ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਚੱਬੇਵਾਲ ਵਿਖੇ ਪਿੰਡ ਪੰਡੋਰੀ ਬੀਬੀ 'ਚ ਉਮੀਦਵਾਰ ਇਸ਼ਾਂਕ ਚੱਬੇਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ, ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਦੇ ਚਲੰਤ ਮਾਮਲਿਆਂ ਸਬੰਧੀ ਵਿਚਾਰ ਕਰਨ ਲਈ ਬੁਲਾਈ ਗਈ ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਖੁੱਲ੍ਹ ਕੇ ਪੇਸ਼ ਕੀਤੇ ਅਤੇ ਸਿੱਖ ਪੰਥ ਦੇ ਸਰਬਪੱਖੀ ਹਿਤਾਂ ਅਤੇ ਮਸਲਿਆਂ ’ਤੇ ਵਿਆਪਕ ਪਹੁੰਚ ਅਪਨਾ ਕੇ ਪੰਥ ਨੂੰ ਰੌਸ਼ਨ ਰਾਹ ਵੱਲ ਲਿਜਾਣ ਦੀ ਲੋੜ ‘ਤੇ ਜ਼ੋਰ ਦਿੱਤਾ। ਜੇਕਰ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਡੋਨਾਲਡ ਟਰੰਪ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਜ਼ਿਮਨੀ ਚੋਣ ਦੀ ਜੰਗ, CM ਮਾਨ ਨੇ ਚੱਬੇਵਾਲ 'ਚ ਚੋਣ ਪ੍ਰਚਾਰ ਕਰ ਵਿਰੋਧੀਆਂ 'ਤੇ ਸਾਧੇ ਨਿਸ਼ਾਨੇ
ਹੁਸ਼ਿਆਰਪੁਰ/ਚੱਬੇਵਾਲ(ਵੈੱਬ ਡੈਸਕ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਚੱਬੇਵਾਲ ਵਿਖੇ ਪਿੰਡ ਪੰਡੋਰੀ ਬੀਬੀ 'ਚ ਉਮੀਦਵਾਰ ਇਸ਼ਾਂਕ ਚੱਬੇਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਪਿਛਲੀਆਂ ਸਰਕਾਰਾਂ 'ਤੇ ਤਿਖੇ ਸ਼ਬਦੀ ਹਮਲੇ ਕਰਦਿਆਂ ਹੋਏ ਭਗਵੰਤ ਮਾਨ ਨੇ ਕਿਹਾ ਕਿ ਲੋਕ ਹੁਣ 77 ਸਾਲਾਂ ਦੀ ਭੜਾਸ ਕੱਢ ਰਹੇ ਹਨ। ਪਹਿਲਾਂ ਵਧੀਆ ਆਗੂਆਂ ਦੀ ਘਾਟ ਸੀ ਇਸੇ ਕਰਕੇ ਸਾਨੂੰ ਆਉਣਾ ਪਿਆ। ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਇਸ ਵਾਰ ਲੋਕ ਝਾੜੂ ਦਾ ਬਟਨ ਦਬਾ ਕੇ ਸਫ਼ਾਈ ਕਰ ਦੇਣ। ਇਹੋ ਜਿਹੇ ਬੰਦਿਆਂ ਦੀ ਚੋਣ ਕਰੋ ਜੋ ਤੁਹਾਡੇ ਵਿਚ ਰਹਿੰਦੇ ਹੋਣ ਅਤੇ ਤੁਹਾਡੇ ਦੁੱਖਾਂ-ਸੁੱਖਾਂ ਨੂੰ ਜਾਣਦੇ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਜ਼ਿਮਨੀ ਚੋਣ ਦੀ ਜੰਗ, CM ਮਾਨ ਨੇ ਚੱਬੇਵਾਲ 'ਚ ਚੋਣ ਪ੍ਰਚਾਰ ਕਰ ਵਿਰੋਧੀਆਂ 'ਤੇ ਸਾਧੇ ਨਿਸ਼ਾਨੇ
2. ਇਕੱਠੀਆਂ ਤਿੰਨ ਲਾਸ਼ਾਂ ਮਿਲਣ ਨਾਲ ਹਿੱਲਿਆ ਪੰਜਾਬ, ਮੰਜ਼ਰ ਦੇਖ ਉਡ ਗਏ ਹੋਸ਼
ਪੱਟੀ (ਮਨਦੀਪ ਸੋਢੀ) : ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਬੈਂਕਾਂ ਵਿਖੇ ਡਰੇਨ ਵਿਚੋਂ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ। ਦੋ ਲਾਸ਼ਾਂ ਕੰਬਲ ਵਿਚ ਜਦਕਿ ਇਕ ਲਾਸ਼ ਪੱਲੀ ਨਾਲ ਬੰਨ੍ਹੀ ਹੋਈ ਸੀ। ਅੱਜ ਸਵੇਰੇ ਪਿੰਡ ਵਾਲਿਆਂ ਨੇ ਇਥੇ ਲਾਸ਼ਾਂ ਦੇਖੀਆਂ ਤਾਂ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਜਿਸ ਮਗਰੋਂ ਪੁਲਸ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਵੀ ਨਜ਼ਰ ਆ ਰਹੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਇਕੱਠੀਆਂ ਤਿੰਨ ਲਾਸ਼ਾਂ ਮਿਲਣ ਨਾਲ ਹਿੱਲਿਆ ਪੰਜਾਬ, ਮੰਜ਼ਰ ਦੇਖ ਉਡ ਗਏ ਹੋਸ਼
3. ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ!
