੇ ਜਸਟਿਸ ਸੂਰਿਆ ਕਾਂਤ ! ਚੀਫ਼ ਜਸਟਿਸ ਗਵਈ ਨੇ ਕੀਤੀ ਸਿਫ਼ਾਰਸ਼
ਚੀਫ਼ ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਨੇ ਕੇਂਦਰ ਸਰਕਾਰ ਨੂੰ ਜਸਟਿਸ ਸੂਰਿਆ ਕਾਂਤ ਨੂੰ ਅਗਲੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ। ਮੌਜੂਦਾ ਚੀਫ਼ ਜਸਟਿਸ ਤੋਂ ਬਾਅਦ ਸੁਪਰੀਮ ਕੋਰਟ ਦੇ ਦੂਜੇ ਸਭ ਤੋਂ ਸੀਨੀਅਰ ਜੱਜ ਜਸਟਿਸ ਸੂਰਿਆ ਕਾਂਤ ਦੇ 24 ਨਵੰਬਰ ਨੂੰ ਦੇਸ਼ ਦੇ 53ਵੇਂ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲਣ ਦੀ ਉਮੀਦ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਨਸ਼ੇ ਦਾ ਸੇਵਨ ਕਰ ਰਹੇ ਇਕ ਮੁਲਜ਼ਮ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
NEXT STORY