ਜਲੰਧਰ : ਮਾਨ ਸਰਕਾਰ ਨੇ ਅੱਜ ਇਕ ਹੋਰ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਵਧਾ ਦਿੱਤਾ ਹੈ ਅਤੇ ਹੁਣ ਇਹ ਕੇਂਦਰ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ। ਉਥੇ ਹੀ ਪ੍ਰਸ਼ਾਸਨਿਕ ਵਿਭਾਗਾਂ 'ਚ ਫੇਰਬਦਲ ਦਾ ਦੌਰ ਵੀ ਲਗਾਤਾਰ ਜਾਰੀ ਹੈ। ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-
ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਐਤਵਾਰ ਨੂੰ ਵੀ ਸਾਂਝ ਕੇਂਦਰਾਂ ਤੇ ਸੇਵਾ ਕੇਂਦਰਾਂ 'ਚ ਹੋਵੇਗਾ ਕੰਮ
ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਸੂਬਾ ਭਰ ਦੇ ਸਾਰੇ 320 ਸੇਵਾ ਕੇਂਦਰਾਂ ਅਤੇ 506 ਸਾਂਝ ਕੇਂਦਰਾਂ ਦਾ ਸਮਾਂ ਵਧਾ ਦਿੱਤਾ ਹੈ ਅਤੇ ਹੁਣ ਇਹ ਕੇਂਦਰ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ। ਇਹ ਲੋਕ ਪੱਖੀ ਫ਼ੈਸਲਾ 15 ਅਪ੍ਰੈਲ, 2022 ਨੂੰ ਲਾਗੂ ਹੋ ਜਾਵੇਗਾ।
ਪੰਜਾਬ ਦੇ ਇਸ ਜ਼ਿਲ੍ਹੇ ਦੇ ਪੁਲਸ ਕਮਿਸ਼ਨਰ ਸਮੇਤ 3 ਅਫ਼ਸਰਾਂ ਦੇ ਤਬਾਦਲੇ
ਸੂਬੇ 'ਚ ਮਾਨ ਸਰਕਾਰ ਦੇ ਸੱਤਾ 'ਚ ਆਉਂਦੇ ਹੀ ਪ੍ਰਸ਼ਾਸਨਿਕ ਵਿਭਾਗਾਂ 'ਚ ਫੇਰਬਦਲ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਦੌਰ ਵੀ ਲਗਾਤਾਰ ਜਾਰੀ ਹੈ ਅਤੇ ਹੁਣ ਸਰਕਾਰ ਵੱਲੋਂ ਮੁੜ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ।
ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ CM ਭਗਵੰਤ ਮਾਨ ਦੀ ਸ਼੍ਰੋਮਣੀ ਕਮੇਟੀ ਨੂੰ ਅਪੀਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵੱਲੋਂ ਸੂਬਾ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਆਧੁਨਿਕ ਪ੍ਰਸਾਰਣ/ਸੰਚਾਰ ਤਕਨੀਕਾਂ ਨੂੰ ਸਥਾਪਿਤ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਕਿਹਾ ਕਿ ‘ਸਰਬ ਸਾਂਝੀ ਗੁਰਬਾਣੀ’ ਦੇ ਦੁਨੀਆਂ ਭਰ ’ਚ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ ਤਾਂ ਜੋ ‘ਸਰਬੱਤ ਦੇ ਭਲੇ’ ਦੇ ਇਲਾਹੀ ਸੰਦੇਸ਼ ਨੂੰ ਦੁਨੀਆ ਭਰ ਵਿਚ ਵਸਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