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਮੁਲਾਜ਼ਮਾਂ ਨੂੰ ਲੋੜੀਂਦੀ ਜੀਵਨ ਬੀਮਾ ਕਵਰੇਜ ਮੁਹੱਈਆ ਕਰਵਾਈ ਜਾਵੇਗੀ। ਇਹ ਭਰੋਸਾ ਉਨ੍ਹਾਂ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ ਕਰਮਚਾਰੀ ਦਲ, ਕੰਪਿਊਟਰ ਅਧਿਆਪਕ ਯੂਨੀਅਨਾਂ ਅਤੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨਾਲ ਮੀਟਿੰਗਾਂ ਦੌਰਾਨ ਦਿੱਤਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ!
4. ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਮਗਰੋਂ ਸਿੰਘ ਸਾਹਿਬਾਨਾਂ ਦਾ ਅਹਿਮ ਬਿਆਨ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਦੇ ਚਲੰਤ ਮਾਮਲਿਆਂ ਸਬੰਧੀ ਵਿਚਾਰ ਕਰਨ ਲਈ ਬੁਲਾਈ ਗਈ ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਖੁੱਲ੍ਹ ਕੇ ਪੇਸ਼ ਕੀਤੇ ਅਤੇ ਸਿੱਖ ਪੰਥ ਦੇ ਸਰਬਪੱਖੀ ਹਿਤਾਂ ਅਤੇ ਮਸਲਿਆਂ ’ਤੇ ਵਿਆਪਕ ਪਹੁੰਚ ਅਪਨਾ ਕੇ ਪੰਥ ਨੂੰ ਰੌਸ਼ਨ ਰਾਹ ਵੱਲ ਲਿਜਾਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਹਰੇਕ ਸਿੱਖ ਵਿਦਵਾਨ ਦੇ ਵਿਚਾਰ ਬੜੇ ਧਿਆਨ ਤੇ ਸੰਜੀਦਗੀ ਨਾਲ ਸੁਣੇ। ਕੁਝ ਵਿਦਵਾਨਾਂ ਨੇ ਆਪਣੇ ਲਿਖਤੀ ਵਿਚਾਰ ਵੀ ਭੇਜੇ ਸਨ, ਜਿਨ੍ਹਾਂ ਨੂੰ ਵੀ ਇਸ ਇਕੱਤਰਤਾ ਵਿਚ ਵਿਚਾਰ-ਚਰਚਾ ਵਿਚ ਸ਼ਾਮਿਲ ਕੀਤਾ ਗਿਆ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਮਗਰੋਂ ਸਿੰਘ ਸਾਹਿਬਾਨਾਂ ਦਾ ਅਹਿਮ ਬਿਆਨ
5. ਯਾਤਰੀਆਂ ਲਈ ਖੁਸ਼ਖ਼ਬਰੀ, ਛੱਠ ਪੂਜਾ ਮੌਕੇ ਰੇਲਵੇ ਨੇ ਚਲਾਈ ਸਪੈਸ਼ਲ ਰੇਲਗੱਡੀ
ਹਿਸਾਰ- ਰੇਲਵੇ ਵਿਭਾਗ ਨੇ ਛੱਠ ਪੂਜਾ ਮੌਕੇ ਬਿਹਾਰ ਅਤੇ ਉੱਤਰ ਪ੍ਰਦੇਸ਼ ਜਾਣ ਵਾਲਿਆਂ ਲਈ ਸਪੈਸ਼ਲ ਟਰੇਨ ਚਲਾਉਣ ਦਾ ਪ੍ਰਬੰਧ ਕੀਤਾ ਹੈ। ਵਿਭਾਗ ਨੇ ਇਸ ਸਪੈਸ਼ਲ ਰੇਲਗੱਡੀ ਨੂੰ ਹਿਸਾਰ ਤੋਂ ਬਿਹਾਰ ਦੇ ਬਰੌਨੀ ਜੰਕਸ਼ਨ ਤੱਕ ਚਲਾਉਣ ਦਾ ਫੈਸਲਾ ਕੀਤਾ ਹੈ। ਹਿਸਾਰ ਰੇਲਵੇ ਸਟੇਸ਼ਨ ਦੇ ਸੁਪਰਡੈਂਟ ਨਿਹਾਲ ਸਿੰਘ ਨੇ ਦੱਸਿਆ ਕਿ ਇਹ ਰੇਲਗੱਡੀ ਛੱਠ ਪੂਜਾ ਦੇ ਮੌਕੇ ਰਾਤ 10.15 ਵਜੇ ਹਿਸਾਰ ਸਟੇਸ਼ਨ ਤੋਂ ਰਵਾਨਾ ਹੋਵੇਗੀ। ਇਸ ਰੇਲਗੱਡੀ ਵਿਚ 19 ਕੋਚ ਹੋਣਗੇ, ਜਿਨ੍ਹਾਂ ਵਿਚ 2 ਏਸੀ, 4 ਜਨਰਲ ਅਤੇ 11 ਸਲੀਪਰ ਕੋਚ ਹੋਣਗੇ। ਉਨ੍ਹਾਂ ਦੱਸਿਆ ਕਿ ਛੱਠ ਪੂਜਾ ਤਿਉਹਾਰ ਦੇ ਅਗਲੇ ਦਿਨ 8 ਨਵੰਬਰ ਨੂੰ ਇਹ ਰੇਲਗੱਡੀ ਬਿਹਾਰ ਦੇ ਬਰੌਨੀ ਸਟੇਸ਼ਨ ਤੋਂ ਰਵਾਨਾ ਹੋਵੇਗੀ ਅਤੇ 9 ਨਵੰਬਰ ਨੂੰ ਹਿਸਾਰ ਪਹੁੰਚੇਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਯਾਤਰੀਆਂ ਲਈ ਖੁਸ਼ਖ਼ਬਰੀ, ਛੱਠ ਪੂਜਾ ਮੌਕੇ ਰੇਲਵੇ ਨੇ ਚਲਾਈ ਸਪੈਸ਼ਲ ਰੇਲਗੱਡੀ
6. ਡਰਾਈਵਿੰਗ ਲਾਇਸੈਂਸ 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਫ਼ੈਸਲਾ ਸੁਣਾਉਂਦੇ ਹੋਏ ਲਾਈਟ ਮੋਟਰ ਵ੍ਹੀਕਲ (ਐੱਲ.ਐੱਮ.ਵੀ.) ਲਾਇਸੈਂਸਧਾਰਕਾਂ ਨੂੰ 7,500 ਕਿਲੋ ਤੱਕ ਭਾਰ ਵਾਲੀਆਂ ਗੱਡੀਆਂ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਬੁੱਧਵਾਰ ਨੂੰ ਸੁਣਵਾਈ ਦੌਰਾਨ ਕੋਰਟ ਨੇ ਕਿਹਾ ਕਿ ਅਜਿਹਾ ਕੋਈ ਡਾਟਾ ਨਹੀਂ ਹੈ, ਜੋ ਸਾਬਿਤ ਕਰਦਾ ਹੋਵੇ ਕਿ ਐੱਲ.ਐੱਮ.ਵੀ. ਡਰਾਈਵਿੰਗ ਲਾਇਸੈਂਸਧਾਰਕ ਦੇਸ਼ 'ਚ ਵਧਦੇ ਸੜਕ ਹਾਦਸਿਆਂ ਲਈ ਜ਼ਿੰਮੇਵਾਰ ਹਨ। ਜੱਜ ਰਿਸ਼ੀਕੇਸ਼ ਰਾਏ ਸਮੇਤ 4 ਜੱਜਾਂ ਦੀ ਬੈਂਚ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਹ ਮੁੱਦਾ ਐੱਲ.ਐੱਮ.ਵੀ. ਡਰਾਈਵਿੰਗ ਲਾਇਸੈਂਸ ਰੱਖਣ ਵਾਲੇ ਡਰਾਈਵਰਾਂ ਦੀ ਰੋਜ਼ੀ-ਰੋਟੀ ਨਾਲ ਜੁੜਿਆ ਹੈ। ਕੋਰਟ ਨੇ ਕੇਂਦਰ ਨੂੰ ਕਾਨੂੰਨ 'ਚ ਸੋਧ ਪ੍ਰਕਿਰਿਆ ਜਲਦ ਪੂਰੀ ਕਰਨ ਲਈ ਵੀ ਕਿਹਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਡਰਾਈਵਿੰਗ ਲਾਇਸੈਂਸ 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
7. ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਡੋਨਾਲਡ ਟਰੰਪ ਦੀ ਸ਼ਾਨਦਾਰ ਜਿੱਤ
