ਜਲੰਧਰ - ਅੱਜ ਪੰਜਾਬ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਰਾਜ ਦੇ ਪੈਨਸ਼ਨਰਾਂ ਨੂੰ ਅਕਤੂਬਰ ਮਹੀਨੇ ਦੀ ਪੈਨਸ਼ਨ ਮਿਤੀ 30 ਅਕਤੂਬਰ 2024 ਨੂੰ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ । ਉੱਥੇ ਹੀ ਜੇਕਰ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਭਾਰਤ ਅਤੇ ਕੈਨੇਡਾ ਦਰਮਿਆਨ ਵਧਦੇ ਤਣਾਅ ਤੋਂ ਬਾਅਦ ਦੇਸ਼ ਪਰਤੇ ਡਿਪਲੋਮੈਟ ਸੰਜੇ ਵਰਮਾ ਨੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਖਾਲਿਸਤਾਨੀ ਪ੍ਰਭਾਵ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਪੜ੍ਹੋ ਅੱਜ ਦੀਆਂ ਟੌਪ-10 ਖਬਰਾਂ...
1. ਦੀਵਾਲੀ ਤੋਂ ਪਹਿਲਾਂ 3 ਘਰਾਂ 'ਚ ਪਏ ਵੈਣ, ਬੁਝਾਰਤ ਬਣਿਆ ਮਾਮਲਾ
ਅੰਮ੍ਰਿਤਸਰ- ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ 'ਤੇ ਮੋਟਰਸਾਈਕਲ ਅਤੇ ਸਕਾਰਪੀਓ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਦੀਵਾਲੀ ਤੋਂ ਪਹਿਲਾਂ 3 ਘਰਾਂ 'ਚ ਪਏ ਵੈਣ, ਬੁਝਾਰਤ ਬਣਿਆ ਮਾਮਲਾ
2. ਮਾਨ ਦੇ ਮੰਤਰੀ ਦੀ ਵੱਡੀ ਕਾਰਵਾਈ, ਪੀ. ਐੱਸ. ਪੀ. ਸੀ. ਐੱਲ. ਦੇ ਅਫ਼ਸਰ 'ਤੇ ਡਿੱਗੀ ਗਾਜ
ਚੰਡੀਗੜ੍ਹ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜੀਨੀਅਰ (ਜੇ.ਈ) ਗੁਰਮੀਤ ਸਿੰਘ ਨੂੰ ਉਸ ਵੱਲੋਂ ਆਪਣੇ ਫਰਜ਼ ਅਦਾ ਕਰਨ ਵਿਚ ਕੀਤੀਆਂ ਗਈਆਂ ਅਣਗਹਿਲੀਆਂ ਅਤੇ ਬੇਨਿਯਮੀਆਂ ਕਾਰਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁਅੱਤਲ ਕੀਤੇ ਜੇ.ਈ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਬਰੀਵਾਲਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਹਰੀਕੇ ਕਲਾਂ ਤੋਂ ਆਸਾ ਬੁੱਟਰ ਰੋਡ 'ਤੇ ਖੇਤਾਂ ਵਿਚ ਖੁੱਲ੍ਹੇ ਸਥਾਨ ਵਿਚ ਘਰੇਲੂ ਕੁਨੈਕਸ਼ਨ ਅਤੇ ਪੀ.ਐੱਸ.ਪੀ.ਸੀ.ਐੱਲ ਦੇ ਨਿਯਮਾਂ ਦੇ ਉਲਟ 300 ਯੂਨਿਟਾਂ ਦੀ ਮੁਫਤ ਸਹੂਲਤ ਦੇਣ ਲਈ 24 ਘੰਟੇ ਸਪਲਾਈ ਲਾਈਨ 'ਤੇ ਨਵਾਂ 11 ਕੇ.