ਜਲੰਧਰ : ਪੰਜਾਬ ਵਿਚ ਰੇਤ ਮਾਫੀਆ ਨੂੰ ਨੱਥ ਪਾਉਣ ਲਈ ਭਗਵੰਤ ਮਾਨ ਸਰਕਾਰ ਨੇ ਇਕ ਹੋਰ ਅਹਿਮ ਕਦਮ ਚੁੱਕਿਆ ਹੈ। ਮਾਨ ਸਰਕਾਰ ਨੇ ਰੇਤ ਮਾਫ਼ੀਆ ਨੂੰ ਠੱਲ੍ਹ ਪਾਉਣ ਲਈ ਰੇਤਾ-ਬੱਜਰੀ ਦੀ ਢੋਆ-ਢੁਆਈ ਦਾ ਭਾੜਾ ਤੈਅ ਕਰ ਦਿੱਤਾ ਹੈ। ਹੁਣ ਟਰਾਂਸਪੋਰਟਰ ਰੇਤਾ-ਬੱਜਰੀ ਦੀ ਢੋਆ-ਢੁਆਈ ’ਚ ਮਨਮਰਜ਼ੀ ਦੇ ਰੇਟ ਨਹੀਂ ਵਸੂਲ ਸਕਣਗੇ। ਉਥੇ ਹੀ ਸੰਗਰੂਰ ਜ਼ਿਲ੍ਹੇ ਦੀ ਗ੍ਰਾਮ ਪੰਚਾਇਤ ਪਿੰਡ ਝਾੜੋਂ ਦੀ ਸਰਪੰਚ ਚਰਨਜੀਤ ਕੌਰ ਨੇ ਪਿੰਡ ਵਿਚ ਸਿਗਰੇਟ-ਤੰਬਾਕੂ ਵੇਚਣ ਖ਼ਿਲਾਫ਼ ਸਾਂਝੇ ਤੌਰ ’ਤੇ ਮਤਾ ਪਾਸ ਕਰ ਕੇ ਸਖ਼ਤ ਚਿਤਾਵਨੀ ਦਿੱਤੀ ਹੈ, ਜਿਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਉਕਤ ਸਰਪੰਚ ਦੀ ਸ਼ਲਾਘਾ ਕੀਤੀ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ...
ਪੰਜਾਬ ਦੇ ਲੋਕਾਂ ਨੂੰ ਮਿਲੇਗੀ ਸਸਤੀ ਰੇਤਾ-ਬੱਜਰੀ, ਵੱਡਾ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਪੰਜਾਬ ਵਿਚ ਰੇਤ ਮਾਫੀਆ ਨੂੰ ਨੱਥ ਪਾਉਣ ਲਈ ਭਗਵੰਤ ਮਾਨ ਸਰਕਾਰ ਨੇ ਇਕ ਹੋਰ ਅਹਿਮ ਕਦਮ ਚੁੱਕਿਆ ਹੈ। ਮਾਨ ਸਰਕਾਰ ਨੇ ਰੇਤ ਮਾਫ਼ੀਆ ਨੂੰ ਠੱਲ੍ਹ ਪਾਉਣ ਲਈ ਰੇਤਾ-ਬੱਜਰੀ ਦੀ ਢੋਆ-ਢੁਆਈ ਦਾ ਭਾੜਾ ਤੈਅ ਕਰ ਦਿੱਤਾ ਹੈ। ਹੁਣ ਟਰਾਂਸਪੋਰਟਰ ਰੇਤਾ-ਬੱਜਰੀ ਦੀ ਢੋਆ-ਢੁਆਈ ’ਚ ਮਨਮਰਜ਼ੀ ਦੇ ਰੇਟ ਨਹੀਂ ਵਸੂਲ ਸਕਣਗੇ।
ਪਿੰਡ ਝਾੜੋਂ ਦੀ ਪੰਚਾਇਤ ਵੱਲੋਂ ਲਏ ਫ਼ੈਸਲੇ ’ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਆਖੀ ਵੱਡੀ ਗੱਲ
ਸੰਗਰੂਰ ਜ਼ਿਲ੍ਹੇ ਦੀ ਗ੍ਰਾਮ ਪੰਚਾਇਤ ਪਿੰਡ ਝਾੜੋਂ ਦੀ ਸਰਪੰਚ ਚਰਨਜੀਤ ਕੌਰ ਨੇ ਪਿੰਡ ਵਿਚ ਸਿਗਰੇਟ-ਤੰਬਾਕੂ ਵੇਚਣ ਖ਼ਿਲਾਫ਼ ਸਾਂਝੇ ਤੌਰ ’ਤੇ ਮਤਾ ਪਾਸ ਕਰ ਕੇ ਸਖ਼ਤ ਚਿਤਾਵਨੀ ਦਿੱਤੀ ਹੈ, ਜਿਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਉਕਤ ਸਰਪੰਚ ਦੀ ਸ਼ਲਾਘਾ ਕੀਤੀ।
'ਵੀਰ ਬਾਲ ਦਿਵਸ' ਮੌਕੇ ਬੋਲੇ PM ਮੋਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਯਾਦ ਕਰ ਕਹੀਆਂ ਅਹਿਮ ਗੱਲਾਂ
