ਜਲੰਧਰ - ਅੱਜ ਪੰਜਾਬ ’ਚ ਸਰਕਾਰ ਵੱਲੋਂ ਛੇਤੀ ਹੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਖੁਸ਼ਖਬਰੀ ਦੇਣ ਦੀ ਤਿਆਰੀ ਕਰ ਰਹੀ ਹੈ। ਉੱਥੇ ਹੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਬਾਰੇ ਸੇਵਾ ਜਾਂ ਸਜ਼ਾ ਦਾ ਫ਼ੈਸਲਾ ਛੇਤੀ ਹੀ ਲਿਆ ਜਾ ਸਕਦਾ ਹੈ। ਜੇਕਰ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਮੁਸ਼ਕਲਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹੈ। ਹੁਣ ਕਿਊਬਿਕ ਦੀ ਇਕ ਰਾਸ਼ਟਰਵਾਦੀ ਪਾਰਟੀ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਘੱਟ ਗਿਣਤੀ ਸਰਕਾਰ ਨੂੰ ਡੇਗਣ ਲਈ ਕੈਨੇਡਾ ਦੀ ਸੰਸਦ ਵਿੱਚ ਹੋਰ ਵਿਰੋਧੀ ਪਾਰਟੀਆਂ ਨਾਲ ਮਿਲ ਕੇ ਕੰਮ ਕਰੇਗੀ। ਇਸ ਦੇ ਨਾਲ ਪੜ੍ਹਦੇ ਹਾਂ ਅੱਜ ਦੀਆਂ ਟੌਪ-10 ਖਬਰਾਂ
1. ਇਨ੍ਹਾਂ ਮੁਲਾਜ਼ਮਾਂ ਨੂੰ ਛੇਤੀ ਹੀ Good News ਦੇਵੇਗੀ ਪੰਜਾਬ ਸਰਕਾਰ
ਚੰਡੀਗੜ੍ਹ (ਅੰਕੁਰ)- ਪੰਜਾਬ ਸਰਕਾਰ ਵੱਲੋਂ ਛੇਤੀ ਹੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਖ਼ੁਸ਼ਖ਼ਬਰੀ ਦੇਣ ਦੀ ਤਿਆਰੀ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਛੇਤੀ ਤੋਂ ਛੇਤੀ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਕੇਸ ਕੈਬਨਿਟ ਦੀ ਪ੍ਰਵਾਨਗੀ ਲਈ ਭੇਜਿਆ ਜਾ ਸਕੇ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਇਨ੍ਹਾਂ ਮੁਲਾਜ਼ਮਾਂ ਨੂੰ ਛੇਤੀ ਹੀ Good News ਦੇਵੇਗੀ ਪੰਜਾਬ ਸਰਕਾਰ
2. ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਸਖ਼ਤ ਹੁਕਮ ਜਾਰੀ
ਚੰਡੀਗੜ੍ਹ: ਬਿਕਰਮ ਸਿੰਘ ਮਜੀਠੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਦਿੱਤੇ ਗਏ ਬਿਆਨਾਂ 'ਤੇ ਅਦਾਲਤ ਨੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਮਜੀਠੀਆ ਨੂੰ ਸਮੂਹ ਜਨਤਕ ਪਲੇਟਫਾਰਮਾਂ 'ਤੇ ਰਾਜਬੀਰ ਸਿੰਘ ਦੇ ਖ਼ਿਲਾਫ਼ ਬਿਆਨ ਦੇਣ ਤੋਂ ਤੁਰੰਤ ਰੋਕ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਅਜਿਹੇ ਬਿਨ ਰਾਜਬੀਰ ਸਿੰਘ ਦੀ ਅਕਸ ਨੂੰ ਨੁਕਸਾਨ ਪਹੁੰਚਾ ਰਹੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਸਖ਼ਤ ਹੁਕਮ ਜਾਰੀ