ਵੀ. ਟਰਾਂਸਫਾਰਮਰ ਲਗਾ ਦਿੱਤਾ। ਮੁੱਢਲੀ ਜਾਂਚ ਅਨੁਸਾਰ ਇਹ ਘਰੇਲੂ ਕੁਨੈਕਸ਼ਨ ਰਸੋਈ, ਗੁਸਲਖਾਨੇ ਜਾਂ ਚਾਰਦੀਵਾਰੀ ਤੋਂ ਬਿਨਾਂ ਇਕ ਕਮਰੇ ਵਾਲੀ ਖੁੱਲੀ ਜਗ੍ਹਾ ਵਿਚ ਜਾਰੀ ਕੀਤਾ ਜਾਣਾ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਮਾਨ ਦੇ ਮੰਤਰੀ ਦੀ ਵੱਡੀ ਕਾਰਵਾਈ, ਪੀ. ਐੱਸ. ਪੀ. ਸੀ. ਐੱਲ. ਦੇ ਅਫ਼ਸਰ 'ਤੇ ਡਿੱਗੀ ਗਾਜ
3. ਪੰਜਾਬ ਸਰਕਾਰ ਦਾ ਸੂਬੇ ਦੇ ਪੈਨਸ਼ਨ ਧਾਰਕਾਂ ਦੇ ਹੱਕ 'ਚ ਵੱਡਾ ਫ਼ੈਸਲਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਰਾਜ ਦੇ ਪੈਨਸ਼ਨਰਾਂ ਨੂੰ ਅਕਤੂਬਰ ਮਹੀਨੇ ਦੀ ਪੈਨਸ਼ਨ ਮਿਤੀ 30 ਅਕਤੂਬਰ 2024 ਨੂੰ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਸਮੂਹ ਪੈਨਸ਼ਨ ਡਿਸਬਰਸਿੰਗ ਬੈਂਕਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ ਸਰਕਾਰ ਦਾ ਸੂਬੇ ਦੇ ਪੈਨਸ਼ਨ ਧਾਰਕਾਂ ਦੇ ਹੱਕ 'ਚ ਵੱਡਾ ਫ਼ੈਸਲਾ
4. MP ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਸਣੇ 2 ਹੋਰ ਨੌਜਵਾਨਾਂ ਨੂੰ ਲਿਆ ਪ੍ਰੋਡਕਸ਼ਨ ਵਾਰੰਟ ’ਤੇ, ਜਾਣੋ ਪੂਰਾ ਮਾਮਲਾ
ਜਲੰਧਰ (ਵਰੁਣ)–ਬੰਬੀਹਾ ਅਤੇ ਕੌਸ਼ਲ ਗੈਂਗ ਦੇ ਗੁਰਗੇ ਫੜੇ ਜਾਣ ਦੇ ਮਾਮਲੇ ’ਚ ਪੁਲਸ ਗੈਂਗ ਨੂੰ ਹਥਿਆਰ ਸਪਲਾਈ ਦੇ ਨਾਲ-ਨਾਲ ਟਾਰਗੈੱਟ ਕਿਲਿੰਗ ਦਾ ਆਰਡਰ ਦੇਣ ਵਾਲੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਰਹੇ ਗੁਰਭੇਜ ਸਿੰਘ ਅਤੇ ਉਸ ਦੇ 2 ਹੋਰ ਸਾਥੀਆਂ ਨੂੰ ਪੁਲਸ ਪ੍ਰੋਡਕਸ਼ਨ ਵਾਰੰਟ ’ਤੇ ਲਿਆਈ ਹੈ। ਗੁਰਭੇਜ ਸਿੰਘ ਸਮੇਤ ਉਸ ਦੇ ਸਾਥੀ ਕਾਲੂ ਅਤੇ ਆਕਾਸ਼ ਲੱਕੀ ਨੂੰ ਅਦਾਲਤ ਵਿਚ ਪੇਸ਼ ਕਰਕੇ ਸੀ. ਆਈ. ਏ. ਸਟਾਫ਼ ਨੇ ਉਨ੍ਹਾਂ ਨੂੰ 2 ਦਿਨ ਦੇ ਰਿਮਾਂਡ ’ਤੇ ਲਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- MP ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਸਣੇ 2 ਹੋਰ ਨੌਜਵਾਨਾਂ ਨੂੰ ਲਿਆ ਪ੍ਰੋਡਕਸ਼ਨ ਵਾਰੰਟ ’ਤੇ, ਜਾਣੋ ਪੂਰਾ ਮਾਮਲਾ
