ਜਲੰਧਰ (ਬਿਊਰੋ) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ 'ਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਲਈ ਵਚਨਬੱਧ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੁੱਖ ਸਕੱਤਰ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਗਿਆ ਹੈ। ਪੰਜਾਬ ਦੀ ਮਾਨ ਸਰਕਾਰ ਨੇ ਆਈ. ਏ. ਐੱਸ. ਅਧਿਕਾਰੀ ਅਨੁਰਾਗ ਵਰਗਾ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ...
ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਇਸ ਸਕੀਮ ਦਾ ਜਲਦ ਲੈਣ ਲਾਹਾ, ਕਿਤੇ ਆਖ਼ਰੀ ਤਾਰੀਖ਼ ਨਾ ਨਿਕਲ ਜਾਵੇ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ 'ਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਲਈ ਵਚਨਬੱਧ ਹੈ।
ਅਹਿਮ ਖ਼ਬਰ : ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੁੱਖ ਸਕੱਤਰ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਗਿਆ ਹੈ। ਪੰਜਾਬ ਦੀ ਮਾਨ ਸਰਕਾਰ ਨੇ ਆਈ. ਏ. ਐੱਸ. ਅਧਿਕਾਰੀ ਅਨੁਰਾਗ ਵਰਗਾ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਪੰਜਾਬ ਸੂਬੇ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 11 ਲੋਕਾਂ ਦੀ ਮੌਤ
ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 5 ਜ਼ਖ਼ਮੀ ਹੋ ਗਏ। ਮਾਰੇ ਗਏ ਲੋਕ ਨਾਰੋਵਾਲ, ਸਿਆਲਕੋਟ ਅਤੇ ਸ਼ੇਖੂਪੁਰਾ ਦੇ ਸਨ, ਜਿੱਥੇ ਮੋਹਲੇਧਾਰ ਮੀਂਹ ਕਾਰਨ ਇਹ ਘਟਨਾ ਵਾਪਰੀ। ਨਾਰੋਵਾਲ ਪੰਜਾਬ ਸੂਬੇ ਦੇ ਉੱਤਰ-ਪੂਰਬ ਵਿੱਚ ਸਥਿਤ ਇੱਕ ਸ਼ਹਿਰ ਹੈ।
ਜਲੰਧਰ 'ਚ ਵੱਡੀ ਵਾਰਦਾਤ, ਬਸਤੀ ਗੁਜ਼ਾਂ 'ਚ ਕਰਿਆਨਾ ਸਟੋਰ ਮਾਲਕ ਦਾ ਚੜ੍ਹਦੀ ਸਵੇਰ ਕੀਤਾ ਕਤਲ
ਜਲੰਧਰ ਦੇ ਬਸਤੀ ਗੁਜ਼ਾਂ ਦੇ ਮੇਨ ਬਾਜ਼ਾਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਵੇਰੇ ਕਰੀਬ ਸਾਢੇ 6 ਵਜੇ ਲੁਟੇਰਿਆਂ ਨੇ ਕਰਿਆਨਾ ਸਟੋਰ ਦੇ ਮਾਲਕ ਦਾ ਬੇਰਹਿਮੀ ਨਾਲ ਦਾ ਕਤਲ ਕਰ ਦਿੱਤਾ। ਲੁਟੇਰੇ 8 ਹਜ਼ਾਰ ਦੀ ਨਕਦੀ ਵੀ ਲੈ ਕੇ ਫਰਾਰ ਹੋ ਗਏ ਹਨ। ਕਤਲ ਦੀ ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਇਕ ਲੁਟੇਰਾ ਸੀ. ਸੀ. ਟੀ. ਵੀ. ਕੈਮਰੇ ਵਿਚ ਵਿਖਾਈ ਦੇ ਰਿਹਾ ਹੈ। ਉਥੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।