3. ਜਥੇਦਾਰ ਵੱਲੋਂ ਸੁਖਬੀਰ ਬਾਦਲ ਬਾਰੇ ਛੇਤੀ ਹੀ ਸੁਣਾਇਆ ਜਾ ਸਕਦੈ ਫ਼ੈਸਲਾ
ਲੁਧਿਆਣਾ (ਮੁੱਲਾਂਪੁਰੀ)- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਬਾਰੇ ਸੇਵਾ ਜਾਂ ਸਜ਼ਾ ਦਾ ਫ਼ੈਸਲਾ ਛੇਤੀ ਹੀ ਲਿਆ ਜਾ ਸਕਦਾ ਹੈ। ਜਥੇਦਾਰ ਸਾਹਿਬ ਨਵੰਬਰ ਦੇ ਪਹਿਲੇ ਹਫ਼ਤੇ ਮੀਟਿੰਗ ਬੁਲਾ ਕੇ ਕਿਸੇ ਵੇਲੇ ਵੀ ਸੁਣਾ ਸਕਦੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਜਥੇਦਾਰ ਵੱਲੋਂ ਸੁਖਬੀਰ ਬਾਦਲ ਬਾਰੇ ਛੇਤੀ ਹੀ ਸੁਣਾਇਆ ਜਾ ਸਕਦੈ ਫ਼ੈਸਲਾ
4. ਚੰਡੀਗੜ੍ਹ ਪੁਲਸ ਵਲੋਂ 'ਆਪ' ਵਰਕਰਾਂ 'ਤੇ ਪਾਣੀ ਦੀਆਂ ਵਾਛੜਾਂ, ਦੇਖੋ ਮੌਕੇ ਦੇ ਹਾਲਾਤ
ਚੰਡੀਗੜ੍ਹ : ਪੰਜਾਬ 'ਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸਿਆਸਤ ਭਖ ਗਈ ਹੈ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਅੱਜ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਚੰਡੀਗੜ੍ਹ 'ਚ ਪੰਜਾਬ ਭਾਜਪਾ ਦੇ ਦਫ਼ਤਰ ਬਾਹਰ ਪਾਰਟੀ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਚੰਡੀਗੜ੍ਹ ਪੁਲਸ ਵਲੋਂ 'ਆਪ' ਵਰਕਰਾਂ 'ਤੇ ਪਾਣੀ ਦੀਆਂ ਵਾਛੜਾਂ, ਦੇਖੋ ਮੌਕੇ ਦੇ ਹਾਲਾਤ (ਵੀਡੀਓ)
5. ਵੱਡੀ ਖ਼ਬਰ : ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ
ਨਵੀਂ ਦਿੱਲੀ : ਦੀਵਾਲੀ ਦੇ ਤਿਉਹਾਰ ਮੌਕੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੀਵਾਲੀ ਤੋਂ ਪਹਿਲਾਂ ਲੋਕਾਂ ਨੂੰ ਰਾਹਤ ਦਿੰਦੇ ਹੋਏ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕਰ ਦਿੱਤੀ ਗਈ ਹੈ। ਇਨ੍ਹਾਂ ਕੀਮਤਾਂ ਵਿਚ 12 ਤੋਂ 15 ਪੈਸੇ ਤੱਕ ਦੀ ਕਟੌਤੀ ਕੀਤੀ ਗਈ ਹੈ। ਅੱਜ ਜਲੰਧਰ 'ਚ ਪੈਟਰੋਲ ਦੀ ਕੀਮਤ 96.81 ਰੁਪਏ ਪ੍ਰਤੀ ਲੀਟਰ ਹੈ। ਪਿਛਲੇ 10 ਦਿਨਾਂ 'ਚ ਜਲੰਧਰ 'ਚ ਪੈਟਰੋਲ ਦੀ ਕੀਮਤ 97.05 ਰੁਪਏ ਪ੍ਰਤੀ ਲੀਟਰ ਤੋਂ ਘਟ ਕੇ 96.81 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜੇਕਰ ਅਸੀਂ ਪਿਛਲੇ ਮਹੀਨੇ ਦੀ ਕੀਮਤ ਦੀ ਅੱਜ ਦੀ ਕੀਮਤ ਨਾਲ ਤੁਲਨਾ ਕਰੀਏ, ਤਾਂ ਕੀਮਤ 0.24 ਫ਼ੀਸਦੀ ਤੱਕ ਘੱਟ ਗਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਵੱਡੀ ਖ਼ਬਰ : ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ
6. ਹਾਦਸੇ ਦਾ ਸ਼ਿਕਾਰ ਹੋਈ ਪੁਲਸ ਮੁਲਾਜ਼ਮਾਂ ਨਾਲ ਭਰੀ ਬੱਸ
ਬਲੀਆ- ਸਪੈਸ਼ਲ ਆਰਮਡ ਪੁਲਸ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਮੰਗਲਵਾਰ ਦੇਰ ਰਾਤ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿਚ 29 ਜਵਾਨ ਜ਼ਖ਼ਮੀ ਹੋ ਗਏ। ਪੁਲਸ ਸੁਪਰਡੈਂਟ ਵਿਕਰਾਂਤ ਵੀਰ ਨੇ ਬੁੱਧਵਾਰ ਨੂੰ ਦੱਸਿਆ ਕਿ ਬਿਹਾਰ ਸਪੈਸ਼ਲ ਆਰਮਡ ਪੁਲਸ ਦੀ 18ਵੀਂ ਬਟਾਲੀਅਨ ਦੀ ਟੁਕੜੀ ਦੇ ਜਵਾਨ ਮੰਗਲਵਾਰ ਨੂੰ ਦੀਵਾਲੀ ਅਤੇ ਛਠ ਤਿਉਹਾਰ ਦੇ ਮੱਦੇਨਜ਼ਰ ਸ਼ਾਤੀ ਵਿਵਸਥਾ ਸਬੰਧੀ ਡਿਊਟੀ ਲਈ ਬਿਹਾਰ ਦੇ ਰੋਹਤਾਸ ਤੋਂ ਨਿੱਜੀ ਬੱਸ ਤੋਂ ਸੀਵਾਨ ਜਾ ਰਹੇ ਸਨ। ਇਹ ਸਾਰੇ ਜਵਾਨ ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਬੈਰੀਆ ਖੇਤਰ ਵਿਚ ਡਿਊਟੀ 'ਤੇ ਜਾ ਰਹੇ ਸਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਹਾਦਸੇ ਦਾ ਸ਼ਿਕਾਰ ਹੋਈ ਪੁਲਸ ਮੁਲਾਜ਼ਮਾਂ ਨਾਲ ਭਰੀ ਬੱਸ
7. ਸਰਕਾਰ ਨੇ ਦਿੱਤਾ ਦੀਵਾਲੀ ਗਿਫ਼ਟ, 2 ਦਿਨ ਰਹੇਗੀ ਛੁੱਟੀ
ਲਖਨਊ- ਦੀਵਾਲੀ ਦੀ ਤਾਰੀਖ਼ ਨੂੰ ਲੈ ਕੇ ਹੋ ਰਹੀ ਉਲਝਣ ਦੌਰਾਨ ਸਰਕਾਰ ਨੇ 2 ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ 31 ਅਕਤੂਬਰ ਅਤੇ 1 ਨਵੰਬਰ ਨੂੰ ਛੁੱਟੀ ਦਾ ਐਲਾਨ ਤਾਂ ਕੀਤਾ ਹੈ ਪਰ ਇਸ ਛੁੱਟੀ ਨਾਲ ਇਕ ਸ਼ਰਤ ਵੀ ਰੱਖੀ ਹੈ। ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੇ ਆਦੇਸ਼ ਅਨੁਸਾਰ, ਇਕ ਨਵੰਬਰ ਦੀ ਛੁੱਟੀ ਤਾਂ ਹੋਵੇਗੀ ਪਰ ਇਸ ਦੇ ਬਦਲੇ 9 ਨਵੰਬਰ ਯਾਨੀ ਦੂਜੇ ਸ਼ਨੀਵਾਰ ਨੂੰ ਸਰਕਾਰੀ ਦਫ਼ਤਰ ਆਮ ਦਿਨਾਂ ਦੀ ਤਰ੍ਹਾਂ ਖੁੱਲ੍ਹੇ ਰਹਿਣਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਸਰਕਾਰ ਨੇ ਦਿੱਤਾ ਦੀਵਾਲੀ ਗਿਫ਼ਟ, 2 ਦਿਨ ਰਹੇਗੀ ਛੁੱਟੀ