ਵਾਸ਼ਿੰਗਟਨ- ਅਮਰੀਕਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਡੋਨਾਲਡ ਟਰੰਪ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਫੋਕਸ ਨਿਊਜ਼ ਮੁਤਾਬਕ ਰੀਪਬਲਕਿਨ ਪਾਰਟੀ ਜਿੱਤ ਗਈ ਹੈ। ਟਰੰਪ ਨੇ 277 ਇਲੈਕਟੋਰਲ ਵੋਟਾਂ (ਬਹੁਮਤ ਦਾ ਅੰਕੜਾ) ਹਾਸਲ ਕਰ ਲਈਆਂ ਹਨ। ਇਸ ਜਿੱਤ ਨਾਲ ਟਰੰਪ ਦੇ ਸਮਰਥਕ ਖੁਸ਼ੀ ਵਿਚ ਜਸ਼ਨ ਮਨਾ ਰਹੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਡੋਨਾਲਡ ਟਰੰਪ ਦੀ ਸ਼ਾਨਦਾਰ ਜਿੱਤ
8. ਦਿਲਜੀਤ ਦੋਸਾਂਝ ਦੇ ਜੈਪੁਰ ਸ਼ੋਅ ਦੌਰਾਨ ਚੋਰਾਂ ਨੇ ਕੀਤਾ ਹੱਥ ਸਾਫ਼
ਜੈਪੁਰ- ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਕੰਸਰਟ ਨੂੰ ਲੈ ਕੇ ਕਾਫੀ ਰੁੱਝੇ ਹੋਏ ਹਨ। ਹਾਲ ਹੀ 'ਚ ਐਤਵਾਰ ਨੂੰ ਜੈਪੁਰ 'ਚ ਉਨ੍ਹਾਂ ਦਾ ਇਕ ਕੰਸਰਟ ਸੀ, ਜਿੱਥੇ ਚੋਰ ਭੀੜ 'ਚ ਦਾਖਲ ਹੋਏ ਅਤੇ ਲੋਕਾਂ ਦੇ ਮੋਬਾਇਲ ਚੋਰੀ ਕਰ ਲਏ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਦਿਲਜੀਤ ਦੇ ਕੰਸਰਟ ਵਿੱਚ ਧੋਖਾਧੜੀ ਦਾ ਖੁਲਾਸਾ ਹੋਇਆ ਸੀ।ਹੁਣ ਖ਼ਬਰ ਹੈ ਕਿ ਚੋਰਾਂ ਨੇ ਐਤਵਾਰ ਨੂੰ ਸੰਗੀਤਕ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਦੇ 32 ਮੋਬਾਇਲ ਫੋਨ ਚੋਰੀ ਕਰ ਲਏ। ਸਮਾਗਮ 'ਚ ਚੋਰੀ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਇਕ ਦਿਨ 'ਚ ਥਾਣਾ ਸੰਗਾਨੇਰ 'ਚ 32 ਮੋਬਾਇਲ ਫ਼ੋਨ ਚੋਰੀ ਦੀ ਐੱਫ.ਆਈ.ਆਰ. ਹਾਲਾਂਕਿ, ਕੁਝ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ 100 ਤੋਂ ਵੱਧ ਮੋਬਾਇਲ ਚੋਰੀ ਹੋਏ ਹਨ, ਜਿਨ੍ਹਾਂ ਵਿੱਚੋਂ ਸਿਰਫ਼ 32 ਕੇਸ ਹੀ ਦਰਜ ਹੋਏ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਦਿਲਜੀਤ ਦੋਸਾਂਝ ਦੇ ਜੈਪੁਰ ਸ਼ੋਅ ਦੌਰਾਨ ਚੋਰਾਂ ਨੇ ਕੀਤਾ ਹੱਥ ਸਾਫ਼, ਲੋਕਾਂ ਦੇ...
