ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨਾਲ ਮੁਲਾਕਾਤ ਕਰਦਿਆਂ ਲੰਡਨ ਤੋਂ ਚੰਡੀਗੜ੍ਹ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਭਾਰਤ ’ਚ ਬ੍ਰਿਟਿਸ਼ ਹਾਈ ਕਮਿਸ਼ਨਰ ਕੋਲ ਮੁੱਦਾ ਉਠਾਉਣ ਲਈ ਕਿਹਾ। ਉਥੇ ਹੀ ਅੱਜ ਪੰਜਾਬ ਦੇ ਨਿੱਜੀ ਸਕੂਲਾਂ ਨੇ ਸਰਕਾਰ ਦੇ ਫ਼ੀਸਾਂ ਨਾ ਵਧਾਉਣ ਦੇ ਫ਼ਰਮਾਨ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-
ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਰੋਵੇਟ ਵੱਲੋਂ ਭਗਵੰਤ ਮਾਨ ਨਾਲ ਮੁਲਾਕਾਤ, CM ਨੇ ਕੀਤੀ ਇਹ ਮੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੂੰ ਕਿਹਾ ਕਿ ਉਹ ਲੰਡਨ ਤੋਂ ਚੰਡੀਗੜ੍ਹ ਲਈ ਸਿੱਧੀਆਂ ਉਡਾਣਾਂ ਨੂੰ ਪ੍ਰਮੁੱਖ ਤਰਜੀਹ ਦੇ ਆਧਾਰ ’ਤੇ ਸ਼ੁਰੂ ਕਰਨ ਲਈ ਭਾਰਤ ’ਚ ਬ੍ਰਿਟਿਸ਼ ਹਾਈ ਕਮਿਸ਼ਨਰ ਕੋਲ ਮੁੱਦਾ ਉਠਾਉਣ।
ਪੰਜਾਬ ਦੇ ਨਿੱਜੀ ਸਕੂਲਾਂ ਨੇ CM ਭਗਵੰਤ ਮਾਨ ਦੇ ਫ਼ੈਸਲੇ ਨੂੰ ਮੰਨਣ ਤੋਂ ਕੀਤਾ ਇਨਕਾਰ, ਆਖੀ ਇਹ ਵੱਡੀ ਗੱਲ
ਪੰਜਾਬ ਦੇ 6000 ਤੋਂ ਜ਼ਿਆਦਾ ਨਿੱਜੀ ਸਕੂਲਾਂ ਨੂੰ ਫ਼ੀਸਾਂ ਨਾ ਵਧਾਉਣ ਦਾ ਫ਼ਰਮਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤਾ ਗਿਆ ਸੀ, ਜਿਸ ਨੂੰ ਮੰਨਣ ਤੋਂ ਪੰਜਾਬ ਦੇ ਨਿੱਜੀ ਸਕੂਲ ਸੰਚਾਲਕਾਂ ਨੇ ਇਨਕਾਰ ਕਰ ਦਿੱਤਾ ਹੈ। ਸਕੂਲ ਸੰਚਾਲਕਾਂ ਦਾ ਕਹਿਣਾ ਹੈ ਕਿ ਹਰ ਸਾਲ ਵੱਧ ਤੋਂ ਵੱਧ 8 ਫ਼ੀਸਦੀ ਫ਼ੀਸ ਵਧਾਉਣਾ ਉਨ੍ਹਾਂ ਦਾ ਅਧਿਕਾਰ ਹੈ।
15 ਦਿਨਾਂ ਚ 9.20 ਰੁਪਏ ਪ੍ਰਤੀ ਲਿਟਰ ਮਹਿੰਗਾ ਹੋਇਆ ਪੈਟਰੋਲ, ਜਾਣੋ ਅੱਜ ਕਿੰਨਾ ਵਧਿਆ ਭਾਅ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮੰਗਲਵਾਰ ਨੂੰ ਫਿਰ ਤੋਂ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਪਿਛਲੇ ਦੋ ਹਫ਼ਤਿਆਂ ਵਿੱਚ ਕੁੱਲ 9.20 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ 'ਚ ਪੈਟਰੋਲ ਦੀ ਕੀਮਤ 103.81 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 104.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 95.07 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 95.87 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਪੰਜਾਬ 'ਚ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਤਿਆਰ CM ਭਗਵੰਤ ਮਾਨ, ਲਿਆ ਇਹ ਸਖ਼ਤ ਫ਼ੈਸਲਾ