ਵਿਸਾਖੀ ਮੌਕੇ ਪਾਕਿਸਤਾਨ ਨੇ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤੇ 2200 ਵੀਜ਼ੇ
ਪਾਕਿਸਤਾਨ ਨੇ 12 ਤੋਂ 21 ਅਪ੍ਰੈਲ ਤੱਕ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ 'ਤੇ ਹੋਣ ਵਾਲੇ ਵਿਸਾਖੀ ਦੇ ਜਸ਼ਨਾਂ ਵਿਚ ਸ਼ਾਮਲ ਹੋਣ ਲਈ ਭਾਰਤੀ ਸ਼ਰਧਾਲੂਆਂ ਨੂੰ 2,200 ਵੀਜ਼ੇ ਜਾਰੀ ਕੀਤੇ ਹਨ।ਪਾਕਿਸਤਾਨ ਦੇ ਹਾਈ ਕਮਿਸ਼ਨ ਵੱਲੋਂ ਜਾਰੀ ਬਿਆਨ ਵਿੱਚ ਮੰਗਲਵਾਰ ਨੂੰ ਕਿਹਾ ਗਿਆ ਕਿ ਪਾਕਿਸਤਾਨ ਦੀ ਆਪਣੀ ਯਾਤਰਾ ਦੌਰਾਨ ਸ਼ਰਧਾਲੂ ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਜਾਣਗੇ।
ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਆਇਆ ਸਾਹਮਣੇ, ਬਰਿੰਦਰ ਢਿੱਲੋਂ ਤੇ ਨਵਜੋਤ ਸਿੱਧੂ ਵਿਚਾਲੇ ਤਿੱਖੀ ਬਹਿਸ
ਚੰਡੀਗੜ੍ਹ 'ਚ ਮਹਿੰਗਾਈ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਉਸ ਵੇਲੇ ਸਾਹਮਣੇ ਆ ਗਿਆ, ਜਦੋਂ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਕਾਰ ਤਿੱਖੀ ਬਹਿਸ ਹੋ ਗਈ।
ਪੰਜਾਬ 'ਚ ਕਾਂਗਰਸ ਪ੍ਰਧਾਨਗੀ 'ਤੇ ਫਿਰ ਦਾਅਵਾ ਠੋਕ ਰਹੇ 'ਨਵਜੋਤ ਸਿੱਧੂ', ਖੇਮੇ ਨੂੰ ਇੱਕਜੁਟ ਕਰਨ 'ਚ ਲੱਗੇ
ਪੰਜਾਬ ਦੀਆਂ ਲੰਘੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਹਾਈਕਮਾਨ ਵੱਲੋਂ ਅਸਤੀਫ਼ਾ ਮੰਗੇ ਜਾਣ ’ਤੇ ਨਵਜੋਤ ਸਿੱਧੂ ਨੇ ਅਸਤੀਫ਼ਾ ਭਾਵੇਂ ਹੀ ਦੇ ਦਿੱਤਾ ਸੀ ਪਰ ਪ੍ਰਧਾਨਗੀ ਲਈ ਉਨ੍ਹਾਂ ਦੇ ਜੋਸ਼ ਵਿਚ ਕੋਈ ਕਮੀ ਨਹੀਂ ਆਈ ਹੈ। ਬੀਤੇ ਮਹੀਨੇ 15 ਤਾਰੀਖ਼ ਨੂੰ ਸੋਨੀਆ ਗਾਂਧੀ ਨੇ ਸਿੱਧੂ ਤੋਂ ਅਸਤੀਫ਼ਾ ਮੰਗਿਆ ਸੀ ਅਤੇ ਉਸ ਤੋਂ ਬਾਅਦ ਕਰੀਬ 3 ਹਫ਼ਤਿਆਂ ਤੋਂ ਪੰਜਾਬ ਵਿਚ ਕਾਂਗਰਸ ਬਿਨਾਂ ਪ੍ਰਧਾਨ ਦੇ ਹੀ ਚੱਲ ਰਹੀ ਹੈ।
ਹਵਾਈ ਯਾਤਰੀਆਂ ਨੂੰ ਝਟਕਾ, ਏਅਰ ਕੈਨੇਡਾ ਨੇ ਵੈਨਕੂਵਰ ਤੋਂ ਦਿੱਲੀ ਵਿਚਾਲੇ ਉਡਾਣਾਂ ਕੀਤੀਆਂ ਰੱਦ
ਕੈਨੇਡਾ ਜਾਣ ਵਾਲਿਆਂ ਲਈ ਇਕ ਬੁਰੀ ਖ਼ਬਰ ਹੈ। ਦੋ ਸਾਲ ਦੇ ਅੰਤਰਾਲ ਦੇ ਬਾਅਦ ਖੁੱਲ੍ਹੀ ਏਅਰਲਾਈਨਜ਼ ਦੀਆਂ ਟਿਕਟਾਂ ਦੀ ਵੱਧਦੀ ਕੀਮਤ ਪਹਿਲਾਂ ਹੀ ਸਿਰ ਦਰਦ ਬਣੀ ਹੋਈ ਹੈ। ਹੁਣ ਯਾਤਰੀਆਂ ਨੂੰ ਇਕ ਹੋਰ ਝਟਕੇ ਦਾ ਸਾਹਮਣਾ ਕਰਨਾ ਹੋਵੇਗਾ।
‘ਆਪ’ ਵਿਧਾਇਕ ਕਾਕਾ ਬਰਾੜ ਦਾ ਸ੍ਰੀ ਮੁਕਤਸਰ ਸਾਹਿਬ ਨੂੰ ਲੈ ਕੇ ਜਾਣੋ ਕੀ ਹੈ ਵਿਜ਼ਨ (ਵੀਡੀਓ)
NEXT STORY