5. ਆਧਾਰ ਕਾਰਡ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ 'ਆਧਾਰ ਕਾਰਡ' ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਆਧਾਰ ਕਾਰਡ 'ਜਨਮ ਤਾਰੀਖ਼' ਦਾ ਅਧਿਕਾਰਤ ਸਬੂਤ ਨਹੀਂ ਹੈ। ਜਸਟਿਸ ਸੰਜੇ ਕਰੋਲ ਅਤੇ ਉਜਲ ਭੁਈਆਂ ਦੀ ਬੈਂਚ ਨੇ ਸਰੋਜ ਅਤੇ ਹੋਰ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫੈਸਲੇ ਵਿਰੁੱਧ ਅਪੀਲ ਸਵੀਕਾਰ ਕਰ ਲਈ, ਜਿਸ 'ਚ ਆਧਾਰ ਕਾਰਡ 'ਚ ਦਰਜ ਜਨਮ ਤਾਰੀਖ਼ ਦੇ ਆਧਾਰ 'ਤੇ ਸੜਕ ਹਾਦਸੇ 'ਚ ਮੌਤ ਹੋਣ 'ਤੇ ਉਨ੍ਹਾਂ ਨੂੰ ਦਿੱਤੇ ਜਾਣ ਵਾਲ ਮੁਆਵਜ਼ੇ ਨੂੰ ਘੱਟ ਕਰ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ ਮ੍ਰਿਤਕ ਦੀ ਉਮਰ ਨਿਰਧਾਰਤ ਕਰਨ ਅਤੇ ਸਕੂਲ ਛੱਡਣ ਦੇ ਸਰਟੀਫਿਕੇਟ ਦੇ ਆਧਾਰ 'ਤੇ ਮ੍ਰਿਤਕ ਦੀ ਉਮਰ ਤੈਅ ਕਰਨ ਅਤੇ ਮੁਆਵਜ਼ਾ ਤੈਅ ਕਰਨ ਦੇ ਆਦੇਸ਼ ਨੂੰ ਬਰਕਰਾਰ ਰੱਖਿਆ। ਬੈਂਚ ਨੇ ਭਾਰਤੀ ਵਿਸ਼ੇਸ਼ ਪਛਾਣ ਅਥਾਰਟੀ (ਯੂ.ਆਈ.ਡੀ.ਏ.ਆਈ.) ਵਲੋਂ ਜਾਰੀ ਇਕ ਸਰਕੂਲਰ ਦਾ ਹਵਾਲਾ ਦਿੱਤਾ। ਇਸ ਦੇ ਨਾਲ ਹੀ ਇਕ ਵਿਧਾਨਿਕ ਵਿਵਸਥਾ ਦਾ ਵੀ ਜ਼ਿਕਰ ਕੀਤਾ ਗਿਆ ਸੀ, ਜਿਸ 'ਚ ਸਕੂਲ ਛੱਡਣ ਦੇ ਸਰਟੀਫਿਟੇਕ ਨੂੰ ਜਨਮ ਤਾਰੀਖ਼ ਦਾ ਪ੍ਰਮਾਣਿਕ ਪ੍ਰਮਾਣ ਕਰਾਰ ਦਿੱਤਾ ਗਿਆ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਆਧਾਰ ਕਾਰਡ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਆਖ਼ੀ ਇਹ ਗੱਲ
6. ਮੋਦੀ ਸਰਕਾਰ ਦਾ ਤੋਹਫ਼ਾ, 2 ਰੇਲਵੇ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਮੋਦੀ ਕੈਬਨਿਟ ਨੇ ਰੇਲਵੇ ਦੇ ਦੋ ਵੱਡੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਬਿਹਾਰ ਨੂੰ ਕਵਰ ਕਰੇਗਾ। ਇਨ੍ਹਾਂ ਪ੍ਰਾਜੈਕਟਾਂ ਵਿਚ ਕੁੱਲ 6,798 ਕਰੋੜ ਰੁਪਏ ਦੀ ਲਾਗਤ ਆਵੇਗੀ। ਪ੍ਰਾਜੈਕਟਾਂ ਦਾ ਉਦੇਸ਼ ਬਿਹਾਰ ਅਤੇ ਆਂਧਰਾ ਪ੍ਰਦੇਸ਼ ਵਿਚ ਸੰਪਰਕ ਨੂੰ ਬਿਹਤਰ ਬਣਾਉਣਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਵਿਚ ਆਰਥਿਕ ਮਾਮਲਿਆਂ ਦੀ ਕੇਂਦਰੀ ਕੈਬਨਿਟ ਕਮੇਟੀ ਨੇ ਬਿਹਾਰ 'ਚ ਨਰਕਟਿਆਗੰਜ-ਰਕਸੌਲ-ਸੀਤਾਮੜੀ-ਦਰਭੰਗਾ ਅਤੇ ਸੀਤਾਮੜੀ-ਮੁਜ਼ੱਫਰਪੁਰ ਰੇਲਵੇ ਸੈਕਸ਼ਨਾਂ ਦੇ 256 ਕਿਲੋਮੀਟਰ ਲੰਬੇ ਦੋਹਰੀਕਰਨ ਅਤੇ ਅਮਰਾਵਤੀ ਰਾਹੀਂ ਏਰੁਪਾਲੇਮ ਅਤੇ ਨਮਬਰੂ ਦੇ ਵਿਚਕਾਰ 57 ਕਿਲੋਮੀਟਰ ਲੰਬੀ ਨਵੀਂ ਲਾਈਨ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਮੋਦੀ ਸਰਕਾਰ ਦਾ ਤੋਹਫ਼ਾ, 2 ਰੇਲਵੇ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ
7. Trudeau ਨੇ PM ਅਹੁਦਾ ਛੱਡਣ ਤੋਂ ਕੀਤਾ ਇਨਕਾਰ, ਲੜਨਗੇ ਚੋਣਾਂ
ਟੋਰਾਂਟੋ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਪਾਰਟੀ ਦੇ ਸੰਸਦ ਮੈਂਬਰਾਂ ਦੀ ਨਾਰਾਜ਼ਗੀ ਦੇ ਬਾਵਜੂਦ ਆਉਣ ਵਾਲੀਆਂ ਚੋਣਾਂ ਵਿੱਚ ਲਿਬਰਲ ਪਾਰਟੀ ਦੀ ਅਗਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਦਰਅਸਲ, ਲਿਬਰਲ ਪਾਰਟੀ ਦੇ ਕਈ ਸੰਸਦ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਜਸਟਿਨ ਟਰੂਡੋ ਨੂੰ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਅਹੁਦਾ ਛੱਡ ਦੇਣਾ ਚਾਹੀਦਾ ਹੈ ਅਤੇ ਅਗਲੇ ਪ੍ਰਧਾਨ ਮੰਤਰੀ ਅਹੁਦੇ ਲਈ ਚੋਣ ਨਹੀਂ ਲੜਨੀ ਚਾਹੀਦੀ। ਸੰਸਦ ਮੈਂਬਰਾਂ ਦਾ ਮੰਨਣਾ ਹੈ ਕਿ ਟਰੂਡੋ ਸਰਕਾਰ ਖ਼ਿਲਾਫ਼ ਲੋਕਾਂ ਵਿੱਚ ਭਾਰੀ ਰੋਸ ਹੈ। ਹਾਲਾਂਕਿ ਹੁਣ ਟਰੂਡੋ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਟਰੂਡੋ ਦੇ ਇਸ ਐਲਾਨ 'ਤੇ ਉਨ੍ਹਾਂ ਦੀ ਪਾਰਟੀ ਦੇ ਇਕ ਸੰਸਦ ਮੈਂਬਰ ਨੇ ਨਿਰਾਸ਼ਾ ਪ੍ਰਗਟਾਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-Trudeau ਨੇ PM ਅਹੁਦਾ ਛੱਡਣ ਤੋਂ ਕੀਤਾ ਇਨਕਾਰ, ਲੜਨਗੇ ਚੋਣਾਂ
8. ਕੈਨੇਡਾ ਤੋਂ ਪਰਤੇ ਸੰਜੇ ਵਰਮਾ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਦੀ ਅਪੀਲ, ਦੱਸੀ ਸੱਚਾਈ