9. ਰੇਲ ਯਾਤਰੀਆਂ ਲਈ ਵੱਡੀ ਰਾਹਤ, Super App ਰਾਹੀਂ ਮਿਲਣਗੀਆਂ Confirm ticket ਸਮੇਤ ਕਈ ਹੋਰ ਸਹੂਲਤਾਂ
ਨਵੀਂ ਦਿੱਲੀ - ਭਾਰਤੀ ਰੇਲਵੇ ਯਾਤਰੀਆਂ ਲਈ ਇੱਕ ਨਵੀਂ ਸਹੂਲਤ ਸ਼ੁਰੂ ਕਰਨ ਜਾ ਰਿਹਾ ਹੈ, ਜਿਸ ਦੇ ਕਾਰਨ ਉਨ੍ਹਾਂ ਨੂੰ ਰੇਲਵੇ ਦੀਆਂ ਵੱਖ-ਵੱਖ ਸੇਵਾਵਾਂ ਦਾ ਲਾਭ ਲੈਣ ਲਈ ਇੱਕ ਤੋਂ ਵੱਧ ਐਪਸ ਨੂੰ ਡਾਊਨਲੋਡ ਕਰਨ ਦੀ ਲੋੜ ਨਹੀਂ ਪਵੇਗੀ। ਰੇਲਵੇ ਜਲਦੀ ਹੀ ਇੱਕ "ਸੁਪਰ ਐਪ" ਲਾਂਚ ਕਰੇਗਾ, ਜਿਸ ਰਾਹੀਂ ਰੇਲ ਯਾਤਰਾ ਨਾਲ ਜੁੜੀਆਂ ਸਾਰੀਆਂ ਸੇਵਾਵਾਂ ਇੱਕ ਥਾਂ 'ਤੇ ਉਪਲਬਧ ਹੋਣਗੀਆਂ। ਇਹ ਐਪ ਸੈਂਟਰ ਫਾਰ ਰੇਲਵੇ ਇਨਫਰਮੇਸ਼ਨ ਸਿਸਟਮ (CRIS) ਦੁਆਰਾ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਭਾਰਤੀ ਰੇਲਵੇ ਕੈਟਰਿੰਗ ਅਤੇ ਟੂਰਿਜ਼ਮ ਕਾਰਪੋਰੇਸ਼ਨ (IRCTC) ਨਾਲ ਜੋੜਿਆ ਜਾਵੇਗਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਰੇਲ ਯਾਤਰੀਆਂ ਲਈ ਵੱਡੀ ਰਾਹਤ, Super App ਰਾਹੀਂ ਮਿਲਣਗੀਆਂ Confirm ticket ਸਮੇਤ ਕਈ ਹੋਰ ਸਹੂਲਤਾਂ
10. ਭਾਰਤ ਨੇ 2036 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਦਾ 'ਇਰਾਦਾ ਪੱਤਰ' ਸੌਂਪਿਆ
ਨਵੀਂ ਦਿੱਲੀ- ਭਾਰਤੀ ਓਲੰਪਿਕ ਸੰਘ (ਆਈ.ਓ.ਏ.) ਨੇ 2036 ਵਿੱਚ ਓਲੰਪਿਕ ਅਤੇ ਪੈਰਾਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਦੇਸ਼ ਦੀ ਇੱਛਾ ਜ਼ਾਹਰ ਕਰਨ ਦਾ ਇਰਾਦਾ ਪੱਤਰ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈ.ਓ.ਸੀ.) ਨੂੰ ਸੌਂਪਿਆ ਹੈ, ਜੋ ਕਿ ਇਹਨਾਂ ਖੇਡਾਂ ਦੇ ਆਯੋਜਨ ਦੀ ਦਿਸ਼ਾ ਵਿੱਚ ਚੁੱਕਿਆ ਗਿਆ ਪਹਿਲਾ ਵੱਡਾ ਕਦਮ ਹੈ। ਖੇਡ ਮੰਤਰਾਲੇ ਦੇ ਇੱਕ ਸੂਤਰ ਮੁਤਾਬਕ ਇਹ ਪੱਤਰ 1 ਅਕਤੂਬਰ ਨੂੰ ਸੌਂਪਿਆ ਗਿਆ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਭਾਰਤ ਨੇ 2036 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਦਾ 'ਇਰਾਦਾ ਪੱਤਰ' ਸੌਂਪਿਆ
ਡਿਊਟੀ ਦੌਰਾਨ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕੇ ਜਾਣ ਦੀ ਅਕਾਲੀ ਦਲ ਵਲੋਂ ਨਿਖ਼ੇਧੀ
NEXT STORY