ਜਲੰਧਰ (ਬਿਊਰੋ) : ਸਿੱਖਿਆ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਮਿਡ-ਡੇਅ-ਮੀਲ ਤਿਆਰ ਕਰਨ ਵਾਲੇ ਕੁੱਕ-ਕਮ ਹੈਲਪਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ’ਚ ਰੱਖਦੇ ਹੋਏ ਇਸ ਨੂੰ ਦੂਰ ਕਰਨ ਲਈ ਸਿੱਖਿਆ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ। ਉਥੇ ਹੀ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਵਲੋਂ ਜਾਰੀ ਕੀਤੇ ਇਕ ਪੱਤਰ ਵਿਚ ਵਿਭਾਗ ਨਾਲ ਸਬੰਧਤ ਸਾਰੇ ਜ਼ਿਲ੍ਹਿਆਂ ਦੇ ਕੰਟ੍ਰੋਲਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਪਣੇ ਅਧਿਕਾਰ ਖੇਤਰ ’ਚ ਪੈਂਦੇ ਹਰ ਰਾਸ਼ਨ ਡਿਪੂ ਦੇ ਬਾਹਰ ਜਾਗਰੂਕਤਾ ਬੈਨਰ, ਸ਼ਿਕਾਇਤ ਬਕਸੇ ਲਗਾਉਣ ਅਤੇ ਲਾਭਪਾਤਰ ਪਰਿਵਾਰਾਂ ਵਲੋਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਵਾਰਣ ਕਰਨਾ ਯਕੀਨੀ ਬਣਾਉਣ ਸਬੰਧੀ ਜਾਰੀ ਕੀਤੇ ਨਿਰਦੇਸ਼ਾਂ ਨੂੰ ਜ਼ਿਆਦਾਤਰ ਡਿਪੂ ਹੋਲਡਰ ਜ਼ਮੀਨੀ ਤੌਰ ’ਤੇ ਲਾਗੂ ਕਰਨ ਲਈ ਤਿਆਰ ਨਹੀਂ ਹਨ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ...
ਸਰਕਾਰੀ ਸਕੂਲਾਂ 'ਚ ਮਿਡ-ਡੇਅ-ਮੀਲ ਤਿਆਰ ਕਰਨ ਵਾਲੇ ਕੁੱਕ/ਹੈਲਪਰਾਂ ਨੂੰ ਲੈ ਕੇ ਆਈ ਅਹਿਮ ਖ਼ਬਰ
ਸਿੱਖਿਆ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਮਿਡ-ਡੇਅ-ਮੀਲ ਤਿਆਰ ਕਰਨ ਵਾਲੇ ਕੁੱਕ-ਕਮ ਹੈਲਪਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ’ਚ ਰੱਖਦੇ ਹੋਏ ਇਸ ਨੂੰ ਦੂਰ ਕਰਨ ਲਈ ਸਿੱਖਿਆ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ।
ਰਾਸ਼ਨ ਡਿਪੂਆਂ ਲਈ ਅਹਿਮ ਖ਼ਬਰ, ਸਿਵਲ ਸਪਲਾਈ ਵਿਭਾਗ ਵਲੋਂ ਜਾਰੀ ਹੋਏ ਸਖ਼ਤ ਹੁਕਮ
ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਵਲੋਂ ਜਾਰੀ ਕੀਤੇ ਇਕ ਪੱਤਰ ਵਿਚ ਵਿਭਾਗ ਨਾਲ ਸਬੰਧਤ ਸਾਰੇ ਜ਼ਿਲ੍ਹਿਆਂ ਦੇ ਕੰਟ੍ਰੋਲਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਪਣੇ ਅਧਿਕਾਰ ਖੇਤਰ ’ਚ ਪੈਂਦੇ ਹਰ ਰਾਸ਼ਨ ਡਿਪੂ ਦੇ ਬਾਹਰ ਜਾਗਰੂਕਤਾ ਬੈਨਰ, ਸ਼ਿਕਾਇਤ ਬਕਸੇ ਲਗਾਉਣ ਅਤੇ ਲਾਭਪਾਤਰ ਪਰਿਵਾਰਾਂ ਵਲੋਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਵਾਰਣ ਕਰਨਾ ਯਕੀਨੀ ਬਣਾਉਣ ਸਬੰਧੀ ਜਾਰੀ ਕੀਤੇ ਨਿਰਦੇਸ਼ਾਂ ਨੂੰ ਜ਼ਿਆਦਾਤਰ ਡਿਪੂ ਹੋਲਡਰ ਜ਼ਮੀਨੀ ਤੌਰ ’ਤੇ ਲਾਗੂ ਕਰਨ ਲਈ ਤਿਆਰ ਨਹੀਂ ਹਨ।