ਪੰਜਾਬ 'ਚ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੀ ਤਿਆਰੀ ਖਿੱਚ ਲਈ ਹੈ। ਸੂਬੇ ਦੀ ਆਮ ਆਦਮੀ ਪਾਰਟੀ ਗੈਂਗਸਟਰਾਂ ਖ਼ਿਲਾਫ਼ ਸਖ਼ਤ ਰਣਨੀਤੀ ਬਣਾਉਣ ਲਈ ਤਿਆਰ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖ਼ਤ ਫ਼ੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ 'ਚ ਗੈਂਗਸਟਰ ਵਿਰੋਧੀ ਟਾਸਕ ਫੋਰਸ ਬਣਾਈ ਜਾਵੇਗੀ।
ਪਟਿਆਲਾ ਜੇਲ ’ਚ ਬੰਦ ਬਿਕਰਮ ਮਜੀਠੀਆ ਦੀ ਜਾਨ ਨੂੰ ਗੈਂਗਸਟਰਾਂ ਤੋਂ ਖਤਰਾ
ਡਰੱਗ ਮਾਮਲੇ ਵਿਚ ਪਟਿਆਲਾ ਜੇਲ ਵਿਚ ਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੈਂਗਸਟਰਾਂ ਅਤੇ ਅੱਤਵਾਦੀਆਂ ਤੋਂ ਜਾਨ ਦਾ ਖ਼ਤਰਾ ਦੱਸਿਆ ਹੈ। ਅੱਜ ਮੁਹਾਲੀ ਅਦਾਲਤ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਕੁੱਝ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਗੈਂਗਸਟਰਾਂ ਅਤੇ ਅੱਤਵਾਦੀਆਂ ਤੋਂ ਜਾਨ ਦਾ ਖ਼ਤਰਾ ਹੈ।
ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ (ਤਸਵੀਰਾਂ)
ਚੰਡੀਗੜ੍ਹ 'ਚ ਪਾਣੀ ਦੇ ਰੇਟ ਘਟਾਉਣ ਦੇ ਮੁੱਦੇ 'ਤੇ ਸੈਕਟਰ-17 'ਚ ਆਮ ਆਦਮੀ ਪਾਰਟੀ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ। ਇਨ੍ਹਾਂ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਨੇ ਪਾਣੀ ਦੀਆਂ ਵਾਛੜਾਂ ਕੀਤੀਆਂ। ਪਾਰਟੀ ਦੇ ਕਾਰਕੁੰਨ ਬੈਰੀਕੇਡ ਤੋੜ ਕੇ ਨਗਰ ਨਿਗਮ ਦਫ਼ਤਰ ਜਾਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਦੌਰਾਨ ਪੁਲਸ ਨੂੰ ਹਲਕਾ ਲਾਠੀਚਾਰਜ ਵੀ ਕਰਨਾ ਪਿਆ।
ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਦਿੱਤੀ ਇੱਕ ਹੋਰ ਵੱਡੀ ਰਾਹਤ
ਸੂਬੇ ਅੰਦਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਵਿਦਿਆਰਥੀਆਂ ਵੱਲੋਂ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੇਣ ਲਈ ਵਸੂਲ ਕੀਤੀ ਜਾਂਦੀ ਫੀਸ ਨੂੰ ਬਿਨਾਂ ਪ੍ਰੀਖਿਆ ਲਏ ਹੀ ਵਸੂਲ ਕਰ ਲਿਆ। 2020-21 ਦੇ ਸਰਟੀਫ਼ਿਕੇਟ ਜਾਰੀ ਕਰਨ ਲਈ ਬੋਰਡ ਨੇ ਪਹਿਲਾਂ 300 ਰੁਪਏ ਪ੍ਰਤੀ ਵਿਦਿਆਰਥੀ ਵਸੂਲ ਕੀਤੇ ਗਏ ਅਤੇ ਫਿਰ ਅਚਾਨਕ ਇਹ ਫ਼ੀਸ ਵਧਾ ਕੇ 800 ਰੁਪਏ ਕਰ ਦਿੱਤੀ।
ਫੋਨ ’ਤੇ ਹੋਈ ਮਾਮੂਲੀ ਤਕਰਾਰ, ਦੋ ਭਰਾਵਾਂ ’ਤੇ ਕਾਰ ਸਵਾਰ ਨੌਜਵਾਨਾਂ ਨੇ ਚਲਾਈਆਂ ਗੋਲੀਆਂ
NEXT STORY