8. Canada 'ਚ Diwali ਮਨਾਉਣ 'ਤੇ ਰੋਕ, ਹਿੰਦੂ-ਸਿੱਖ ਭਾਈਚਾਰੇ 'ਚ ਨਾਰਾਜ਼ਗੀ
ਟੋਰਾਂਟੋ- ਭਾਰਤ ਅਤੇ ਕੈਨੇਡਾ ਵਿਚਾਲੇ ਇਕ ਪਾਸੇ ਜਿੱਥੇ ਸਬੰਧ ਤਣਾਅਪੂਰਨ ਬਣੇ ਹੋਏ ਹਨ, ਉੱਥੇ ਖ਼ਬਰ ਆਈ ਹੈ ਕੈਨੇਡਾ ਵਿਚ ਦੀਵਾਲੀ ਦੇ ਜਸ਼ਨਾਂ 'ਤੇ ਰੋਕ ਲਗਾ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਲੀਵਰੇ ਅਤੇ ਕੰਜ਼ਰਵੇਟਿਵ ਪਾਰਟੀ ਨੇ 2024 ਦੀਵਾਲੀ ਦੇ ਜਸ਼ਨਾਂ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਹਿੰਦੂ, ਸਿੱਖ, ਬੋਧੀ ਅਤੇ ਜੈਨ ਭਾਈਚਾਰਿਆਂ ਵਿਚ ਨਾਰਾਜ਼ਗੀ ਹੈ। ਕੈਨੇਡਾ ਵਿਚ ਹਿੰਦੂ ਫੋਰਮ ਨੇ ਕਿਹਾ ਕਿ ਇਹ ਫ਼ੈਸਲਾ ਕੈਨੇਡਾ ਦੇ ਵਿਭਿੰਨ ਸੱਭਿਆਚਾਰਕ ਭਾਈਚਾਰਿਆਂ ਪ੍ਰਤੀ ਅਸੰਵੇਦਨਸ਼ੀਲਤਾ ਦਾ ਪ੍ਰਤੀਕ ਹੈ। ਆਉਣ ਵਾਲੀਆਂ ਚੋਣਾਂ ਵਿੱਚ ਭਾਈਚਾਰਿਆਂ ਨੂੰ ਆਪਣੀ ਆਵਾਜ਼ ਬੁਲੰਦ ਕਰਨ ਲਈ ਸਹੀ ਆਗੂਆਂ ਦੀ ਚੋਣ ਕਰਨ ਦੀ ਲੋੜ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-Canada 'ਚ Diwali ਮਨਾਉਣ 'ਤੇ ਰੋਕ, ਹਿੰਦੂ-ਸਿੱਖ ਭਾਈਚਾਰੇ 'ਚ ਨਾਰਾਜ਼ਗੀ
9. PM ਜਸਟਿਨ ਟਰੂਡੋ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਵਿਰੋਧੀ ਪਾਰਟੀ ਨੇ ਕਰ 'ਤਾ ਇਹ ਐਲਾਨ
ਕਿਊਬਿਕ (ਏਜੰਸੀ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਮੁਸ਼ਕਲਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹੈ। ਹੁਣ ਕਿਊਬਿਕ ਦੀ ਇੱਕ ਰਾਸ਼ਟਰਵਾਦੀ ਪਾਰਟੀ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਘੱਟ ਗਿਣਤੀ ਸਰਕਾਰ ਨੂੰ ਡੇਗਣ ਲਈ ਕੈਨੇਡਾ ਦੀ ਸੰਸਦ ਵਿੱਚ ਹੋਰ ਵਿਰੋਧੀ ਪਾਰਟੀਆਂ ਨਾਲ ਮਿਲ ਕੇ ਕੰਮ ਕਰੇਗੀ। 338 ਸੀਟਾਂ ਵਾਲੇ ਹਾਊਸ ਆਫ਼ ਕਾਮਨਜ਼ ਵਿੱਚ ਟਰੂਡੋ ਦੀ ਲਿਬਰਲ ਪਾਰਟੀ ਕੋਲ ਸਿਰਫ਼ 153 ਸੀਟਾਂ ਹਨ ਅਤੇ ਉਨ੍ਹਾਂ ਨੂੰ ਕਾਨੂੰਨ ਪਾਸ ਕਰਨ ਲਈ ਵਿਰੋਧੀ ਪਾਰਟੀਆਂ 'ਤੇ ਨਿਰਭਰ ਰਹਿਣ ਹੋਵੇਗਾ। ਸੰਸਦੀ ਚੋਣਾਂ ਨੇੜੇ ਆਉਣ ਅਤੇ ਟਰੂਡੋ ਦੇ ਚੌਥੇ ਕਾਰਜਕਾਲ ਦੀ ਉਮੀਦ ਦੇ ਨਾਲ, ਉਨ੍ਹਾਂ ਦੀ ਪਾਰਟੀ ਚੋਣਾਂ ਵਿੱਚ ਕੰਜ਼ਰਵੇਟਿਵਾਂ ਨੂੰ ਪਿੱਛੇ ਚੱਲ ਰਹੀ ਹੈ, ਕਿਉਂਕਿ ਕੈਨੇਡਾ ਦੇ ਲੋਕ ਕੋਵਿਡ-19 ਮਹਾਂਮਾਰੀ ਕਾਰਨ ਰਹਿਣ-ਸਹਿਣ ਦੀਆਂ ਵਧਦੀਆਂ ਕੀਮਤਾਂ ਤੋਂ ਨਿਰਾਸ਼ ਹਨ। ਕੰਜ਼ਰਵੇਟਿਵ ਪਾਰਟੀ ਨਵੀਨਤਮ ਨੈਨੋਸ ਰਿਸਰਚ ਪੋਲ ਵਿੱਚ ਵੀ 39 ਫ਼ੀਸਦੀ ਤੋਂ 26 ਫ਼ੀਸਦੀ ਤੱਕ ਅੱਗੇ ਚੱਲ ਰਹੀ ਹੈ, ਜਦੋਂ ਕਿ NDP 20 ਫ਼ੀਸਦੀ ਨਾਲ ਦੂਜੇ ਸਥਾਨ 'ਤੇ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-PM ਜਸਟਿਨ ਟਰੂਡੋ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਵਿਰੋਧੀ ਪਾਰਟੀ ਨੇ ਕਰ 'ਤਾ ਇਹ ਐਲਾਨ
10. ਸਲਮਾਨ ਖ਼ਾਨ ਨੂੰ ਮੁੜ ਮਿਲੀ ਧਮਕੀ
ਮੁੰਬਈ- ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਦੀਵਾਲੀ ਤੋਂ ਪਹਿਲਾਂ ਇਕ ਵਾਰ ਧਮਕੀ ਮਿਲੀ ਹੈ। ਪਿਛਲੇ ਮੰਗਲਵਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ ਅਤੇ ਹੁਣ ਇਸ ਵਾਰ ਅਦਾਕਾਰ ਤੋਂ 2 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਸਲਮਾਨ ਨੂੰ ਮਿਲੇ ਧਮਕੀ ਭਰੇ ਮੈਸੇਜ 'ਚ ਲਿਖਿਆ ਗਿਆ ਹੈ ਕਿ ਜੇਕਰ ਫਿਰੌਤੀ ਦੀ ਰਕਮ ਨਾ ਦਿੱਤੀ ਗਈ ਤਾਂ ਉਹ ਉਸ ਨੂੰ ਮਾਰ ਦੇਣਗੇ। ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਹ ਮੈਸੇਜ ਇਕ ਵਾਰ ਫਿਰ ਮੁੰਬਈ ਦੇ ਟ੍ਰੈਫਿਕ ਕੰਟਰੋਲ ਰੂਮ 'ਚ ਆਇਆ ਹੈ। ਇਸ ਦੇ ਨਾਲ ਹੀ ਸਲਮਾਨ ਖਾਨ ਨੂੰ ਧਮਕੀ ਦੇਣ ਦੇ ਮਾਮਲੇ 'ਚ ਵਰਲੀ ਪੁਲਸ ਸਟੇਸ਼ਨ ਨੇ ਧਾਰਾ 308 (4) ਅਤੇ 354 (2) ਦੇ ਤਹਿਤ ਅਣਪਛਾਤੇ ਵਿਅਕਤੀ ਖਿਲਾਫ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਸਲਮਾਨ ਖ਼ਾਨ ਨੂੰ ਮੁੜ ਮਿਲੀ ਧਮਕੀ, ਮੰਗੇ 2 ਕਰੋੜ ਰੁਪਏ
ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ : ਐਡਵੋਕੇਟ ਧਾਮੀ
NEXT STORY