ਵੱਡੀ ਖ਼ਬਰ : ਪੰਜਾਬ ਸਰਕਾਰ ਇਹ 2 ਟੋਲ ਪਲਾਜ਼ੇ ਵੀ ਕਰਨ ਜਾ ਰਹੀ ਬੰਦ
ਇਸੇ ਸਾਲ ਅਕਤੂਬਰ ਮਹੀਨੇ ’ਚ ਸਰਹੱਦੀ ਖੇਤਰ ’ਚ ਫ਼ਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਲੱਗੇ ਦੋ ਟੋਲ ਪਲਾਜ਼ਿਆਂ ਨੂੰ ਵੀ ਹਟਾ ਦਿੱਤਾ ਜਾਵੇਗਾ। ਹੁਣ ਤੱਕ ਪੰਜਾਬ ਸਰਕਾਰ 11 ਟੋਲ ਪਲਾਜ਼ੇ ਹਟਾ ਚੁੱਕੀ ਹੈ। ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਲੱਗੇ ਦੋ ਟੋਲ ਪਲਾਜ਼ਿਆਂ ਸਮੇਤ ਸੂਬੇ ’ਚ ਸਟੇਟ ਮਾਰਗ ’ਤੇ ਲੱਗੇ ਬਾਕੀ ਸਾਰੇ 12 ਟੋਲ ਪਲਾਜ਼ਿਆਂ ਨੂੰ 2024 ਵਿਚ ਹਟਾ ਦਿੱਤਾ ਜਾਵੇਗਾ। ਸੂਬੇ ’ਚ ਪੰਜਾਬ ਸਰਕਾਰ ਅਧੀਨ ਜਿਨ੍ਹਾਂ ਟੋਲ ਪਲਾਜ਼ਿਆਂ ਦੀ ਮਿਆਦ ਖ਼ਤਮ ਹੋ ਜਾਵੇਗੀ, ਉਨ੍ਹਾਂ ਦਾ ਨਵੀਨੀਕਰਨ ਨਹੀਂ ਕੀਤਾ ਜਾਵੇਗਾ।
ਸਖ਼ਤ ਰੌਂਅ ’ਚ ਪੰਜਾਬ ਸਰਕਾਰ, ਅਧਿਕਾਰੀਆਂ ਤੇ ਹੇਠਲੇ ਪੱਧਰ ਦੇ ਸਟਾਫ ਲਈ ਜਾਰੀ ਹੋਏ ਇਹ ਹੁਕਮ
ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਤਹਿਸੀਲਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਖੱਜਲ-ਖੁਆਰੀ ਰੋਕਣ ਲਈ ਹੇਠਲੇ ਪੱਧਰ ਤੱਕ ਦੇ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ।
ਪੰਜਾਬ ਵਾਸੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਜਾਣੋ ਆਉਣ ਵਾਲੇ 5 ਦਿਨਾਂ ਦਾ ਹਾਲ
ਵੀਰਵਾਰ ਨੂੰ ਸੂਬੇ ਦੇ ਕਈ ਹਿੱਸਿਆਂ ’ਚ ਇਕ ਤੋਂ ਲੈ ਕੇ 4 ਸੈਂਟੀਮੀਟਰ ਤੱਕ ਮੀਂਹ ਪਿਆ ਪਰ ਇਸ ਦੇ ਬਾਵਜੂਦ ਹੁੰਮਸ ਤੇ ਤਪਿਸ਼ ਤੋਂ ਲੋਕ ਪ੍ਰੇਸ਼ਾਨ ਰਹੇ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ 26 ਜੂਨ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪਵੇਗਾ ਅਤੇ ਗਰਜ ਚਮਕ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੱਸੀ ਗਈ ਹੈ।
ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਤੇ ਉਸ ਦੀ ਮਾਂ ’ਤੇ ਹੋਏ ਹਮਲੇ ’ਚ ਵੱਡਾ ਖ਼ੁਲਾਸਾ, ਹੈਰਾਨ ਕਰਦਾ ਸੱਚ ਆਇਆ ਸਾਹਮਣੇ
ਮੋਗਾ ਦੇ ਬੱਧਣੀ ਕਲਾ ’ਚ ਬੀਤੀ ਰਾਤ ਘਰ ਅੰਦਰ ਦਾਖਲ ਹੋ ਕੇ ਉੱਘੇ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਅਤੇ ਉਸ ਦੀ ਮਾਂ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਇਸ ਘਟਨਾ ਦੇ ਸਾਹਮਣੇ ਆਏ ਸੱਚ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਪੁਲਸ ਮੁਤਾਬਕ ਕੁਲਵਿੰਦਰ ਕਿੰਦਾ ਨੇ ਹੀ ਆਪਣੀ ਮਾਂ ’ਤੇ ਹਮਲਾ ਕੀਤਾ ਸੀ, ਜਿਸ ਵਿਚ ਉਹ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਵਿਆਹ ਸਮਾਰੋਹ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਬੱਚਿਆਂ ਸਣੇ 5 ਦੀ ਮੌਤ
ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ 'ਚ ਸ਼ੇਰਾ ਮਊ ਦੱਖਣੀ ਇਲਾਕੇ 'ਚ ਸ਼ੁੱਕਰਵਾਰ ਨੂੰ ਸ਼ਾਹਜਹਾਂਪੁਰ-ਲਖਨਊ ਮਾਰਗ 'ਤੇ ਸੜਕ ਹਾਦਸੇ 'ਚ 2 ਬੱਚਿਆਂ ਸਣੇ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਖੇਤਰ ਅਧਿਕਾਰੀ ਸਦਰ ਅਮਿਤ ਚੌਰਸੀਆ ਨੇ ਦੱਸਿਆ ਕਿ ਘਟਨਾ ਸ਼ੁੱਕਰਵਾਰ ਤੜਕੇ ਹੋਈ, ਜਦੋਂ ਪੀੜਤ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਤੋਂ ਬਾਅਦ ਘਰ ਪਰਤ ਰਹੇ ਸਨ।
ਤਲਵੰਡੀ ਭਾਈ ’ਚ ਵੱਡੀ ਵਾਰਦਾਤ, ਆੜ੍ਹਤੀਏ ਦੀ ਦੁਕਾਨ ’ਤੇ ਅੰਨ੍ਹੇਵਾਹ ਚਲਾਈਆਂ ਗੋਲ਼ੀਆਂ, ਇਕ ਦੀ ਮੌਤ
ਅੱਜ ਦੁਪਹਿਰ ਸਮੇਂ ਦਿਨ-ਦਿਹਾੜੇ ਸਥਾਨਕ ਇਕ ਆੜ੍ਹਤ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰਕੇ ਇਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪ੍ਰੇਮ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਤਲਵੰਡੀ ਭਾਈ ਵਜੋਂ ਹੋਈ ਹੈ, ਜੋ ਆਟਾ ਚੱਕੀ ਦਾ ਮਾਲਕ ਸੀ। ਜਿਸ ਦੇ ਪੱਟ ਵਿੱਚ ਗੋਲ਼ੀ ਲੱਗੀ।
ਚੋਰਾਂ ਨੇ ਇਕੋ ਰਾਤ 4 ਘਰਾਂ 'ਚ ਕੀਤੇ ਹੱਥ ਸਾਫ਼, ਦੇਖੋ ਕਿਵੇਂ ਦਿੱਤਾ ਵਾਰਦਾਤ ਨੂੰ ਅੰਜਾਮ
NEXT STORY