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਵੀਰ ਬਾਲ ਦਿਵਸ' ਸਮਾਗਮ ਅੱਜ ਯਾਨੀ ਕਿ 26 ਦਸੰਬਰ ਨੂੰ ਦਿੱਲੀ ਵਿਖੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿਖੇ ਆਯੋਜਨ ਕੀਤਾ ਗਿਆ ਹੈ। ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਅੱਜ ਦੇ ਦਿਨ ਯਾਦਗਾਰ ਬਣ ਗਿਆ ਹੈ। ਇਸ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਿਰਕਤ ਕੀਤੀ।
ਕੈਨੇਡਾ 'ਚ ਬੱਸ ਪਲਟਣ ਕਾਰਨ ਬਾਬਾ ਬਕਾਲਾ ਸਾਹਿਬ ਦੇ ਨੌਜਵਾਨ ਦੀ ਮੌਤ
ਕ੍ਰਿਸਮਸ ਦੀ ਸ਼ਾਮ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ “ਬਹੁਤ ਬਰਫੀਲੇ” ਹਾਈਵੇਅ ਉੱਤੇ ਇੱਕ ਬੱਸ ਪਲਟਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਉਥੇ ਹੀ ਇਸ ਬੱਸ ਹਾਦਸੇ ਵਿਚ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਵੀ ਸਾਹਮਣੇ ਆਈ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਿੱਲੀ AIIMS 'ਚ ਦਾਖ਼ਲ, ਪ੍ਰਾਈਵੇਟ ਵਾਰਡ 'ਚ ਡਾਕਟਰ ਕਰ ਰਹੇ ਹਨ ਜਾਂਚ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (63) ਨੂੰ ਸੋਮਵਾਰ ਨੂੰ ਦਿੱਲੀ ਏਮਜ਼ 'ਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੀਤਾਰਮਨ ਨੂੰ ਹਸਪਤਾਲ ਦੇ ਪ੍ਰਾਈਵੇਟ ਵਾਰਡ ਵਿੱਚ ਰੱਖਿਆ ਗਿਆ ਸੀ।
CM ਮਾਨ ਦੀ ਅਗਵਾਈ 'ਚ ਪੰਜਾਬ 'ਚ ਅਪਰਾਧ ਦਰ ਘਟੀ, ਪੁਲਸ ਨੇ ਅਪਰਾਧੀਆਂ ਨੂੰ ਕਰੜੇ ਹੱਥੀਂ ਲਿਆ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੁਚੱਜੇ ਪ੍ਰਸ਼ਾਸਨ ਅਤੇ ਡਾਇਰੈਕਟਰ ਜਨਰਲ ਆਫ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਯੋਗ ਨਿਗਰਾਨੀ ਹੇਠ ਪੰਜਾਬ ਵਿੱਚ ਅਪਰਾਧ ਦਰ 'ਚ ਤੇਜ਼ੀ ਨਾਲ ਗਿਰਾਵਟ ਆਈ ਹੈ।
ਹੁਸ਼ਿਆਰਪੁਰ ਵਿਖੇ ਵੱਡੀ ਵਾਰਦਾਤ: ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਬਣੇ ਕਮਰੇ 'ਚੋਂ ਮਿਲੀ ਲਾਸ਼