ਨਵੀਂ ਦਿੱਲੀ- ਭਾਰਤ ਅਤੇ ਕੈਨੇਡਾ ਦਰਮਿਆਨ ਵਧਦੇ ਤਣਾਅ ਤੋਂ ਬਾਅਦ ਦੇਸ਼ ਪਰਤੇ ਡਿਪਲੋਮੈਟ ਸੰਜੇ ਵਰਮਾ ਨੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਖਾਲਿਸਤਾਨੀ ਪ੍ਰਭਾਵ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਬਾਰੇ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਖਾਲਿਸਤਾਨੀ ਦਹਿਸ਼ਤਗਰਦਾਂ ਅਤੇ ਕੱਟੜਪੰਥੀਆਂ ਵੱਲੋਂ ਕੱਟੜਪੰਥੀ ਬਣਾਉਣ ਦੀਆਂ ਕੋਸ਼ਿਸ਼ਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਵਰਮਾ ਨੇ ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਬੇਨਤੀ ਕੀਤੀ ਜਿਨ੍ਹਾਂ ਦੇ ਬੱਚੇ ਕੈਨੇਡਾ ਵਿੱਚ ਰਹਿੰਦੇ ਹਨ, ਉਹ ਆਪਣੇ ਬੱਚਿਆਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ, ਉਨ੍ਹਾਂ ਦੀ ਸਥਿਤੀ ਨੂੰ ਸਮਝਣ ਦੀ ਕੋਸ਼ਿਸ਼ ਕਰਨ ਅਤੇ ਉਨ੍ਹਾਂ ਨੂੰ ਗ਼ਲਤ ਫ਼ੈਸਲੇ ਲੈਣ ਤੋਂ ਰੋਕਣ ਦੀ ਕੋਸ਼ਿਸ਼ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੈਨੇਡਾ ਵਿੱਚ ਪੜ੍ਹਨ ਦੀ ਉਮੀਦ ਰੱਖਣ ਵਾਲੇ ਭਾਰਤੀਆਂ ਨੂੰ ਦੋ ਵਾਰ ਸੋਚਣਾ ਚਾਹੀਦਾ ਹੈ ਕਿਉਂਕਿ ਬਹੁਤ ਸਾਰੇ ਵਿਦਿਆਰਥੀ ਲੱਖਾਂ ਰੁਪਏ ਖਰਚਣ ਦੇ ਬਾਵਜੂਦ ਨੌਕਰੀ ਦੀ ਸੰਭਾਵਨਾ ਤੋਂ ਬਿਨਾਂ ਘਟੀਆ ਕਾਲਜਾਂ ਵਿੱਚ ਜਾ ਚੁੱਕੇ ਹਨ, ਨਤੀਜੇ ਵਜੋਂ ਡਿਪਰੈਸ਼ਨ ਦੇ ਸ਼ਿਕਾਰ ਹੋ ਰਹੇ ਹਨ ਅਤੇ ਖੁਦਕੁਸ਼ੀ ਕਰ ਰਹੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਕੈਨੇਡਾ ਤੋਂ ਪਰਤੇ ਸੰਜੇ ਵਰਮਾ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਦੀ ਅਪੀਲ, ਦੱਸੀ ਸੱਚਾਈ
9. ਭਾਰਤ ਪਰਤਣ ’ਤੇ ਬੋਲੇ ਡਿਪਲੋਮੈਟ ਸੰਜੇ ਵਰਮਾ; ਕੈਨੇਡਾ ਨੇ ਭਾਰਤ ਦੀ ਪਿੱਠ ’ਚ ਮਾਰਿਆ ਛੁਰਾ