ਜਲੰਧਰ ਸਣੇ ਪੰਜਾਬ ਦੇ 5 ਸ਼ਹਿਰਾਂ ਲਈ CM ਮਾਨ ਵੱਲੋਂ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ
ਸੂਬੇ 'ਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਇਲਟ ਪ੍ਰੋਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਤੋਂ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਤੋਂ ਈ-ਆਟੋ ਸੇਵਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਐੱਸ. ਜੀ. ਪੀ. ਸੀ. ਵਲੋਂ ਇਜਲਾਸ ਦੌਰਾਨ ਲਏ ਫ਼ੈਸਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ
ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ’ਤੇ ਸਿੱਖ ਗੁਰਦੁਆਰਾ ਐਕਟ ਵਿਚ ਸੋਧ ਕੀਤੇ ਜਾਣ ’ਤੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਵਿਵਾਦ ਵੱਧਦਾ ਜਾ ਰਿਹਾ ਹੈ। ਅੱਜ ਜਿੱਥੇ ਐੱਸ. ਜੀ. ਪੀ. ਸੀ. ਨੇ ਇਜਲਾਸ ਦੌਰਾਨ ਸਿੱਖ ਗੁਰਦੁਆਰਾ ਸੋਧ ਐਕਟ ਨੂੰ ਰੱਦ ਕਰ ਦਿੱਤਾ, ਉਥੇ ਹੀ ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਪੰਜਾਬ 'ਚ ਵੱਡਾ ਹਾਦਸਾ : ਮੇਲੇ 'ਚ 30 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗਿਆ ਝੂਲਾ, ਵੀਡੀਓ 'ਚ ਦੇਖੋ ਭਿਆਨਕ ਦ੍ਰਿਸ਼
ਇੱਥੇ ਆਭਾ ਸਿਟੀ ਸੁਕੇਅਰ 'ਚ ਚੱਲ ਰਹੇ ਕਾਰਨੀਵਾਲ ਮੇਲੇ ਦੌਰਾਨ ਵੱਡਾ ਹਾਦਸਾ ਵਾਪਰਿਆ। ਮੇਲੇ 'ਚ ਅਚਾਨਕ ਝੂਲਾ ਡਿੱਗਣ ਕਾਰਨ ਲੋਕਾਂ 'ਚ ਹਾਹਾਕਾਰ ਮਚ ਗਈ। ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਰਿਹਾ। ਜਾਣਕਾਰੀ ਮੁਤਾਬਕ ਕਰੀਬ 30 ਫੁੱਟ ਉੱਚੇ ਚੱਲ ਰਹੇ ਝੂਲੇ 'ਚ ਦਰਜਨਾਂ ਬੱਚੇ ਅਤੇ ਔਰਤਾਂ ਸਵਾਰ ਸਨ, ਜੋ ਵਾਲ-ਵਾਲ ਬਚ ਗਈਆਂ।
ਹੁਣ ਪੰਜਾਬ ਦੇ ਇਸ ਜ਼ਿਲ੍ਹੇ 'ਚ ਖ਼ਤਰਨਾਕ ਵਾਇਰਸ ਦੀ ਦਸਤਕ, ਸਰਕਾਰ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ
ਪੰਜਾਬ 'ਚ ਘੋੜਿਆਂ ਦੀ ਜਾਨਲੇਵਾ ਬਿਮਾਰੀ ਗਲੈਂਡਰਸ ਦਾ ਦਾਇਰਾ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਇਸ ਬਿਮਾਰੀ ਨੇ ਅੰਮ੍ਰਿਤਸਰ 'ਚ ਦਸਤਕ ਦੇ ਦਿੱਤੀ ਹੈ। ਅਜਨਾਲਾ ਤਹਿਸੀਲ ਦੇ ਪਿੰਡ ਤਰੀਨ ਨੂੰ ਬਿਮਾਰੀ ਦਾ ਐਪੀਸੈਂਟਰ ਭਾਵ ਕੇਂਦਰ ਐਲਾਨ ਕੀਤਾ ਗਿਆ ਹੈ, ਜਦੋਂ ਕਿ ਕਰੀਬ 5 ਕਿਲੋਮੀਟਰ ਦਾਇਰੇ ਨੂੰ ਸੰਕ੍ਰਮਿਤ ਖੇਤਰ ਮੰਨਦਿਆਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬਣ ਮੁਟਿਆਰ ਨੇ ਅਮਰੀਕਾ ’ਚ ਚਮਕਾਇਆ ਨਾਂ, ਸਪੈਸ਼ਲ ਈ-ਫੋਰਸ ’ਚ ਹੋਈ ਸ਼ਾਮਲ
NEXT STORY