ਹੁਸ਼ਿਆਰਪੁਰ ਜ਼ਿਲ੍ਹੇ ਦੇ ਹਰਿਆਣਾ ਥਾਣੇ ਅਧੀਨ ਆਉਂਦੇ ਪਿੰਡ ਗੁਆਹੀ ਦੇ ਖੇਤਾਂ ਵਿੱਚ ਸਥਿਤ ਇਕ ਕਮਰੇ ਵਿਚੋਂ ਕਤਲ ਕੀਤੀ ਲਾਸ਼ ਬਰਾਮਦ ਕੀਤੀ ਗਈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੇ ਹਰਿਆਣਾ ਥਾਣੇ ਦੇ ਐੱਸ. ਐੱਚ. ਓ. ਨਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਪੇਂਡੂ ਆਬਾਦੀ ਦੇ ਬਾਹਰਵਾਰ ਮੋਟਰ 'ਤੇ ਕਿਸੇ ਵਿਅਕਤੀ ਦੀ ਲਾਸ਼ ਪਈ ਹੈ।
Big Breaking : ਪੈਰਿਸ 'ਚ ਭੜਕੀ ਹਿੰਸਾ, ਫੂਕ 'ਤੀਆਂ ਗੱਡੀਆਂ, ਕਈ ਥਾਈਂ ਭੰਨ-ਤੋੜ (ਤਸਵੀਰਾਂ)
ਕ੍ਰਿਸਮਿਸ ਦੇ ਦਿਨ ਜਿੱਥੇ ਦੁਨੀਆ ਦੇ ਕੋਨੇ-ਕੋਨੇ 'ਚ ਖੁਸ਼ੀਆਂ ਮਨਾਈਆਂ ਗਈਆਂ ਅਤੇ ਵਿਸ਼ਵ ਸ਼ਾਂਤੀ ਦੀ ਕਾਮਨਾ ਕੀਤੀ ਗਈ, ਉੱਥੇ ਹੀ ਫਰਾਂਸ ਦੇ ਸਭ ਤੋਂ ਵੱਡੇ ਸ਼ਹਿਰ ਅਤੇ ਇਸ ਦੀ ਰਾਜਧਾਨੀ ਪੈਰਿਸ 'ਚ ਅੱਗਜ਼ਨੀ ਹੋ ਰਹੀ ਹੈ ਅਤੇ ਗੋਲੀਆਂ ਚੱਲੀਆਂ।
ਦੁਬਈ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ
ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਖੇੜੀ ਖੁਰਦ ਦੇ ਇਕ ਨੌਜਵਾਨ ਦੀ ਦੁਬਈ ਦੇ ਸ਼ਹਿਰ ਆਬੂਧਾਬੀ ਵਿਖੇ ਸੜਕ ਹਾਦਸੇ ’ਚ ਦੁੱਖਦਾਈ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਕੇਂਦਰ ਸਰਕਾਰ ਨੂੰ ਹਿਲਾਉਣ ਵਾਲਾ ਕਿਸਾਨ ਅੰਦੋਲਨ ਸਕੂਲਾਂ ਦੇ ਪਾਠਕ੍ਰਮ ’ਚ ਸ਼ਾਮਲ ਕਰਨ ਦੀ ਤਿਆਰੀ
ਕੇਂਦਰ ਸਰਕਾਰ ਦੀ ਜੜ੍ਹਾਂ ਹਿਲਾਉਣ ਵਾਲੇ ਲਗਭਗ ਡੇਢ ਸਾਲ ਤੱਕ ਚੱਲੇ ਕਿਸਾਨ ਅੰਦੋਲਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਸਕੂਲਾਂ ਦੇ ਪਾਠਕ੍ਰਮ ਵਿਚ ਸ਼ਾਮਲ ਕਰਨ ਦੀ ਯੋਜਨਾ ਬਣਾ ਰਿਹਾ ਹੈ। ਦਰਅਸਲ ਅਧਿਆਪਕ ਐਸੋਸੀਏਸ਼ਨਾਂ ਲੰਮੇ ਸਮੇਂ ਤੋਂ ਇਸ ਸੰਘਰਸ਼ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਹੀਆਂ ਹਨ।
ਮੋਗਾ ’ਚ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ
NEXT STORY