ਨਵੀਂ ਦਿੱਲੀ (ਭਾਸ਼ਾ)- ਕੈਨੇਡਾ ਦੇ ਵਿਵਹਾਰ ਨੂੰ ਬਹੁਤ ਹੀ ਘਟੀਆ ਦੱਸਦੇ ਹੋਏ ਉੱਥੋਂ ਵਾਪਸ ਬੁਲਾਏ ਗਏ ਭਾਰਤ ਦੇ ਡਿਪਲੋਮੈਟ ਸੰਜੇ ਵਰਮਾ ਨੇ ਕਿਹਾ ਕਿ ਅਜਿਹੇ ਦੇਸ਼ ਨੇ, ਜਿਸ ਨੂੰ ਅਸੀਂ ਦੋਸਤਾਨਾ ਲੋਕਤੰਤਰਿਕ ਦੇਸ਼ ਮੰਨਦੇ ਹਾਂ, ਭਾਰਤ ਦੀ ਪਿੱਠ ’ਚ ਛੁਰਾ ਮਾਰਿਆ ਅਤੇ ਸਭ ਤੋਂ ਜ਼ਿਆਦਾ ਗੈਰ-ਪੇਸ਼ੇਵਰ ਰਵੱਈਆ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਮੁੱਠੀ ਭਰ ਖਾਲਿਸਤਾਨ ਹਮਾਇਤੀਆਂ ਨੇ ਇਸ ਵਿਚਾਰਧਾਰਾ ਨੂੰ ਇਕ ਅਪਰਾਧਿਕ ਅਦਾਰਾ ਬਣਾ ਦਿੱਤਾ ਹੈ, ਜੋ ਮਨੁੱਖੀ ਅਤੇ ਹਥਿਆਰ ਸਮੱਗਲਿੰਗ ਵਰਗੀਆਂ ਅਨੇਕਾਂ ਸਰਗਰਮੀਆਂ ’ਚ ਸ਼ਾਮਲ ਹਨ ਅਤੇ ਇਸ ਸਭ ਦੇ ਬਾਵਜੂਦ ਕੈਨੇਡਾ ਦੇ ਅਧਿਕਾਰੀਆਂ ਨੇ ਅੱਖਾਂ ਬੰਦ ਕਰ ਰੱਖੀਆਂ ਹਨ, ਕਿਉਂਕਿ ਅਜਿਹੇ ਕੱਟੜਪੰਥੀ ਸਥਾਨਕ ਨੇਤਾਵਾਂ ਲਈ ਵੋਟ ਬੈਂਕ ਹੁੰਦੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਭਾਰਤ ਪਰਤਣ ’ਤੇ ਬੋਲੇ ਡਿਪਲੋਮੈਟ ਸੰਜੇ ਵਰਮਾ; ਕੈਨੇਡਾ ਨੇ ਭਾਰਤ ਦੀ ਪਿੱਠ ’ਚ ਮਾਰਿਆ ਛੁਰਾ
10. Ratan Tata ਦੀ ਵਸੀਅਤ ਦਾ ਵੱਡਾ ਖ਼ੁਲਾਸਾ, ਕੁੱਤੇ ਨੂੰ ਵੀ ਮਿਲੇਗਾ ਕੰਪਨੀ 'ਚੋਂ ਹਿੱਸਾ
ਮੁੰਬਈ - ਕਈ ਸਾਲਾਂ ਤੱਕ ਟਾਟਾ ਗਰੁੱਪ ਦੀ ਅਗਵਾਈ ਕਰਨ ਵਾਲੇ ਰਤਨ ਟਾਟਾ ਦਾ ਹਾਲ ਹੀ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਆਪਣੇ ਪਿੱਛੇ ਲਗਭਗ 10,000 ਕਰੋੜ ਰੁਪਏ ਦੀ ਜਾਇਦਾਦ ਛੱਡੀ ਹੈ, ਜਿਸ ਵਿਚ ਅਲੀਬਾਗ ਵਿੱਚ ਇੱਕ ਬੰਗਲਾ, ਮੁੰਬਈ ਦੇ ਜੁਹੂ ਵਿੱਚ ਇੱਕ ਘਰ, 350 ਕਰੋੜ ਰੁਪਏ ਦੀ ਇੱਕ ਐਫਡੀ ਅਤੇ ਟਾਟਾ ਗਰੁੱਪ ਹੋਲਡਿੰਗ ਕੰਪਨੀ ਵਿੱਚ 0.83% ਹਿੱਸੇਦਾਰੀ ਸ਼ਾਮਲ ਹੈ। ਉਸ ਨੇ ਆਪਣੀ ਵਸੀਅਤ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਚਾਰ ਲੋਕਾਂ ਨੂੰ ਦਿੱਤੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-Ratan Tata ਦੀ ਵਸੀਅਤ ਦਾ ਵੱਡਾ ਖ਼ੁਲਾਸਾ, ਕੁੱਤੇ ਨੂੰ ਵੀ ਮਿਲੇਗਾ ਕੰਪਨੀ 'ਚੋਂ ਹਿੱਸਾ
ਬੀਬੀ ਜਗੀਰ ਕੌਰ ਦਾ ਵੱਡਾ ਬਿਆਨ, 'SGPC ਨੂੰ ਇਕ ਕੰਪਨੀ ਵਾਂਗ ਚਲਾ ਰਹੇ ਨੇ ਸਿਆਸੀ ਲੋਕ'
NEXT STORY